ਪ੍ਰਭ ਕੀ ਉਸਤਤਿ ਕਰਹੁ ਸੰਤ ਮੀਤ ॥
ਹੇ ਸੰਤ ਮਿਤ੍ਰ! ਅਕਾਲ ਪੁਰਖ ਦੀ ਸਿਫ਼ਤਿ-ਸਾਲਾਹ ਕਰੋ ।
Sing the Praises of God, O Saints, O friends,
ਸਾਵਧਾਨ ਏਕਾਗਰ ਚੀਤ ॥
ਧਿਆਨ ਨਾਲ ਚਿੱਤ ਨੂੰ ਇਕ ਨਿਸ਼ਾਨੇ ਤੇ ਟਿਕਾ ਕੇ ਅਕਾਲ ਪੁਰਖ ਦੀ ਸਿਫ਼ਤਿ-ਸਾਲਾਹ ਕਰੋ ।
with total concentration and one-pointedness of mind.
ਸੁਖਮਨੀ ਸਹਜ ਗੋਬਿੰਦ ਗੁਨ ਨਾਮ ॥
ਪ੍ਰਭੂ ਦੀ ਸਿਫ਼ਤਿ-ਸਾਲਾਹ ਤੇ ਪ੍ਰਭੂ ਦਾ ਨਾਮ ਅਡੋਲ ਅਵਸਥਾ (ਦਾ ਕਾਰਣ ਹੈ ਤੇ) ਸੁਖਾਂ ਦੀ ਮਣੀ (ਰਤਨ) ਹੈ,
Sukhmani is the peaceful ease, the Glory of God, the Naam.
ਜਿਸੁ ਮਨਿ ਬਸੈ ਸੁ ਹੋਤ ਨਿਧਾਨ ॥
ਜਿਸ ਦੇ ਮਨ ਵਿਚ (ਨਾਮ) ਵੱਸਦਾ ਹੈ ਉਹ (ਗੁਣਾਂ ਦਾ) ਖ਼ਜ਼ਾਨਾ ਹੋ ਜਾਂਦਾ ਹੈ;
When it abides in the mind, one becomes wealthy.
ਸਰਬ ਇਛਾ ਤਾ ਕੀ ਪੂਰਨ ਹੋਇ ॥
ਉਸ ਮਨੁੱਖ ਦੀ ਇੱਛਿਆ ਸਾਰੀ ਪੂਰੀ ਹੋ ਜਾਂਦੀ ਹੈ,
All desires are fulfilled.
ਪ੍ਰਧਾਨ ਪੁਰਖੁ ਪ੍ਰਗਟੁ ਸਭ ਲੋਇ ॥
ਉਹ ਬੰਦਾ ਤੁਰਨੇ-ਸਿਰ ਹੋ ਜਾਂਦਾ ਹੈ, ਤੇ ਸਾਰੇ ਜਗਤ ਵਿਚ ਉੱਘਾ ਹੋ ਜਾਂਦਾ ਹੈ;
One becomes the most respected person, famous all over the world.
ਸਭ ਤੇ ਊਚ ਪਾਏ ਅਸਥਾਨੁ ॥
ਉਸ ਨੂੰ ਉੱਚੇ ਤੋਂ ਉੱਚਾ ਟਿਕਾਣਾ ਮਿਲ ਜਾਂਦਾ ਹੈ,
He obtains the highest place of all.
ਬਹੁਰਿ ਨ ਹੋਵੈ ਆਵਨ ਜਾਨੁ ॥
ਮੁੜ ਉਸ ਨੂੰ ਜਨਮ ਮਰਨ (ਦਾ ਗੇੜ) ਨਹੀਂ ਵਿਆਪਦਾ ।
He does not come and go in reincarnation any longer.
ਹਰਿ ਧਨੁ ਖਾਟਿ ਚਲੈ ਜਨੁ ਸੋਇ ॥
ਉਹ ਮਨੁੱਖ ਪ੍ਰਭੂ ਦਾ ਨਾਮ ਰੂਪ ਧਨ ਖੱਟ ਕੇ (ਜਗਤ ਤੋਂ) ਜਾਂਦਾ ਹੈ ।
One who departs, after earning the wealth of the Lord's Name,
ਨਾਨਕ ਜਿਸਹਿ ਪਰਾਪਤਿ ਹੋਇ ॥੫॥
ਹੇ ਨਾਨਕ! ਜਿਸ ਮਨੁੱਖ ਨੂੰ (ਧੁਰੋਂ) ਇਹ ਦਾਤਿ ਮਿਲਦੀ ਹੈ।੫।
O Nanak, realizes it. ||5||