ਪਉੜੀ ॥
Pauree:
ਚਉਦਹਿ ਚਾਰਿ ਕੁੰਟ ਪ੍ਰਭ ਆਪ ॥
ਚੌਂਹੀਂ ਪਾਸੀਂ ਪਰਮਾਤਮਾ ਆਪ ਵੱਸ ਰਿਹਾ ਹੈ,
The fourteenth day of the lunar cycle: God Himself is in all four directions.
ਸਗਲ ਭਵਨ ਪੂਰਨ ਪਰਤਾਪ ॥
ਸਾਰੇ ਭਵਨਾਂ ਵਿਚ ਉਸ ਦਾ ਤੇਜ-ਪਰਤਾਪ ਚਮਕਦਾ ਹੈ ।
On all worlds, His radiant glory is perfect.
ਦਸੇ ਦਿਸਾ ਰਵਿਆ ਪ੍ਰਭੁ ਏਕੁ ॥
ਸਿਰਫ਼ ਇਕ ਪ੍ਰਭੂ ਹੀ ਦਸੀਂ ਪਾਸੀਂ ਵੱਸਦਾ ਹੈ ।
The One God is diffused in the ten directions.
ਧਰਨਿ ਅਕਾਸ ਸਭ ਮਹਿ ਪ੍ਰਭ ਪੇਖੁ ॥
(ਹੇ ਭਾਈ!) ਧਰਤੀ ਆਕਾਸ਼ ਸਭ ਵਿਚ ਵੱਸਦਾ ਪਰਮਾਤਮਾ ਵੇਖੋ ।
Behold God in all the earth and sky.
ਜਲ ਥਲ ਬਨ ਪਰਬਤ ਪਾਤਾਲ ॥
ਪਾਣੀ, ਧਰਤੀ, ਜੰਗਲ, ਪਹਾੜ, ਪਾਤਾਲ
In the water, on the land, in the forests and mountains, and in the nether regions of the underworld,
ਪਰਮੇਸ੍ਵਰ ਤਹ ਬਸਹਿ ਦਇਆਲ ॥
ਇਹਨਾਂ ਸਭਨਾਂ ਵਿਚ ਹੀ ਦਇਆ-ਦੇ-ਘਰ ਪ੍ਰਭੂ ਜੀ ਵੱਸ ਰਹੇ ਹਨ ।
the Merciful Transcendent Lord is abiding.
ਸੂਖਮ ਅਸਥੂਲ ਸਗਲ ਭਗਵਾਨ ॥
ਅਣਦਿੱਸਦੇ ਤੇ ਦਿੱਸਦੇ ਸਾਰੇ ਹੀ ਜਗਤ ਵਿਚ ਭਗਵਾਨ ਮੌਜੂਦ ਹੈ ।
The Lord God is in all mind and matter, subtle and manifest.
ਨਾਨਕ ਗੁਰਮੁਖਿ ਬ੍ਰਹਮੁ ਪਛਾਨ ॥੧੪॥
ਹੇ ਨਾਨਕ! ਜੇਹੜਾ ਮਨੁੱਖ ਗੁਰੂ ਦੇ ਦੱਸੇ ਰਾਹ ਤੇ ਤੁਰਦਾ ਹੈ ਉਹ ਪਰਮਾਤਮਾ ਨੂੰ (ਸਭ ਥਾਂ ਵੱਸਦਾ) ਪਛਾਣ ਲੈਂਦਾ ਹੈ ।੧੪।
O Nanak, the Gurmukh realizes God. ||14||