ਸਿਰੀਰਾਗੁ ਮਹਲਾ ੩ ॥
Siree Raag, Third Mehl:
ਤਿਨਾ ਅਨੰਦੁ ਸਦਾ ਸੁਖੁ ਹੈ ਜਿਨਾ ਸਚੁ ਨਾਮੁ ਆਧਾਰੁ ॥
ਪਰਮਾਤਮਾ ਦਾ ਸਦਾ-ਥਿਰ ਨਾਮ ਜਿਨ੍ਹਾਂ ਮਨੱੁਖਾਂ (ਦੀ ਜ਼ਿੰਦਗੀ) ਦਾ ਆਸਰਾ ਬਣਦਾ ਹੈ, ਉਹਨਾਂ ਨੰੂ ਸਦਾ ਆਨੰਦ ਮਿਲਦਾ ਹੈ ਸਦਾ ਸੁੱਖ ਮਿਲਦਾ ਹੈ
Those who have the Support of the True Name are in ecstasy and peace forever.
ਗੁਰ ਸਬਦੀ ਸਚੁ ਪਾਇਆ ਦੂਖ ਨਿਵਾਰਣਹਾਰੁ ॥
(ਕਿਉਂਕਿ) ਗੁਰੂ ਦੇ ਸ਼ਬਦ ਵਿਚ ਜੁੜ ਕੇ ਉਹਨਾਂ ਉਹ ਸਦਾ-ਥਿਰ ਪਰਮਾਤਮਾ ਪਾ ਲਿਆ ਹੁੰਦਾ ਹੈ ਜੋ ਸਾਰੇ ਦੁੱਖ ਦੂਰ ਕਰਨ ਦੀ ਸਮਰੱਥਾ ਰੱਖਦਾ ਹੈ
Through the Word of the Guru's Shabad, they obtain the True One, the Destroyer of pain.
ਸਦਾ ਸਦਾ ਸਾਚੇ ਗੁਣ ਗਾਵਹਿ ਸਾਚੈ ਨਾਇ ਪਿਆਰੁ ॥
ਉਹ ਮਨੱੁਖ ਸਦਾ ਹੀ ਸਦਾ‑ਥਿਰ ਪ੍ਰਭੂ ਦੇ ਗੁਣ ਗਾਂਦੇ ਹਨ, ਉਹ ਸਦਾ-ਥਿਰ ਪ੍ਰਭੂ ਦੇ ਨਾਮ ਵਿਚ ਪਿਆਰ ਪਾਈ ਰੱਖਦੇ ਹਨ
Forever and ever, they sing the Glorious Praises of the True One; they love the True Name.
ਕਿਰਪਾ ਕਰਿ ਕੈ ਆਪਣੀ ਦਿਤੋਨੁ ਭਗਤਿ ਭੰਡਾਰੁ ॥੧॥
ਪਰਮਾਤਮਾ ਨੇ ਆਪਣੀ ਕਿਰਪਾ ਕਰ ਕੇ ਉਹਨਾਂ ਨੰੂ ਆਪਣੀ ਭਗਤੀ ਦਾ ਖ਼ਜ਼ਾਨਾ ਬਖ਼ਸ਼ ਦਿੱਤਾ ਹੈ ।੧।
When the Lord Himself grants His Grace, He bestows the treasure of devotion. ||1||
ਮਨ ਰੇ ਸਦਾ ਅਨੰਦੁ ਗੁਣ ਗਾਇ ॥
ਹੇ (ਮੇਰੇ) ਮਨ ! ਪਰਮਾਤਮਾ ਦੇ ਗੁਣ ਗਾਂਦਾ ਰਹੁ । (ਗੁਣ ਗਾਵਣ ਨਾਲ) ਸਦਾ ਖ਼ੁਸ਼ੀ ਬਣੀ ਰਹਿੰਦੀ ਹੈ
O mind, sing His Glorious Praises, and be in ecstasy forever.
ਸਚੀ ਬਾਣੀ ਹਰਿ ਪਾਈਐ ਹਰਿ ਸਿਉ ਰਹੈ ਸਮਾਇ ॥੧॥ ਰਹਾਉ ॥
ਸਦਾ-ਥਿਰ ਰਹਿਣ ਵਾਲੇ ਪ੍ਰਭੂ ਦੀ ਸਿਫ਼ਤਿ-ਸਾਲਾਹ ਵਿਚ ਜੁੜਿਆਂ ਪ੍ਰਭੂ ਮਿਲ ਪੈਂਦਾ ਹੈ । (ਜੇਹੜਾ ਜੀਵ ਸਿਫ਼ਤਿ-ਸਾਲਾਹ ਕਰਦਾ ਹੈ ਉਹ) ਪਰਮਾਤਮਾ (ਦੀ ਯਾਦ) ਵਿਚ ਲੀਨ ਰਹਿੰਦਾ ਹੈ ।੧।ਰਹਾਉ।
Through the True Word of His Bani, the Lord is obtained, and one remains immersed in the Lord. ||1||Pause||
ਸਚੀ ਭਗਤੀ ਮਨੁ ਲਾਲੁ ਥੀਆ ਰਤਾ ਸਹਜਿ ਸੁਭਾਇ ॥
ਸਦਾ-ਥਿਰ ਪ੍ਰਭੂ ਦੀ ਭਗਤੀ (ਦੇ ਰੰਗ) ਵਿਚ ਜਿਸ ਮਨੁੱਖ ਦਾ ਮਨ ਗੂੜਾ ਰੰਗਿਆ ਜਾਂਦਾ ਹੈ, ਉਹ ਆਤਮਕ ਅਡੋਲਤਾ ਵਿਚ ਪ੍ਰਭੂ-ਪ੍ਰੇਮ ਵਿਚ ਮਸਤ ਰਹਿੰਦਾ ਹੈ
In true devotion, the mind is dyed in the deep crimson color of the Lord's Love, with intuitive peace and poise.
ਗੁਰ ਸਬਦੀ ਮਨੁ ਮੋਹਿਆ ਕਹਣਾ ਕਛੂ ਨ ਜਾਇ ॥
ਗੁਰੂ ਦੇ ਸ਼ਬਦ ਵਿਚ ਜੁੜ ਕੇ ਉਸ ਦਾ ਮਨ (ਪ੍ਰਭੂ-ਚਰਨਾਂ ਵਿਚ ਅਜੇਹਾ) ਮਸਤ ਹੁੰਦਾ ਹੈ ਕਿ ਉਸ (ਮਸਤੀ) ਦਾ ਬਿਆਨ ਨਹੀਂ ਕੀਤਾ ਜਾ ਸਕਦਾ
The mind is fascinated by the Word of the Guru's Shabad, which cannot be described.
ਜਿਹਵਾ ਰਤੀ ਸਬਦਿ ਸਚੈ ਅੰਮ੍ਰਿਤੁ ਪੀਵੈ ਰਸਿ ਗੁਣ ਗਾਇ ॥
ਉਸ ਦੀ ਜੀਭ ਸਦਾ‑ਥਿਰ ਪ੍ਰਭੂ ਦੀ ਸਿਫ਼ਤਿ‑ਸਾਲਾਹ ਵਿਚ ਰੰਗੀ ਜਾਂਦੀ ਹੈ, ਪ੍ਰੇਮ ਨਾਲ ਪ੍ਰਭੂ ਦੇ ਗੁਣ ਗਾ ਕੇ ਉਹ ਆਤਮਕ ਜੀਵਨ ਦੇਣ ਵਾਲਾ ਰਸ ਪੀਂਦਾ ਹੈ
The tongue imbued with the True Word of the Shabad drinks in the Amrit with delight, singing His Glorious Praises.
ਗੁਰਮੁਖਿ ਏਹੁ ਰੰਗੁ ਪਾਈਐ ਜਿਸ ਨੋ ਕਿਰਪਾ ਕਰੇ ਰਜਾਇ ॥੨॥
ਪਰ ਇਹ ਰੰਗ ਗੁਰੂ ਦੀ ਸਰਨ ਪਿਆਂ ਹੀ ਮਿਲਦਾ ਹੈ (ਉਹੀ ਮਨੁੱਖ ਪ੍ਰਾਪਤ ਕਰਦਾ ਹੈ) ਜਿਸ ਉਤੇ ਪ੍ਰਭੂ ਆਪਣੀ ਰਜ਼ਾ ਅਨੁਸਾਰ ਮਿਹਰ ਕਰਦਾ ਹੈ ।੨।
The Gurmukh obtains this love, when the Lord, in His Will, grants His Grace. ||2||
ਸੰਸਾ ਇਹੁ ਸੰਸਾਰੁ ਹੈ ਸੁਤਿਆ ਰੈਣਿ ਵਿਹਾਇ ॥
ਜਗਤ (ਦਾ ਮੋਹ) ਤੌਖਲੇ ਦਾ ਮੂਲ ਹੈ, (ਮੋਹ ਦੀ ਨੀਂਦ ਵਿਚ) ਸੁਤਿਆਂ ਹੀ (ਜ਼ਿੰਦਗੀ-ਰੂਪ) ਰਾਤ ਬੀਤ ਜਾਂਦੀ ਹੈ
This world is an illusion; people pass their life-nights sleeping.
ਇਕਿ ਆਪਣੈ ਭਾਣੈ ਕਢਿ ਲਇਅਨੁ ਆਪੇ ਲਇਓਨੁ ਮਿਲਾਇ ॥
ਕਈ (ਭਾਗਾਂ ਵਾਲੇ) ਜੀਵਾਂ ਨੂੰ ਪਰਮਾਤਮਾ ਨੇ ਆਪਣੀ ਰਜ਼ਾ ਵਿਚ (ਜੋੜ ਕੇ ਇਸ ਮੋਹ ਵਿਚੋਂ) ਕੱਢ ਲਿਆ ਤੇ ਆਪ ਹੀ (ਆਪਣੇ ਚਰਨਾਂ ਵਿਚ) ਮਿਲਾ ਲਿਆ ਹ
By the Pleasure of His Will, He lifts some out, and unites them with Himself.
ਆਪੇ ਹੀ ਆਪਿ ਮਨਿ ਵਸਿਆ ਮਾਇਆ ਮੋਹੁ ਚੁਕਾਇ ॥
ਆਪ ਹੀ (ਉਹਨਾਂ ਦੇ ਅੰਦਰੋਂ) ਮਾਇਆ ਦਾ ਮੋਹ ਦੂਰ ਕਰਕੇ ਆਪ ਹੀ ਉਹਨਾਂ ਦੇ ਮਨ ਵਿਚ ਆ ਵੱਸਿਆ ਹੈ
He Himself abides in the mind, and drives out attachment to Maya.
ਆਪਿ ਵਡਾਈ ਦਿਤੀਅਨੁ ਗੁਰਮੁਖਿ ਦੇਇ ਬੁਝਾਇ ॥੩॥
ਪ੍ਰਭੂ ਨੇ ਆਪ (ਹੀ) ਉਹਨਾਂ ਨੂੰ ਇੱਜ਼ਤ ਦਿੱਤੀ ਹੈ । (ਭਾਗਾਂ ਵਾਲਿਆਂ ਨੂੰ) ਪਰਮਾਤਮਾ ਗੁਰੂ ਦੀ ਸ਼ਰਨ ਪਾ ਕੇ (ਜੀਵਨ ਦਾ ਇਹ ਸਹੀ ਰਸਤਾ) ਸਮਝਾ ਦੇਂਦਾ ਹੈ ।੩।
He Himself bestows glorious greatness; He inspires the Gurmukh to understand. ||3||
ਸਭਨਾ ਕਾ ਦਾਤਾ ਏਕੁ ਹੈ ਭੁਲਿਆ ਲਏ ਸਮਝਾਇ ॥
ਪਰਮਾਤਮਾ ਹੀ ਸਭ ਜੀਵਾਂ ਨੂੰ ਦਾਤਾਂ ਦੇਣ ਵਾਲਾ ਹੈ, ਜੀਵਨ-ਰਾਹ ਤੋਂ ਖੁੰਝਿਆਂ ਨੂੰ ਭੀ ਸੂਝ ਦੇਂਦਾ ਹੈ
The One Lord is the Giver of all. He corrects those who make mistakes.
ਇਕਿ ਆਪੇ ਆਪਿ ਖੁਆਇਅਨੁ ਦੂਜੈ ਛਡਿਅਨੁ ਲਾਇ ॥
ਕਈ ਜੀਵਾਂ ਨੂੰ ਉਸ ਪ੍ਰਭੂ ਨੇ ਆਪ ਹੀ ਆਪਣੇ ਨਾਲੋਂ ਖੁੰਝਾਇਆ ਹੋਇਆ ਹੈ, ਤੇ ਮਾਇਆ ਦੇ ਮੋਹ ਵਿਚ ਲਾ ਰੱਖਿਆ ਹੈ ।
He Himself has deceived some, and attached them to duality.
ਗੁਰਮਤੀ ਹਰਿ ਪਾਈਐ ਜੋਤੀ ਜੋਤਿ ਮਿਲਾਇ ॥
ਗੁਰੂ ਦੀ ਮਤਿ ਤੇ ਤੁਰਿਆਂ ਪਰਮਾਤਮਾ ਮਿਲਦਾ ਹੈ, (ਗੁਰੂ ਦੀ ਮਤਿ ਤੇ ਤੁਰ ਕੇ ਜੀਵ) ਆਪਣੀ ਸੁਰਤਿ ਨੂੰ ਪਰਮਾਤਮਾ ਦੀ ਜੋਤਿ ਵਿਚ ਮਿਲਾਂਦਾ ਹੈ
Through the Guru's Teachings, the Lord is found, and one's light merges into the Light.
ਅਨਦਿਨੁ ਨਾਮੇ ਰਤਿਆ ਨਾਨਕ ਨਾਮਿ ਸਮਾਇ ॥੪॥੨੫॥੫੮॥
ਤੇ ਹੇ ਨਾਨਕ ! ਹਰ ਵੇਲੇ ਨਾਮ ਵਿਚ ਰੰਗਿਆ ਰਹਿ ਕੇ ਨਾਮ ਵਿਚ ਹੀ ਲੀਨ ਰਹਿੰਦਾ ਹੈ ।੪।੨੫।
Attuned to the Name of the Lord night and day, O Nanak, you shall be absorbed into the Name. ||4||25||58||