ਖੇਮ ਸਾਂਤਿ ਰਿਧਿ ਨਵ ਨਿਧਿ ॥
ਅਟੱਲ ਸੁਖ ਮਨ ਦਾ ਟਿਕਾਉ, ਰਿਧੀਆਂ, ਨੌ ਖ਼ਜ਼ਾਨੇ, ਉਸ ਮਨੱੁਖ ਵਿੱਚ ਆ ਜਾਦੇ ਹਨ।
Comfort, peace and tranquility, wealth and the nine treasures;
ਬੁਧਿ ਗਿਆਨੁ ਸਰਬ ਤਹ ਸਿਧਿ ॥
ਅਕਲ, ਗਿਆਨ ਤੇ ਸਾਰੀਆਂ ਕਰਾਮਾਤਾਂ ਉਸ ਮਨੁੱਖ ਵਿਚ (ਆ ਜਾਂਦੀਆਂ ਹਨ);
wisdom, knowledge, and all spiritual powers;
ਬਿਦਿਆ ਤਪੁ ਜੋਗੁ ਪ੍ਰਭ ਧਿਆਨੁ ॥
ਵਿੱਦਿਆ, ਤਪ, ਜੋਗ, ਅਕਾਲ ਪੁਰਖ ਦਾ ਧਿਆਨ,
learning, penance, Yoga and meditation on God;
ਗਿਆਨੁ ਸ੍ਰੇਸਟ ਊਤਮ ਇਸਨਾਨੁ ॥
ਸੇ੍ਰਸ਼ਟ ਗਿਆਨ, ਚੰਗੇ ਤੋਂ ਚੰਗਾ (ਭਾਵ, ਤੀਰਥਾਂ ਦਾ) ਇਸ਼ਨਾਨ;
The most sublime wisdom and purifying baths;
ਚਾਰਿ ਪਦਾਰਥ ਕਮਲ ਪ੍ਰਗਾਸ ॥
(ਧਰਮ, ਅਰਥ, ਕਾਮ, ਮੋਖ) ਚਾਰੇ ਪਦਾਰਥ, ਹਿਰਦੇ-ਕਮਲ ਦਾ ਖੇੜਾ;
the four cardinal blessings, the opening of the heart-lotus;
ਸਭ ਕੈ ਮਧਿ ਸਗਲ ਤੇ ਉਦਾਸ ॥
ਸਾਰਿਆਂ ਦੇ ਵਿਚ ਰਹਿੰਦਿਆਂ ਸਭ ਤੋਂ ਉਪਰਾਮ ਰਹਿਣਾ;
in the midst of all, and yet detached from all;
ਸੁੰਦਰੁ ਚਤੁਰੁ ਤਤ ਕਾ ਬੇਤਾ ॥
ਸੋਹਣਾ, ਸਿਆਣਾ, (ਜਗਤ ਦੇ) ਮੂਲ ਪ੍ਰਭੂ ਦਾ ਮਹਰਮ,
beauty, intelligence, and the realization of reality;
ਸਮਦਰਸੀ ਏਕ ਦ੍ਰਿਸਟੇਤਾ ॥
ਸਭ ਨੂੰ ਇਕੋ ਜਿਹਾ ਜਾਣਨਾ ਤੇ ਸਭ ਨੂੰ ਇਕੋ ਨਜ਼ਰ ਨਾਲ ਵੇਖਣਾ;
to look impartially upon all, and to see only the One
ਇਹ ਫਲ ਤਿਸੁ ਜਨ ਕੈ ਮੁਖਿ ਭਨੇ ॥ ਗੁਰ ਨਾਨਕ ਨਾਮ ਬਚਨ ਮਨਿ ਸੁਨੇ ॥੬॥
ਇਹ ਸਾਰੇ ਫਲ; ਹੇ ਨਾਨਕ! ਉਸ ਮਨੁੱਖ ਦੇ ਅੰਦਰ ਆ ਵੱਸਦੇ ਹਨ; ਜੋ ਗੁਰੂ ਦੇ ਬਚਨ ਤੇ ਪ੍ਰਭੂ ਦਾ ਨਾਮ ਮੂੰਹੋਂ ਉਚਾਰਦਾ ਹੈ ਤੇ ਮਨ ਲਾ ਕੇ ਸੁਣਦਾ ਹੈ ।੬।
- these blessings come to one who, through Guru Nanak, chants the Naam with his mouth, and hears the Word with his ears. ||6||