ਪਉੜੀ ॥
Pauree:
ਤ੍ਰਉਦਸੀ ਤੀਨਿ ਤਾਪ ਸੰਸਾਰ ॥
ਹੇ ਭਾਈ!) ਜਗਤ ਨੂੰ ਤਿੰਨ ਕਿਸਮਾਂ ਦੇ ਦੁੱਖ ਚੰਬੜੇ ਰਹਿੰਦੇ ਹਨ
The thirteenth day of the lunar cycle: The world is in the fever of the three qualities.
ਆਵਤ ਜਾਤ ਨਰਕ ਅਵਤਾਰ ॥
(ਜਿਸ ਕਰਕੇ ਇਹ) ਜਨਮ ਮਰਨ ਦੇ ਗੇੜ ਵਿਚ ਪਿਆ ਰਹਿੰਦਾ ਹੈ, ਦੁੱਖਾਂ ਵਿਚ ਹੀ ਜੰਮਦਾ ਰਹਿੰਦਾ ਹੈ ।
It comes and goes, and is reincarnated in hell.
ਹਰਿ ਹਰਿ ਭਜਨੁ ਨ ਮਨ ਮਹਿ ਆਇਓ ॥
(ਤਿੰਨ ਤਾਪਾਂ ਦੇ ਕਾਰਨ ਮਨੁੱਖ ਦੇ) ਮਨ ਵਿਚ ਪਰਮਾਤਮਾ ਦਾ ਭਜਨ ਨਹੀਂ ਟਿਕਦਾ,
Meditation on the Lord, Har, Har, does not enter into the minds of the people.
ਸੁਖ ਸਾਗਰ ਪ੍ਰਭੁ ਨਿਮਖ ਨ ਗਾਇਓ ॥
ਅੱਖ ਦੇ ਝਮਕਣ ਜਿਤਨੇ ਸਮੇ ਵਾਸਤੇ ਭੀ ਮਨੱੁਖ ਸੁਖਾਂ-ਦੇ-ਸਮੁੰਦਰ ਪ੍ਰਭੂ ਦੀ ਸਿਫ਼ਿਤ-ਸਾਲਾਹ ਨਹੀਂ ਕਰਦਾ ।
They do not sing the Praises of God, the Ocean of peace, even for an instant.
ਹਰਖ ਸੋਗ ਕਾ ਦੇਹ ਕਰਿ ਬਾਧਿਓ ॥
ਮਨੁੱਖ ਆਪਣੇ ਆਪ ਨੂੰ ਖ਼ੁਸ਼ੀ ਗ਼ਮੀ ਦਾ ਪਿੰਡ ਬਣਾ ਕੇ ਵਸਾਈ ਬੈਠਾ ਹੈ,
This body is the embodiment of pleasure and pain.
ਦੀਰਘ ਰੋਗੁ ਮਾਇਆ ਆਸਾਧਿਓ ॥
ਇਸ ਨੂੰ ਮਾਇਆ (ਦੇ ਮੋਹ) ਦਾ ਅਜੇਹਾ ਲੰਮਾ ਰੋਗ ਚੰਬੜਿਆ ਹੋਇਆ ਹੈ ਜੋ ਕਾਬੂ ਵਿਚ ਨਹੀਂ ਆ ਸਕਦਾ ।
It suffers from the chronic and incurable disease of Maya.
ਦਿਨਹਿ ਬਿਕਾਰ ਕਰਤ ਸ੍ਰਮੁ ਪਾਇਓ ॥
(ਤਿੰਨਾਂ ਤਾਪਾਂ ਦੇ ਅਸਰ ਹੇਠ ਮਨੁੱਖ) ਸਾਰਾ ਦਿਨ ਵਿਅਰਥ ਕੰਮ ਕਰਦਾ ਕਰਦਾ ਥੱਕ ਜਾਂਦਾ ਹੈ,
By day, people practice corruption, wearing themselves out.
ਨੈਨੀ ਨੀਦ ਸੁਪਨ ਬਰੜਾਇਓ ॥
(ਰਾਤ ਨੂੰ ਜਦੋਂ) ਅੱਖਾਂ ਵਿਚ ਨੀਂਦ (ਆਉਂਦੀ ਹੈ, ਤਦੋਂ) ਸੁਪਨਿਆਂ ਵਿਚ ਭੀ (ਦਿਨ ਵੇਲੇ ਦੀ ਦੌੜ-ਭੱਜ ਦੀਆਂ) ਗੱਲਾਂ ਕਰਦਾ ਹੈ ।
And then with sleep in their eyes, they mutter in dreams.
ਹਰਿ ਬਿਸਰਤ ਹੋਵਤ ਏਹ ਹਾਲ ॥
ਪਰਮਾਤਮਾ ਨੂੰ ਭੁਲਾ ਦੇਣ ਦੇ ਕਾਰਨ ਮਨੱੁਖ ਦਾ ਇਹ ਹਾਲ ਹੰੁਦਾ ਹੈ ।
Forgetting the Lord, this is their condition.
ਸਰਨਿ ਨਾਨਕ ਪ੍ਰਭ ਪੁਰਖ ਦਇਆਲ ॥੧੩॥
ਹੇ ਨਾਨਕ! (ਆਖ—ਜੇ ਇਸ ਦੁਖਦਾਈ ਹਾਲਤ ਤੋਂ ਬਚਣਾ ਹੈ, ਤਾਂ) ਦਇਆ ਦੇ ਸੋਮੇ ਅਕਾਲ ਪੁਰਖ ਪ੍ਰਭੂ ਦੀ ਸਰਨ ਪਉ ।੧੩।
Nanak seeks the Sanctuary of God, the kind and compassionate Primal Being. ||13||