ਪਉੜੀ ॥
Pauree:
 
ਏਕਮ ਏਕੰਕਾਰੁ ਪ੍ਰਭੁ ਕਰਉ ਬੰਦਨਾ ਧਿਆਇ ॥
(ਹੇ ਭਾਈ !) ਮੈਂ ਇੱਕ ਅਕਾਲ ਪੁਰਖ ਪ੍ਰਭੂ ਨੂੰ ਸਿਮਰ ਕੇ (ਉਸ ਅੱਗੇ ਹੀ) ਨਮਸਕਾਰ ਕਰਦਾ ਹਾਂ,
The first day of the lunar cycle: Bow in humility and meditate on the One, the Universal Creator Lord God.
 
ਗੁਣ ਗੋਬਿੰਦ ਗੁਪਾਲ ਪ੍ਰਭ ਸਰਨਿ ਪਰਉ ਹਰਿ ਰਾਇ ॥
ਮੈਂ ਗੋਬਿੰਦ ਗੋਪਾਲ ਪ੍ਰਭੂ ਦੇ ਗੁਣ (ਗਾਂਦਾ ਹਾਂ, ਤੇ ਉਸ) ਪ੍ਰਭੂ-ਪਾਤਿਸ਼ਾਹ ਦੀ ਸ਼ਰਨ ਪੈਂਦਾ ਹਾਂ ।
Praise God, the Lord of the Universe, the Sustainer of the World; seek the Sanctuary of the Lord, our King.
 
ਤਾ ਕੀ ਆਸ ਕਲਿਆਣ ਸੁਖ ਜਾ ਤੇ ਸਭੁ ਕਛੁ ਹੋਇ ॥
(ਹੇ ਭਾਈ!) ਜਿਸ ਮਾਲਕ-ਪ੍ਰਭੂ (ਦੇ ਹੁਕਮ) ਤੋਂ ਹੀ (ਜਗਤ ਵਿਚ) ਸਭ ਕੁਝ ਹੋ ਰਿਹਾ ਹੈ, ਉਸ ਦੀ ਆਸ ਰੱਖਿਆਂ ਸਾਰੇ ਸੁਖ ਆਨੰਦ ਮਿਲਦੇ ਹਨ ।
Place your hopes in Him, for salvation and peace; all things come from Him.
 
ਚਾਰਿ ਕੁੰਟ ਦਹ ਦਿਸਿ ਭ੍ਰਮਿਓ ਤਿਸੁ ਬਿਨੁ ਅਵਰੁ ਨ ਕੋਇ ॥
ਮੈਂ ਚੌਹਾਂ ਕੁਟਾਂ ਤੇ ਦਸੀਂ ਪਾਸੀਂ ਫਿਰ ਕੇ ਵੇਖ ਲਿਆ ਹੈ ਉਸ (ਮਾਲਕ-ਪ੍ਰਭੂ) ਤੋਂ ਬਿਨਾ ਹੋਰ ਕੋਈ (ਰਾਖਾ) ਨਹੀਂ ਹੈ ।
I wandered around the four corners of the world and in the ten directions, but I saw nothing except Him.
 
ਬੇਦ ਪੁਰਾਨ ਸਿਮ੍ਰਿਤਿ ਸੁਨੇ ਬਹੁ ਬਿਧਿ ਕਰਉ ਬੀਚਾਰੁ ॥
(ਹੇ ਭਾਈ !) ਵੇਦ ਪੁਰਾਣ ਸਿਮ੍ਰਿਤੀਆਂ (ਆਦਿਕ ਧਰਮ-ਪੁਸਤਕ) ਸੁਣ ਕੇ ਮੈਂ (ਹੋਰ ਭੀ) ਅਨੇਕਾਂ ਤਰੀਕਿਆਂ ਨਾਲ ਵਿਚਾਰ ਕਰਦਾ ਹਾਂ (
I listened to the Vedas, the Puraanas and the Simritees, and I pondered over them in so many ways.
 
ਪਤਿਤ ਉਧਾਰਨ ਭੈ ਹਰਨ ਸੁਖ ਸਾਗਰ ਨਿਰੰਕਾਰ ॥
(ਤੇ ਇਸੇ ਨਤੀਜੇ ਤੇ ਪਹੁੰਚਦਾ ਹਾਂ ਕਿ) ਅਕਾਰ-ਰਹਿਤ ਪਰਮਾਤਮਾ ਹੀ (ਵਿਕਾਰਾਂ ਵਿਚ) ਡਿੱਗੇ ਹੋਏ ਜੀਵਾਂ ਨੂੰ (ਵਿਕਾਰਾਂ ਤੋਂ) ਬਚਾਣ ਵਾਲਾ ਹੈ (ਜੀਵਾਂ ਦੇ) ਸਾਰੇ ਡਰ ਦੂਰ ਕਰਨ ਵਾਲਾ ਹੈ ਤੇ ਸੁਖਾਂ ਦਾ ਸਮੁੰਦਰ ਹੈ ।
The Saving Grace of sinners, the Destroyer of fear, the Ocean of peace, the Formless Lord.
 
ਦਾਤਾ ਭੁਗਤਾ ਦੇਨਹਾਰੁ ਤਿਸੁ ਬਿਨੁ ਅਵਰੁ ਨ ਜਾਇ ॥
ਉਹ ਪਰਮਾਤਮਾ ਹੀ ਸਭ ਦਾਤਾਂ ਦੇਣ ਵਾਲਾ ਹੈ, (ਸਭ ਜੀਵਾਂ ਵਿਚ ਵਿਆਪਕ ਹੋ ਕੇ ਸਾਰੇ ਪਦਾਰਥ) ਭੋਗਣ ਵਾਲਾ ਹੈ, ਸਭ ਕੁਝ ਦੇਣ ਦੀ ਸਮਰੱਥਾ ਵਾਲਾ ਹੈ, ਉਸ ਤੋਂ ਬਿਨਾ (ਜੀਵਾਂ ਵਾਸਤੇ) ਹੋਰ ਕੋਈ ਥਾਂ-ਆਸਰਾ ਨਹੀਂ ਹੈ ।੧।
The Great Giver, the Enjoyer, the Bestower - there is no place at all without Him.
 
ਜੋ ਚਾਹਹਿ ਸੋਈ ਮਿਲੈ ਨਾਨਕ ਹਰਿ ਗੁਨ ਗਾਇ ॥੧॥
ਹੇ ਨਾਨਕ ! (ਸਦਾ) ਪਰਮਾਤਮਾ ਦੇ ਗੁਣ ਗਾਂਦਾ ਰਹੁ, (ਉਸ ਪਾਸੋਂ) ਜੋ ਕੁਝ ਤੂੰ ਚਾਹੇਂਗਾ ਉਹੀ ਮਿਲ ਜਾਂਦਾ ਹੈ ।
You shall obtain all that you desire, O Nanak, singing the Glorious Praises of the Lord. ||1||
 
ਗੋਬਿੰਦ ਜਸੁ ਗਾਈਐ ਹਰਿ ਨੀਤ ॥
ਹੇ ਮੇਰੇ ਮਿੱਤਰ ! ਸਦਾ ਹੀ ਗੋਬਿੰਦ-ਪ੍ਰਭੂ ਦੀ ਸਿਫਤਿ-ਸਾਲਾਹ ਗਾਂਦੇ ਰਹਿਣਾ ਚਾਹੀਦਾ ਹੈ,
Sing the Praises of the Lord, the Lord of the Universe, each and every day.
 
ਮਿਲਿ ਭਜੀਐ ਸਾਧਸੰਗਿ ਮੇਰੇ ਮੀਤ ॥੧॥ ਰਹਾਉ ॥
ਸਾਧ ਸੰਗਤਿ ਵਿਚ ਮਿਲ ਕੇ (ਉਸ ਦਾ) ਭਜਨ-ਸਿਮਰਨ ਕਰਨਾ ਚਾਹੀਦਾ ਹੈ ।ਰਹਾਉ।
Join the Saadh Sangat, the Company of the Holy, and vibrate, meditate on Him, O my friend. ||1||Pause||
 
We are very thankful to Bhai Balwinder Singh Ji and Bhai Surinder Pal Singh Ji USA Wale (originally from Jalandhar) for all their contributions, hard work, and efforts to make this project a success. This site is best viewed on desktop or ipad (than phones). This website provides help in understanding what Sri Guru Granth Sahib Ji says in regard to various topics of life; listed under the topics tab. We understand that to err is human. This website is made with good intentions in mind, but we might have made some mistakes. If you find any mistakes, or want to suggest new topics, , please email us at contact{at}gurbanitabs[dot]com

Translation Language

Suggestions?
designed by