ਪਉੜੀ ॥
Pauree:
ਦੁਤੀਆ ਦੁਰਮਤਿ ਦੂਰਿ ਕਰਿ ਗੁਰ ਸੇਵਾ ਕਰਿ ਨੀਤ ॥
(ਹੇ ਭਾਈ!) ਸਦਾ ਗੁਰੂ ਦੀ ਦੱਸੀ ਸੇਵਾ ਕਰਦਾ ਰਹੁ, (ਤੇ ਇਸ ਤਰ੍ਹਾਂ ਆਪਣੇ ਅੰਦਰੋਂ) ਖੋਟੀ ਮਤਿ ਕੱਢ ।
The second day of the lunar cycle: Get rid of your evil-mindedness, and serve the Guru continually.
ਰਾਮ ਰਤਨੁ ਮਨਿ ਤਨਿ ਬਸੈ ਤਜਿ ਕਾਮੁ ਕ੍ਰੋਧੁ ਲੋਭੁ ਮੀਤ ॥
ਹੇ ਮਿੱਤਰ! (ਆਪਣੇ ਅੰਦਰੋਂ) ਕਾਮ ਕ੍ਰੋਧ ਲੋਭ ਦੂਰ ਕਰ, (ਜੇਹੜਾ ਮਨੁੱਖ ਇਹ ਉੱਦਮ ਕਰਦਾ ਹੈ ਉਸ ਦੇ) ਮਨ ਵਿਚ ਹਿਰਦੇ ਵਿਚ ਰਤਨ (ਵਰਗਾ ਕੀਮਤੀ) ਪ੍ਰਭੂ-ਨਾਮ ਆ ਵੱਸਦਾ ਹੈ ।
The jewel of the Lord's Name shall come to dwell in your mind and body, when you renounce sexual desire, anger and greed, O my friend.
ਮਰਣੁ ਮਿਟੈ ਜੀਵਨੁ ਮਿਲੈ ਬਿਨਸਹਿ ਸਗਲ ਕਲੇਸ ॥
(ਜੇਹੜਾ ਮਨੱੁਖ ਇਉਂ ਜਤਨ ਕਰਦਾ ਹੈ ਉਸ ਨੂੰ) ਆਤਮਕ ਜੀਵਨ ਮਿਲ ਜਾਂਦਾ ਹੈ, ਉਸ ਨੂੰ (ਸੁਚੱਜਾ ਪਵਿਤ੍ਰ) ਜੀਵਨ ਮਿਲ ਪੈਂਦਾ ਹੈ, ਉਸ ਦੇ ਸਾਰੇ ਦੁੱਖ ਕਲੇਸ਼ ਮਿਟ ਜਾਂਦੇ ਹਨ, ਉਸ ਦੇ ਅੰਦਰ ਪ੍ਰਭੂ-ਪੇ੍ਰਮ ਆ ਵੱਸਦਾ ਹੈ ਪ੍ਰਭੂ ਦੀ ਭਗਤੀ ਆ ਵੱਸਦੀ ਹੈ ।
Conquer death and obtain eternal life; all your troubles will depart.
ਆਪੁ ਤਜਹੁ ਗੋਬਿੰਦ ਭਜਹੁ ਭਾਉ ਭਗਤਿ ਪਰਵੇਸ ॥
(ਹੇ ਮਿੱਤਰ ! ਆਪਣੇ ਮਨ ਵਿਚੋਂ) ਹਉਮੈ ਦੂਰ ਕਰੋ ਤੇ ਪਰਮਾਤਮਾ ਦਾ ਭਜਨ ਕਰੋ ।
Renounce your self-conceit and vibrate upon the Lord of the Universe; loving devotion to Him shall permeate your being.
ਲਾਭੁ ਮਿਲੈ ਤੋਟਾ ਹਿਰੈ ਹਰਿ ਦਰਗਹ ਪਤਿਵੰਤ ॥
ਉਹ ਸਦਾ ਲਈ ਸਾਹੂਕਾਰ ਬਣ ਜਾਂਦੇ ਹਨ, (ਆਤਮਕ ਜੀਵਨ ਵਿੱਚ ਉਹਨਾਂ ਨੂੰ) ਵਾਧਾ ਹੀ ਵਾਧਾ ਪੈਂਦਾ ਹੈ ਤੇ (ਆਤਮਕ ਜੀਵਨ ਵਿਚ ਪੈ ਰਹੀ) ਘਾਟ (ਉਹਨਾਂ ਦੇ ਅੰਦਰੋਂ) ਨਿਕਲ ਜਾਂਦੀ ਹੈ, ਉਹ ਪਰਮਾਤਮਾ ਦੀ ਦਰਗਾਹ ਵਿਚ ਇੱਜ਼ਤ ਵਾਲੇ ਹੋ ਜਾਂਦੇ ਹਨ ।
You shall earn profit and suffer no loss, and in the Court of the Lord you shall be honored.
ਰਾਮ ਨਾਮ ਧਨੁ ਸੰਚਵੈ ਸਾਚ ਸਾਹ ਭਗਵੰਤ ॥
(ਹੇ ਭਾਈ!) ਜੇਹੜਾ ਜੇਹੜਾ ਮਨੁੱਖ ਪਰਮਾਤਮਾ ਦਾ ਨਾਮ-ਧਨ ਇਕੱਠਾ ਕਰਦਾ ਹੈ, ਉਹ ਸਭ ਭਾਗਾਂ ਵਾਲੇ ਹੋ ਜਾਂਦੇ ਹਨ,
Those who gather in the riches of the Lord's Name are truly wealthy, and very blessed.
ਊਠਤ ਬੈਠਤ ਹਰਿ ਭਜਹੁ ਸਾਧੂ ਸੰਗਿ ਪਰੀਤਿ ॥
(ਹੇ ਭਾਈ!) ਉਠਦਿਆਂ ਬੈਠਦਿਆਂ ਹਰ ਵੇਲੇ ਪਰਮਾਤਮਾ ਦਾ ਭਜਨ ਕਰੋ ਤੇ ਗੁਰੂ ਦੀ ਸੰਗਤਿ ਵਿਚ ਪੇ੍ਰਮ ਪੈਦਾ ਕਰੋ ।
So, when standing up and sitting down, vibrate upon the Lord, and cherish the Saadh Sangat, the Company of the Holy.
ਨਾਨਕ ਦੁਰਮਤਿ ਛੁਟਿ ਗਈ ਪਾਰਬ੍ਰਹਮ ਬਸੇ ਚੀਤਿ ॥੨॥
ਹੇ ਨਾਨਕ! (ਜਿਸ ਮਨੁੱਖ ਨੇ ਇਹ ਉੱਦਮ ਕੀਤਾ ਉਸ ਦੀ) ਖੋਟੀ ਮਤਿ ਮੁੱਕ ਗਈ, ਪਰਮਾਤਮਾ ਸਦਾ ਲਈ ਉਸ ਦੇ ਚਿੱਤ ਵਿਚ ਆ ਵੱਸਿਆ ।੨।
O Nanak, evil-mindedness is eradicated, when the Supreme Lord God comes to dwell in the mind. ||2||