ਸਰਬ ਭੂਤ ਆਪਿ ਵਰਤਾਰਾ ॥
ਸਾਰੇ ਜੀਵਾਂ ਵਿਚ ਪ੍ਰਭੂ ਆਪ ਹੀ ਵਰਤ ਰਿਹਾ ਹੈ,
In all forms, He Himself is pervading.
ਸਰਬ ਨੈਨ ਆਪਿ ਪੇਖਨਹਾਰਾ ॥
ਉਹਨਾਂ ਜੀਵਾਂ ਦੀਆਂ) ਸਾਰੀਆਂ ਅੱਖਾਂ ਵਿਚੋਂ ਦੀ ਪ੍ਰਭੂ ਆਪ ਹੀ ਵੇਖ ਰਿਹਾ ਹੈ ।
Through all eyes, He Himself is watching.
ਸਗਲ ਸਮਗ੍ਰੀ ਜਾ ਕਾ ਤਨਾ ॥
ਸਾਰੇ ਪਦਾਰਥ ਜਿਸ ਪ੍ਰਭੂ ਦਾ ਸਰੀਰ ਹਨ,
All the creation is His Body.
ਆਪਨ ਜਸੁ ਆਪ ਹੀ ਸੁਨਾ ॥
ਉਹ ਆਪਣੀ ਸੋਭਾ ਆਪ ਹੀ ਸੁਣ ਰਿਹਾ ਹੈ ।
He Himself listens to His Own Praise.
ਆਵਨ ਜਾਨੁ ਇਕੁ ਖੇਲੁ ਬਨਾਇਆ ॥
(ਜੀਵਾਂ ਦਾ) ਜੰਮਣਾ ਮਰਨਾ ਪ੍ਰਭੂ ਨੇ ਇਕ ਖੇਡ ਬਣਾਈ ਹੈ ।
The One has created the drama of coming and going.
ਆਗਿਆਕਾਰੀ ਕੀਨੀ ਮਾਇਆ ॥
ਆਪਣੇ ਹੁਕਮ ਵਿਚ ਤੁਰਨ ਵਾਲੀ ਮਾਇਆ ਬਣਾ ਦਿੱਤੀ ਹੈ ।
He made Maya subservient to His Will.
ਸਭ ਕੈ ਮਧਿ ਅਲਿਪਤੋ ਰਹੈ ॥
In the midst of all, He remains unattached.
ਜੋ ਕਿਛੁ ਕਹਣਾ ਸੁ ਆਪੇ ਕਹੈ ॥
Whatever is said, He Himself says.
ਆਗਿਆ ਆਵੈ ਆਗਿਆ ਜਾਇ ॥
ਅਕਾਲ ਪੁਰਖ ਦੇ ਹੁਕਮ ਵਿਚ ਜੰਮਦਾ ਹੈ ਤੇ ਹੁਕਮ ਵਿਚ ਮਰਦਾ ਹੈ,
By His Will we come, and by His Will we go.
ਨਾਨਕ ਜਾ ਭਾਵੈ ਤਾ ਲਏ ਸਮਾਇ ॥੬॥
ਹੇ ਨਾਨਕ! ਜਦੋਂ ਉਸ ਦੀ ਰਜ਼ਾ ਹੁੰਦੀ ਹੈ ਤਾਂ ਉਹਨਾਂ ਨੂੰ ਆਪਣੇ ਵਿਚ ਲੀਨ ਕਰ ਲੈਂਦਾ ਹੈ ।੬।
O Nanak, when it pleases Him, then He absorbs us into Himself. ||6||