ਇਸ ਤੇ ਹੋਇ ਸੁ ਨਾਹੀ ਬੁਰਾ ॥
ਜੋ ਕੁਝ ਪ੍ਰਭੂ ਵਲੋਂ ਹੁੰਦਾ ਹੈ (ਜੀਆਂ ਲਈ) ਮਾੜਾ ਨਹੀਂ ਹੁੰਦਾ;
If it comes from Him, it cannot be bad.
ਓਰੈ ਕਹਹੁ ਕਿਨੈ ਕਛੁ ਕਰਾ ॥
ਪ੍ਰਭੂ ਤੋਂ ਬਿਨਾ ਦੱਸੋ ਕਿਸੇ ਨੇ ਕੁਝ ਕਰ ਦਿਖਾਇਆ ਹੈ ?
Other than Him, who can do anything?
ਆਪਿ ਭਲਾ ਕਰਤੂਤਿ ਅਤਿ ਨੀਕੀ ॥
ਪ੍ਰਭੂ ਆਪ ਚੰਗਾ ਹੈ, ਉਸ ਦਾ ਕੰਮ ਭੀ ਚੰਗਾ ਹੈ,
He Himself is good; His actions are the very best.
ਆਪੇ ਜਾਨੈ ਅਪਨੇ ਜੀ ਕੀ ॥
ਆਪਣੇ ਦਿਲ ਦੀ ਗੱਲ ਉਹ ਆਪ ਹੀ ਜਾਣਦਾ ਹੈ ।
He Himself knows His Own Being.
ਆਪਿ ਸਾਚੁ ਧਾਰੀ ਸਭ ਸਾਚੁ ॥
ਆਪ ਹਸਤੀ ਵਾਲਾ ਹੈ, ਸਾਰੀ ਰਚਨਾ ਜੋ ਉਸ ਦੇ ਆਸਰੇ ਹੈ,
He Himself is True, and all that He has established is True.
ਓਤਿ ਪੋਤਿ ਆਪਨ ਸੰਗਿ ਰਾਚੁ ॥
ਉਹ ਭੀ ਹੋਂਦ ਵਾਲੀ ਹੈ (ਭਰਮ ਨਹੀਂ), ਤਾਣੇ ਪੇਟੇ ਵਾਂਗ ਉਸ ਨੇ ਆਪਣੇ ਨਾਲ ਮਿਲਾਈ ਹੋਈ ਹੈ ।
Through and through, He is blended with His creation.
ਤਾ ਕੀ ਗਤਿ ਮਿਤਿ ਕਹੀ ਨ ਜਾਇ ॥
ਉਹ ਪ੍ਰਭੂ ਕਿਹੋ ਜਿਹਾ ਹੈ ਤੇ ਕੇਡਾ ਵੱਡਾ ਹੈ—ਇਹ ਗੱਲ ਬਿਆਨ ਨਹੀਂ ਹੋ ਸਕਦੀ,
His state and extent cannot be described.
ਦੂਸਰ ਹੋਇ ਤ ਸੋਝੀ ਪਾਇ ॥
ਕੋਈ ਦੂਜਾ (ਵੱਖਰਾ) ਹੋਵੇ ਤਾਂ ਸਮਝ ਸਕੇ ।
If there were another like Him, then only he could understand Him.
ਤਿਸ ਕਾ ਕੀਆ ਸਭੁ ਪਰਵਾਨੁ ॥
ਪ੍ਰਭੂ ਦਾ ਕੀਤਾ ਹੋਇਆ ਸਭ ਕੁਝ (ਜੀਵਾਂ ਨੂੰ) ਸਿਰ ਮੱਥੇ ਮੰਨਣਾ ਪੈਂਦਾ ਹੈ,
His actions are all approved and accepted.
ਗੁਰ ਪ੍ਰਸਾਦਿ ਨਾਨਕ ਇਹੁ ਜਾਨੁ ॥੭॥
ਹੇ ਨਾਨਕ! ਇਹ ਪਛਾਣ ਗੁਰੂ ਦੀ ਕਿਰਪਾ ਨਾਲ ਆਉਂਦੀ ਹੈ ।੭।
By Guru's Grace, O Nanak, this is known. ||7||