ਸ੍ਰੀਰਾਗੁ ਮਹਲਾ ੩ ॥
Siree Raag, Third Mehl:
 
ਬਿਨੁ ਗੁਰ ਰੋਗੁ ਨ ਤੁਟਈ ਹਉਮੈ ਪੀੜ ਨ ਜਾਇ ॥
ਗੁਰੂ (ਦੀ ਸਰਨ) ਤੋਂ ਬਿਨਾ (ਜਨਮ ਮਰਨ ਦਾ) ਰੋਗ ਦੂਰ ਨਹੀਂ ਹੁੰਦਾ, ਹਉਮੈ ਦੀ ਦਰਦ ਨਹੀਂ ਜਾਂਦੀ
Without the Guru, the disease is not cured, and the pain of egotism is not removed.
 
ਗੁਰ ਪਰਸਾਦੀ ਮਨਿ ਵਸੈ ਨਾਮੇ ਰਹੈ ਸਮਾਇ ॥
ਗੁਰੂ ਦੀ ਕਿਰਪਾ ਨਾਲ (ਜਿਸ ਮਨੁੱਖ ਦੇ) ਮਨ ਵਿਚ (ਪਰਮਾਤਮਾ ਦਾ ਨਾਮ) ਵੱਸ ਪੈਂਦਾ ਹੈ ਉਹ ਨਾਮ ਵਿਚ ਹੀ ਟਿਕਿਆ ਰਹਿੰਦਾ ਹੈ
By Guru's Grace, He dwells in the mind, and one remains immersed in His Name.
 
ਗੁਰ ਸਬਦੀ ਹਰਿ ਪਾਈਐ ਬਿਨੁ ਸਬਦੈ ਭਰਮਿ ਭੁਲਾਇ ॥੧॥
ਗੁਰੂ ਦੇ ਸ਼ਬਦ ਵਿਚ ਜੁੜਿਆਂ ਹੀ ਪਰਮਾਤਮਾ ਮਿਲਦਾ ਹੈ, ਗੁਰ-ਸ਼ਬਦ ਤੋਂ ਬਿਨਾ ਮਨੱੁਖ ਭਟਕਣਾ ਵਿਚ ਪੈ ਕੇ (ਸਹੀ ਜੀਵਨ-ਰਾਹ ਤੋਂ) ਖੁੰਝ ਜਾਂਦਾ ਹੈ ।੧।
Through the Word of the Guru's Shabad, the Lord is found; without the Shabad, people wander, deceived by doubt. ||1||
 
ਮਨ ਰੇ ਨਿਜ ਘਰਿ ਵਾਸਾ ਹੋਇ ॥
ਹੇ (ਮੇਰੇ) ਮਨ ! ਪ੍ਰਭੂ-ਚਰਨਾਂ ਵਿਚ ਤੇਰਾ ਨਿਵਾਸ ਬਣਿਆ ਰਹੇਗਾ
O mind, dwell in the balanced state of your own inner being.
 
ਰਾਮ ਨਾਮੁ ਸਾਲਾਹਿ ਤੂ ਫਿਰਿ ਆਵਣ ਜਾਣੁ ਨ ਹੋਇ ॥੧॥ ਰਹਾਉ ॥
ਹੇ (ਮੇਰੇ) ਮਨ ! ਪਰਮਾਤਮਾ ਦੇ ਨਾਮ ਦੀ ਸਿਫ਼ਤਿ-ਸਾਲਾਹ ਕਰਦਾ ਰਹੁ, ਤੇ ਮੁੜ ਜਨਮ ਮਰਨ (ਦਾ ਗੇੜ) ਨਹੀਂ ਹੋਵੇਗਾ ।੧।ਰਹਾਉ।
Praise the Lord's Name, and you shall no longer come and go in reincarnation. ||1||Pause||
 
ਹਰਿ ਇਕੋ ਦਾਤਾ ਵਰਤਦਾ ਦੂਜਾ ਅਵਰੁ ਨ ਕੋਇ ॥
ਸਭ ਦਾਤਾਂ ਦੇਣ ਵਾਲਾ ਸਿਰਫ਼ ਪਰਮਾਤਮਾ ਹੀ ਸਾਰੀ ਸਮਰੱਥਾ ਵਾਲਾ ਹੈ, ਉਸ ਵਰਗਾ ਕੋਈ ਹੋਰ ਨਹੀਂ ਹੈ
The One Lord alone is the Giver, pervading everywhere. There is no other at all.
 
ਸਬਦਿ ਸਾਲਾਹੀ ਮਨਿ ਵਸੈ ਸਹਜੇ ਹੀ ਸੁਖੁ ਹੋਇ ॥
ਜੇ ਮੈਂ ਗੁਰੂ ਦੇ ਸ਼ਬਦ ਦੀ ਰਾਹੀਂ ਉਸ ਦੀ ਸਿਫ਼ਤਿ-ਸਾਲਾਹ ਕਰਾਂ, ਤਾਂ ਉਹ ਮਨ ਵਿਚ ਆ ਵੱਸਦਾ ਹੈ, ਤੇ ਸੁਖੈਨ ਹੀ ਆਤਮਕ ਆਨੰਦ ਬਣ ਜਾਂਦਾ ਹ
Praise the Word of the Shabad, and He shall come to dwell in your mind; you shall be blessed with intuitive peace and poise.
 
ਸਭ ਨਦਰੀ ਅੰਦਰਿ ਵੇਖਦਾ ਜੈ ਭਾਵੈ ਤੈ ਦੇਇ ॥੨॥
ਉਹ ਦਾਤਾਰ ਹਰੀ ਸਾਰੀ ਸ੍ਰਿਸ਼ਟੀ ਨੂੰ ਆਪਣੀ ਮਿਹਰ ਦੀ ਨਿਗਾਹ ਨਾਲ ਵੇਖਦਾ ਹੈ । ਜਿਸ ਨੰੂ ਉਸ ਦੀ ਮਰਜ਼ੀ ਹੋਵੇ ਉਸ ਨੂੰ ਹੀ (ਇਹ ਆਤਮਕ ਆਨੰਦ) ਦੇਂਦਾ ਹੈ ।੨।
Everything is within the Lord's Glance of Grace. As He wishes, He gives. ||2||
 
ਹਉਮੈ ਸਭਾ ਗਣਤ ਹੈ ਗਣਤੈ ਨਉ ਸੁਖੁ ਨਾਹਿ ॥
(ਜਿੱਥੇ) ਹਉਮੈ (ਹੈ ਉੱਥੇ) ਨਿਰੀ ਚਿੰਤਾ ਹੈ, ਚਿੰਤਾ ਨੂੰ ਸੁੱਖ ਨਹੀਂ ਹੋ ਸਕਦਾ
In egotism, all must account for their actions. In this accounting, there is no peace.
 
ਬਿਖੁ ਕੀ ਕਾਰ ਕਮਾਵਣੀ ਬਿਖੁ ਹੀ ਮਾਹਿ ਸਮਾਹਿ ॥
(ਹਉਮੈ ਦੇ ਅਧੀਨ ਰਹਿ ਕੇ ਆਤਮਕ ਮੌਤ ਲਿਆਉਣ ਵਾਲੀ ਵਿਕਾਰਾਂ ਦੀ) ਜ਼ਹਰ ਵਾਲੇ ਕੰਮ ਕੀਤਿਆਂ ਜੀਵ ਉਸ ਜ਼ਹ੧ਰ ਵਿਚ ਹੀ, ਮਗਨ ਰਹਿੰਦੇ ਹਨ
Acting in evil and corruption, people are immersed in corruption.
 
ਬਿਨੁ ਨਾਵੈ ਠਉਰੁ ਨ ਪਾਇਨੀ ਜਮਪੁਰਿ ਦੂਖ ਸਹਾਹਿ ॥੩॥
ਪਰਮਾਤਮਾ ਦੇ ਨਾਮ ਤੋਂ ਬਿਨਾ ਉਹ ਸ਼ਾਂਤੀ ਵਾਲੀ ਥਾਂ ਪ੍ਰਾਪਤ ਨਹੀਂ ਕਰ ਸਕਦੇ, ਤੇ ਜਮ ਦੇ ਦਰ ਤੇ ਦੁੱਖ ਸਹਿੰਦੇ ਰਹਿੰਦੇ ਹਨ ।੩।
Without the Name, they find no place of rest. In the City of Death, they suffer in agony. ||3||
 
ਜੀਉ ਪਿੰਡੁ ਸਭੁ ਤਿਸ ਦਾ ਤਿਸੈ ਦਾ ਆਧਾਰੁ ॥
ਇਹ ਜਿੰਦ ਤੇ ਇਹ ਸਰੀਰ ਸਭ ਕੁਝ ਉਸ ਪਰਮਾਤਮਾ ਦਾ ਹੀ ਹੈ ਤੇ ਪਰਮਾਤਮਾ ਦਾ ਹੀ (ਸਭ ਜੀਵਾਂ ਨੂੰ) ਆਸਰਾ-ਸਹਾਰਾ ਹੈ
Body and soul all belong to Him; He is the Support of all.
 
ਗੁਰ ਪਰਸਾਦੀ ਬੁਝੀਐ ਤਾ ਪਾਏ ਮੋਖ ਦੁਆਰੁ ॥
ਜਦੋਂ ਗੁਰੂ ਦੀ ਕਿਰਪਾ ਨਾਲ ਇਹ ਸਮਝ ਆ ਜਾਂਦੀ ਹੈ, ਤਦੋਂ ਜੀਵ ਵਿਕਾਰਾਂ ਤੋਂ ਖ਼ਲਾਸੀ ਦਾ ਰਾਹ ਲੱਭ ਲੈਂਦਾ ਹੈ ।
By Guru's Grace, understanding comes, and then the Door of Liberation is found.
 
ਨਾਨਕ ਨਾਮੁ ਸਲਾਹਿ ਤੂੰ ਅੰਤੁ ਨ ਪਾਰਾਵਾਰੁ ॥੪॥੨੪॥੫੭॥
ਹੇ ਨਾਨਕ ! ਉਸ ਪਰਮਾਤਮਾ ਦੇ ਨਾਮ ਦੀ ਸਿਫ਼ਤਿ-ਸਾਲਾਹ ਕਰਦਾ ਰਹੁ ਜਿਸ ਦੇ ਗੁਣਾਂ ਦਾ ਅੰਤ ਨਹੀਂ ਪੈ ਸਕਦਾ, ਜਿਸ ਦੀ ਸਮਰੱਥਾ ਦਾ ਉਰਲਾ ਪਾਰਲਾ ਬੰਨਾ ਨਹੀਂ ਲੱਭ ਸਕਦਾ ।੪।੨੪।੫੭।
O Nanak, sing the Praises of the Naam, the Name of the Lord; He has no end or limitation. ||4||24||57||
 
We are very thankful to Bhai Balwinder Singh Ji and Bhai Surinder Pal Singh Ji USA Wale (originally from Jalandhar) for all their contributions, hard work, and efforts to make this project a success. This site is best viewed on desktop or ipad (than phones). This website provides help in understanding what Sri Guru Granth Sahib Ji says in regard to various topics of life; listed under the topics tab. We understand that to err is human. This website is made with good intentions in mind, but we might have made some mistakes. If you find any mistakes, or want to suggest new topics, , please email us at contact{at}gurbanitabs[dot]com

Translation Language

Suggestions?
designed by