ਉਤਮ ਸਲੋਕ ਸਾਧ ਕੇ ਬਚਨ ॥
ਸਾਧ (ਗੁਰੂ) ਦੇ ਬਚਨ ਸਭ ਤੋਂ ਚੰਗੀ ਸਿਫ਼ਤਿ-ਸਾਲਾਹ ਦੀ ਬਾਣੀ ਹਨ,
The most sublime hymns are the Words of the Holy.
ਅਮੁਲੀਕ ਲਾਲ ਏਹਿ ਰਤਨ ॥
ਇਹ ਅਮੋਲਕ ਲਾਲ ਹਨ, ਅਮੋਲਕ ਰਤਨ ਹਨ;
These are priceless rubies and gems.
ਸੁਨਤ ਕਮਾਵਤ ਹੋਤ ਉਧਾਰ ॥
(ਇਹਨਾਂ ਬਚਨਾਂ ਨੂੰ) ਸੁਣਿਆਂ ਤੇ ਕਮਾਇਆਂ ਬੇੜਾ ਪਾਰ ਹੁੰਦਾ ਹੈ,
One who listens and acts on them is saved.
ਆਪਿ ਤਰੈ ਲੋਕਹ ਨਿਸਤਾਰ ॥
ਜੋ ਕਮਾਉਂਦਾ ਹੈ) ਉਹ ਆਪ ਤਰਦਾ ਹੈ ਤੇ ਲੋਕਾਂ ਦਾ ਭੀ ਨਿਸਤਾਰਾ ਕਰਦਾ ਹੈ ।
He himself swims across, and saves others as well.
ਸਫਲ ਜੀਵਨੁ ਸਫਲੁ ਤਾ ਕਾ ਸੰਗੁ ॥
ਉਸ ਦੀ ਜ਼ਿੰਦਗੀ ਪੂਰੀਆਂ ਮੁਰਾਦਾਂ ਵਾਲੀ ਹੁੰਦੀ ਹੈ ਉਸ ਦੀ ਸੰਗਤਿ ਹੋਰਨਾਂ ਦੀਆਂ ਮੁਰਾਦਾਂ ਪੂਰੀਆਂ ਕਰਦੀ ਹੈ;
His life is prosperous, and his company is fruitful;
ਜਾ ਕੈ ਮਨਿ ਲਾਗਾ ਹਰਿ ਰੰਗੁ ॥
ਜਿਸ ਮਨੁੱਖ ਦੇ ਮਨ ਵਿਚ ਪ੍ਰਭੂ ਦਾ ਪਿਆਰ ਬਣ ਜਾਂਦਾ ਹੈ,
his mind is imbued with the love of the Lord.
ਜੈ ਜੈ ਸਬਦੁ ਅਨਾਹਦੁ ਵਾਜੈ ॥
(ਉਸ ਦੇ ਅੰਦਰ) ਚੜ੍ਹਦੀਆਂ ਕਲਾਂ ਦੀ ਰੌ ਸਦਾ ਚਲਦੀ ਹੈ ,
Hail, hail to him, for whom the sound current of the Shabad vibrates.
ਸੁਨਿ ਸੁਨਿ ਅਨਦ ਕਰੇ ਪ੍ਰਭੁ ਗਾਜੈ ॥
ਜਿਸ ਨੂੰ ਸੁਣ ਕੇ (ਭਾਵ ਮਹਿਸੂਸ ਕਰ ਕੇ) ਉਹ ਖ਼ੁਸ਼ ਹੰੁਦਾ ਹੈ (ਕਿਉਂਕਿ) ਪ੍ਰਭੂ (ਉਸ ਦੇ ਅੰਦਰ) ਆਪਣਾ ਨੂਰ ਰੋਸ਼ਨ ਕਰਦਾ ਹੈ ।
Hearing it again and again, he is in bliss, proclaiming God's Praises.
ਪ੍ਰਗਟੇ ਗੁਪਾਲ ਮਹਾਂਤ ਕੈ ਮਾਥੇ ॥
ਗੋਪਾਲ ਪ੍ਰਭੂ ਜੀ ਉਚੀ ਕਰਨੀ ਵਾਲੇ ਬੰਦੇ ਦੇ ਮੱਥੇ ਉਤੇ ਪਰਗਟ ਹੁੰਦੇ ਹਨ,
The Lord radiates from the foreheads of the Holy.
ਨਾਨਕ ਉਧਰੇ ਤਿਨ ਕੈ ਸਾਥੇ ॥੩॥
ਹੇ ਨਾਨਕ! ਅਜੇਹੇ ਬੰਦੇ ਦੇ ਨਾਲ ਹੋਰ ਕਈ ਮਨੁੱਖਾਂ ਦਾ ਬੇੜਾ ਪਾਰ ਹੁੰਦਾ ਹੈ ।੩।
Nanak is saved in their company. ||3||