ਜਿਸੁ ਮਨਿ ਬਸੈ ਸੁਨੈ ਲਾਇ ਪ੍ਰੀਤਿ ॥
ਜਿਸ ਮਨੁੱਖ ਦੇ ਮਨ ਵਿਚ (ਨਾਮ) ਵੱਸਦਾ ਹੈ ਜੋ ਪ੍ਰੀਤ ਲਾ ਕੇ (ਨਾਮ) ਸੁਣਦਾ ਹੈ,
One, within whose mind it abides, and who listens to it with love
ਤਿਸੁ ਜਨ ਆਵੈ ਹਰਿ ਪ੍ਰਭੁ ਚੀਤਿ ॥
ਉਸ ਨੂੰ ਪ੍ਰਭੂ ਚੇਤੇ ਆਉਦਾ ਹੈ;
- that humble person consciously remembers the Lord God.
ਜਨਮ ਮਰਨ ਤਾ ਕਾ ਦੂਖੁ ਨਿਵਾਰੈ ॥
ਉਸ ਮਨੁੱਖ ਦਾ ਜੰਮਣ ਮਰਨ ਦਾ ਕਸ਼ਟ ਕੱਟਿਆ ਜਾਂਦਾ ਹੈ,
The pains of birth and death are removed.
ਦੁਲਭ ਦੇਹ ਤਤਕਾਲ ਉਧਾਰੈ ॥
ਉਹ ਇਸ ਦੁਰਲੱਭ ਮਨੁੱਖਾ-ਸਰੀਰ ਨੂੰ ਉਸ ਵੇਲੇ (ਵਿਕਾਰਾਂ ਵਲੋਂ) ਬਚਾ ਲੈਂਦਾ ਹੈ;
The human body, so difficult to obtain, is instantly redeemed.
ਨਿਰਮਲ ਸੋਭਾ ਅੰਮ੍ਰਿਤ ਤਾ ਕੀ ਬਾਨੀ ॥
ਉਸ ਦੀ ਬੇ-ਦਾਗ਼ ਸੋਭਾ ਤੇ ਉਸ ਦੀ ਬਾਣੀ (ਨਾਮ-) ਅੰਮ੍ਰਿਤ ਨਾਲ ਭਰਪੂਰ ਹੁੰਦੀ ਹੈ,
Spotlessly pure is his reputation, and ambrosial is his speech.
ਏਕੁ ਨਾਮੁ ਮਨ ਮਾਹਿ ਸਮਾਨੀ ॥
(ਕਿਉਂਕਿ) ਉਸ ਦੇ ਮਨ ਵਿਚ ਪ੍ਰਭੂ ਦਾ ਨਾਮ ਹੀ ਵੱਸਿਆ ਰਹਿੰਦਾ ਹੈ;
The One Name permeates his mind.
ਦੂਖ ਰੋਗ ਬਿਨਸੇ ਭੈ ਭਰਮ ॥
ਦੁੱਖ, ਰੋਗ, ਡਰ ਤੇ ਵਹਮ ਉਸ ਦੇ ਨਾਸ ਹੋ ਜਾਂਦੇ ਹਨ,
Sorrow, sickness, fear and doubt depart.
ਸਾਧ ਨਾਮ ਨਿਰਮਲ ਤਾ ਕੇ ਕਰਮ ॥
ਉਸ ਦਾ ਨਾਮ 'ਸਾਧ' ਪੈ ਜਾਂਦਾ ਹੈ ਤੇ ਉਸ ਦੇ ਕੰਮ (ਵਿਕਾਰਾਂ ਦੀ) ਮੈਲ ਤੋਂ ਸਾਫ਼ ਹੁੰਦੇ ਹਨ;
He is called a Holy person; his actions are immaculate and pure.
ਸਭ ਤੇ ਊਚ ਤਾ ਕੀ ਸੋਭਾ ਬਨੀ ॥
ਸਭ ਤੋਂ ਉੱਚੀ ਸੋਭਾ ਉਸ ਨੂੰ ਮਿਲਦੀ ਹੈ ।
His glory becomes the highest of all.
ਨਾਨਕ ਇਹ ਗੁਣਿ ਨਾਮੁ ਸੁਖਮਨੀ ॥੮॥੨੪॥
ਹੇ ਨਾਨਕ! ਇਸ ਗੁਣ ਦੇ ਕਾਰਣ (ਪ੍ਰਭੂ ਦਾ) ਨਾਮ ਸੁਖਾਂ ਦੀ ਮਣੀ ਹੈ (ਭਾਵ, ਸਰਬੋਤਮ ਸੁਖ ਹੈ) ।੮।੨੪।
O Nanak, by these Glorious Virtues, this is named Sukhmani, Peace of mind. ||8||24||