ਸੁਣਿਐ ਸਰਾ ਗੁਣਾ ਕੇ ਗਾਹ ॥
ਅਕਾਲ ਪੁਰਖ ਦੇ ਨਾਮ ਵਿਚ ਸੁਰਤਿ ਜੋੜਨ ਨਾਲ (ਸਾਧਾਰਨ ਮਨੁੱਖ) ਬੇਅੰਤ ਗੁਣਾਂ ਦੀ ਸੂਝ ਵਾਲੇ ਹੋ ਜਾਂਦੇ ਹਨ,
Listening-dive deep into the ocean of virtue.
ਸੁਣਿਐ ਸੇਖ ਪੀਰ ਪਾਤਿਸਾਹ ॥
ਸ਼ੇਖ ਪੀਰ ਤੇ ਪਾਤਿਸ਼ਾਹਾਂ ਦੀ ਪਦਵੀ ਪਾ ਲੈਂਦੇ ਹਨ।
Listening-the Shaykhs, religious scholars, spiritual teachers and emperors.
ਸੁਣਿਐ ਅੰਧੇ ਪਾਵਹਿ ਰਾਹੁ ॥
ਇਹ ਨਾਮ ਸੁਣਨ ਦੀ ਹੀ ਬਰਕਤਿ ਹੈ ਕਿ ਅੰਨ੍ਹੇ ਗਿਆਨ-ਹੀਣ ਮਨੁੱਖ ਭੀ ਰਾਹ ਲੱਭ ਲੈਂਦੇ ਹਨ।
Listening-even the blind find the Path.
ਸੁਣਿਐ ਹਾਥ ਹੋਵੈ ਅਸਗਾਹੁ ॥
ਅਕਾਲ ਪੁਰਖ ਦੇ ਨਾਮ ਵਿਚ ਜੁੜਨ ਦਾ ਸਦਕਾ ਇਸ ਡੂੰਘੇ ਸੰਸਾਰ-ਸਮੁੰਦਰ ਦੀ ਅਸਲੀਅਤ ਸਮਝ ਵਿਚ ਆ ਜਾਂਦੀ ਹੈ।
Listening-the Unreachable comes within your grasp.
ਨਾਨਕ ਭਗਤਾ ਸਦਾ ਵਿਗਾਸੁ ॥
ਹੇ ਨਾਨਕ ! ਭਗਤ ਜਨਾਂ ਦੇ ਹਿਰਦੇ ਵਿਚ ਸਦਾ ਖਿੜਾਉ ਬਣਿਆ ਰਹਿੰਦਾ ਹੈ,
O Nanak, the devotees are forever in bliss.
ਸੁਣਿਐ ਦੂਖ ਪਾਪ ਕਾ ਨਾਸੁ ॥੧੧॥
ਅਕਾਲ ਪੁਰਖ ਦੀ ਸਿਫ਼ਤਿ-ਸਾਲਾਹ ਸੁਣਨ ਨਾਲ (ਮਨੱੁਖ ਦੇ) ਦੱਖਾਂ ਤੇ ਪਾਪਾਂ ਦਾ ਨਾਸ ਹੋ ਜਾਂਦਾ ਹੈ। ੧੧
Listening-pain and sin are erased. ||11||