ਪਉੜੀ ॥
Pauree:
ਏਕਾਦਸੀ ਨਿਕਟਿ ਪੇਖਹੁ ਹਰਿ ਰਾਮੁ ॥
(ਹੇ ਭਾਈ!) ਪਰਮਾਤਮਾ ਨੂੰ (ਸਦਾ ਆਪਣੇ) ਨੇੜੇ (ਵੱਸਦਾ) ਵੇਖੋ,
The eleventh day of the lunar cycle: Behold the Lord, the Lord, near at hand.
ਇੰਦ੍ਰੀ ਬਸਿ ਕਰਿ ਸੁਣਹੁ ਹਰਿ ਨਾਮੁ ॥
ਆਪਣੇ ਇੰਦ੍ਰਿਆਂ ਨੂੰ ਕਾਬੂ ਵਿਚ ਰੱਖ ਕੇ ਪਰਮਾਤਮਾ ਦਾ ਨਾਮ ਸੁਣਿਆ ਕਰੋ—ਇਹੀ ਹੈ ਇਕਾਦਸ਼ੀ (ਦਾ ਵਰਤ) ।
Subdue the desires of your sexual organs, and listen to the Lord's Name.
ਮਨਿ ਸੰਤੋਖੁ ਸਰਬ ਜੀਅ ਦਇਆ ॥
(ਜੇਹੜਾ ਮਨੁੱਖ ਆਪਣੇ) ਮਨ ਵਿਚ ਸੰਤੋਖ (ਧਾਰਦਾ ਹੈ ਤੇ) ਸਭ ਜੀਵਾਂ ਨਾਲ ਦਇਆ-ਪਿਆਰ ਵਾਲਾ ਸਲੂਕ ਕਰਦਾ ਹੈ,
Let your mind be content, and be kind to all beings.
ਇਨ ਬਿਧਿ ਬਰਤੁ ਸੰਪੂਰਨ ਭਇਆ ॥
ਇਸ ਤਰੀਕੇ ਨਾਲ (ਜੀਵਨ ਗੁਜ਼ਾਰਦਿਆਂ ਉਸ ਦਾ) ਵਰਤ ਕਾਮਯਾਬ ਹੋ ਜਾਂਦਾ ਹੈ (ਭਾਵ, ਇਹੀ ਹੈ ਅਸਲੀ ਵਰਤ) ।
In this way, your fast will be successful.
ਧਾਵਤ ਮਨੁ ਰਾਖੈ ਇਕ ਠਾਇ ॥
(ਇਸ ਤਰ੍ਹਾਂ ਦੇ ਵਰਤ ਨਾਲ ਉਹ ਮਨੁੱਖ ਵਿਕਾਰਾਂ ਵਲ) ਦੌੜਦੇ (ਆਪਣੇ) ਮਨ ਨੂੰ ਇਕ ਟਿਕਾਣੇ ਤੇ ਟਿਕਾ ਰੱਖਦਾ ਹੈ,
Keep your wandering mind restrained in one place.
ਮਨੁ ਤਨੁ ਸੁਧੁ ਜਪਤ ਹਰਿ ਨਾਇ ॥
ਪਰਮਾਤਮਾ ਦਾ (ਨਾਮ) ਜਪਦਿਆਂ (ਪਰਮਾਤਮਾ ਦੇ) ਨਾਮ ਵਿਚ (ਜੁੜਿਆਂ) ਉਸ ਦਾ ਮਨ ਪਵਿਤ੍ਰ ਹੋ ਜਾਂਦਾ ਹੈ, ਉਸ ਦਾ ਹਿਰਦਾ ਪਵਿਤ੍ਰ ਹੋ ਜਾਂਦਾ ਹੈ ।
Your mind and body shall become pure, chanting the Lord's Name.
ਸਭ ਮਹਿ ਪੂਰਿ ਰਹੇ ਪਾਰਬ੍ਰਹਮ ॥
ਜੇਹੜਾ ਪ੍ਰਭੂ ਸਾਰੇ ਜਗਤ ਵਿਚ ਹਰ ਥਾਂ ਵਿਆਪਕ ਹੈ,
The Supreme Lord God is pervading amongst all.
ਨਾਨਕ ਹਰਿ ਕੀਰਤਨੁ ਕਰਿ ਅਟਲ ਏਹੁ ਧਰਮ ॥੧੧॥
ਹੇ ਨਾਨਕ! ਉਸ ਪ੍ਰਭੂ ਦੀ ਸਿਫ਼ਤਿ-ਸਾਲਾਹ ਕਰਦਾ ਰਹੁ, ਇਹ ਐਸਾ ਧਰਮ ਹੈ ਜਿਸ ਦਾ ਫਲ ਜ਼ਰੂਰ ਮਿਲਦਾ ਹੈ ।੧੧।
O Nanak, sing the Kirtan of the Lord's Praises; this alone is the eternal faith of Dharma. ||11||