ਇਹੁ ਨਿਧਾਨੁ ਜਪੈ ਮਨਿ ਕੋਇ ॥
ਜੇਹੜਾ ਭੀ ਮਨੁੱਖ ਇਸ ਨਾਮ ਨੂੰ (ਜੋ ਗੁਣਾਂ ਦਾ) ਖ਼ਜ਼ਾਨਾ ਹੈ ਜਪਦਾ ਹੈ,
One who chants this treasure in his mind
ਸਭ ਜੁਗ ਮਹਿ ਤਾ ਕੀ ਗਤਿ ਹੋਇ ॥
ਸਾਰੀ ਉਮਰ ਉਸ ਦੀ ਉੱਚੀ ਆਤਮਕ ਅਵਸਥਾ ਬਣੀ ਰਹਿੰਦੀ ਹੈ;
- in every age, He attains salvation.
ਗੁਣ ਗੋਬਿੰਦ ਨਾਮ ਧੁਨਿ ਬਾਣੀ ॥
ਉਸ ਮਨੁੱਖ ਦੇ (ਸਾਧਾਰਨ) ਬਚਨ ਭੀ ਗੋਬਿੰਦ ਦੇ ਗੁਣ ਤੇ ਨਾਮ ਦੀ ਰੌ ਹੀ ਹੁੰਦੇ ਹਨ,
In it is the Glory of God, the Naam, the chanting of Gurbani.
ਸਿਮ੍ਰਿਤਿ ਸਾਸਤ੍ਰ ਬੇਦ ਬਖਾਣੀ ॥
ਸਿਮ੍ਰਿਤੀਆਂ ਸ਼ਾਸਤ੍ਰਾਂ ਤੇ ਵੇਦਾਂ ਨੇ ਭੀ ਇਹੀ ਗੱਲ ਆਖੀ ਹੈ ।
The Simritees, the Shaastras and the Vedas speak of it.
ਸਗਲ ਮਤਾਂਤ ਕੇਵਲ ਹਰਿ ਨਾਮ ॥
ਸਾਰੇ ਮਤਾਂ ਦਾ ਨਿਚੋੜ ਪ੍ਰਭੂ ਦਾ ਨਾਮ ਹੀ ਹੈ,
The essence of all religion is the Lord's Name alone.
ਗੋਬਿੰਦ ਭਗਤ ਕੈ ਮਨਿ ਬਿਸ੍ਰਾਮ ॥
ਇਸ ਨਾਮ ਦਾ ਨਿਵਾਸ ਪ੍ਰਭੂ ਦੇ ਭਗਤ ਦੇ ਮਨ ਵਿਚ ਹੁੰਦਾ ਹੈ ।
It abides in the minds of the devotees of God.
ਕੋਟਿ ਅਪ੍ਰਾਧ ਸਾਧਸੰਗਿ ਮਿਟੈ ॥
(ਜੋ ਮਨੁੱਖ ਨਾਮ ਜਪਦਾ ਹੈ ਉਸ ਦੇ) ਕ੍ਰੋੜਾਂ ਪਾਪ ਸਤਸੰਗ ਵਿਚ ਰਹਿ ਕੇ ਮਿਟ ਜਾਂਦੇ ਹਨ,
Millions of sins are erased, in the Company of the Holy.
ਸੰਤ ਕ੍ਰਿਪਾ ਤੇ ਜਮ ਤੇ ਛੁਟੈ ॥
ਗੁਰੂ ਦੀ ਕਿਰਪਾ ਨਾਲ ਉਹ ਮਨੁੱਖ ਜਮਾਂ ਤੋਂ ਬਚ ਜਾਂਦਾ ਹੈ ।
By the Grace of the Saint, one escapes the Messenger of Death.
ਜਾ ਕੈ ਮਸਤਕਿ ਕਰਮ ਪ੍ਰਭਿ ਪਾਏ ॥
ਜਿਨ੍ਹਾਂ ਦੇ ਮੱਥੇ ਉਤੇ ਪ੍ਰਭੂ ਨੇ (ਨਾਮ ਦੀ) ਬਖ਼ਸ਼ਸ਼ ਦੇ ਲੇਖ ਲਿਖ ਧਰੇ ਹਨ,
Those, who have such pre-ordained destiny on their foreheads,
ਸਾਧ ਸਰਣਿ ਨਾਨਕ ਤੇ ਆਏ ॥੭॥
ਹੇ ਨਾਨਕ! ਉਹ ਮਨੁੱਖ ਗੁਰੂ ਦੀ ਸਰਣ ਆਉਂਦੇ ਹਨ ।੭।
O Nanak, enter the Sanctuary of the Saints. ||7||