ਪਉੜੀ ॥
Pauree:
ਪੰਚਮਿ ਪੰਚ ਪ੍ਰਧਾਨ ਤੇ ਜਿਹ ਜਾਨਿਓ ਪਰਪੰਚੁ ॥
(ਜਗਤ ਵਿਚ) ਉਹ ਸੰਤ ਜਨ ਸੇ੍ਰਸ਼ਟ ਮੰਨੇ ਜਾਂਦੇ ਹਨ ਜਿਨ੍ਹਾਂ ਨੇ ਇਸ ਜਗਤ-ਪਸਾਰੇ ਨੂੰ (ਇਉਂ) ਸਮਝ ਲਿਆ ਹੈ
The fifth day of the lunar cycle: They are the self-elect, the most distinguished, who know the true nature of the world.
ਕੁਸਮ ਬਾਸ ਬਹੁ ਰੰਗੁ ਘਣੋ ਸਭ ਮਿਥਿਆ ਬਲਬੰਚੁ ॥
(ਕਿ ਇਹ) ਫੁੱਲਾਂ ਦੀ ਸੁਗੰਧੀ (ਵਰਗਾ ਹੈ, ਤੇ ਭਾਵੇਂ) ਅਨੇਕਾਂ ਰੰਗਾਂ ਵਾਲਾ ਹੈ (ਫਿਰ ਭੀ) ਸਾਰਾ ਨਾਸਵੰਤ ਹੈ ਤੇ ਠੱਗੀ ਹੀ ਹੈ ।
The many colors and scents of flowers - all worldly deceptions are transitory and false.
ਨਹ ਜਾਪੈ ਨਹ ਬੂਝੀਐ ਨਹ ਕਛੁ ਕਰਤ ਬੀਚਾਰੁ ॥
ਇਸ ਨੂੰ (ਸਹੀ ਜੀਵਨ-ਜੁਗਤਿ) ਸੁੱਝਦੀ ਨਹੀਂ, ਇਹ ਸਮਝਦਾ ਨਹੀਂ, ਤੇ (ਸਹੀ ਜੀਵਨ-ਜੁਗਤਿ ਬਾਰੇ) ਕੋਈ ਵਿਚਾਰ ਨਹੀਂ ਕਰਦਾ ।
People do not see, and they do not understand; they do not reflect upon anything.
ਸੁਆਦ ਮੋਹ ਰਸ ਬੇਧਿਓ ਅਗਿਆਨਿ ਰਚਿਓ ਸੰਸਾਰੁ ॥
ਜਗਤ (ਆਮ ਤੌਰ ਤੇ) ਅਗਿਆਨ ਵਿਚ ਮਸਤ ਰਹਿੰਦਾ ਹੈ, ਸੁਆਦਾਂ ਵਿਚ ਮੋਹ ਲੈਣ ਵਾਲੇ ਰਸਾਂ ਵਿਚ ਵਿੱਝਾ ਰਹਿੰਦਾ ਹੈ,
The world is pierced through with attachment to tastes and pleasures, engrossed in ignorance.
ਜਨਮ ਮਰਣ ਬਹੁ ਜੋਨਿ ਭ੍ਰਮਣ ਕੀਨੇ ਕਰਮ ਅਨੇਕ ॥
ਤੇ ਹੋਰ ਹੋਰ ਅਨੇਕਾਂ ਕਰਮ ਕਰਦਾ ਰਿਹਾ, ਉਹ ਜਨਮ ਮਰਨ ਦੇ ਗੇੜ ਵਿਚ ਪਿਆ ਰਿਹਾ, ਉਹ ਅਨੇਕਾਂ ਜੂਨਾਂ ਵਿਚ ਭਟਕਦਾ ਰਿਹਾ ।
Those who perform empty religious rituals will be born, only to die again. They wander through endless incarnations.
ਰਚਨਹਾਰੁ ਨਹ ਸਿਮਰਿਓ ਮਨਿ ਨ ਬੀਚਾਰਿ ਬਿਬੇਕ ॥
ਜਿਸ ਮਨੁੱਖ ਨੇ ਸਿਰਜਣਹਾਰ ਕਰਤਾਰ ਦਾ ਸਿਮਰਨ ਨਹੀਂ ਕੀਤਾ, ਆਪਣੇ ਮਨ ਵਿਚ ਵਿਚਾਰ ਕੇ (ਭਲੇ ਬੁਰੇ ਕੰਮ ਦੀ) ਪਰਖ ਨਹੀਂ ਪੈਦਾ ਕੀਤੀ
They do not meditate in remembrance on the Creator Lord; their minds do not understand.
ਭਾਉ ਭਗਤਿ ਭਗਵਾਨ ਸੰਗਿ ਮਾਇਆ ਲਿਪਤ ਨ ਰੰਚ ॥
ਜਿਨ੍ਹਾਂ ਉਤੇ ਮਾਇਆ ਆਪਣਾ ਰਤਾ ਭਰ ਭੀ ਪ੍ਰਭਾਵ ਨਹੀਂ ਪਾ ਸਕਦੀ, ਤੇ ਜੇਹੜੇ ਭਗਵਾਨ ਨਾਲ ਪ੍ਰੇਮ ਕਰਦੇ ਹਨ ਭਗਵਾਨ ਦੀ ਭਗਤੀ ਕਰਦੇ ਹਨ
By loving devotion to the Lord God, you shall not be polluted by Maya at all.
ਨਾਨਕ ਬਿਰਲੇ ਪਾਈਅਹਿ ਜੋ ਨ ਰਚਹਿ ਪਰਪੰਚ ॥੫॥
ਹੇ ਨਾਨਕ! (ਜਗਤ ਵਿਚ ਅਜੇਹੇ ਬੰਦੇ) ਵਿਰਲੇ ਹੀ ਲੱਭਦੇ ਹਨ ਜੋ ਇਸ ਜਗਤ-ਖਿਲਾਰੇ (ਦੇ ਮੋਹ) ਵਿਚ ਨਹੀਂ ਫਸਦੇ ।੫।
O Nanak, how rare are those, who are not engrossed in worldly entanglements. ||5||