ਪਉੜੀ ॥
Pauree:
ਅਮਾਵਸ ਆਤਮ ਸੁਖੀ ਭਏ ਸੰਤੋਖੁ ਦੀਆ ਗੁਰਦੇਵ ॥
(ਹੇ ਭਾਈ!) ਜਿਸ ਮਨੱੁਖ ਨੂੰ ਸਤਿਗੁਰੂ ਨੇ ਸੰਤੋਖ ਬਖ਼ਸ਼ਿਆ ਉਸ ਦਾ ਆਤਮਾ ਸੁੱਖੀ ਹੋ ਗਿਆ,
The day of the new moon: My soul is at peace; the Divine Guru has blessed me with contentment.
ਮਨੁ ਤਨੁ ਸੀਤਲੁ ਸਾਂਤਿ ਸਹਜ ਲਾਗਾ ਪ੍ਰਭ ਕੀ ਸੇਵ ॥
(ਗੁਰੂ ਦੀ ਕਿਰਪਾ ਨਾਲ) ਉਹ ਪਰਮਾਤਮਾ ਦੀ ਸੇਵਾ-ਭਗਤੀ ਵਿਚ ਲੱਗਾ (ਜਿਸ ਕਰਕੇ) ਉਸ ਦਾ ਮਨ ਉਸ ਦਾ ਹਿਰਦਾ ਠੰਢਾ-ਠਾਰ ਹੋ ਗਿਆ, ਉਸ ਦੇ ਅੰਦਰ ਸ਼ਾਂਤੀ ਤੇ ਆਤਮਕ ਅਡੋਲਤਾ ਪੈਦਾ ਹੋ ਗਈ ।
My mind and body are cooled and soothed, in intuitive peace and poise; I have dedicated myself to serving God.
ਟੂਟੇ ਬੰਧਨ ਬਹੁ ਬਿਕਾਰ ਸਫਲ ਪੂਰਨ ਤਾ ਕੇ ਕਾਮ ॥ ਦੁਰਮਤਿ ਮਿਟੀ ਹਉਮੈ ਛੁਟੀ ਸਿਮਰਤ ਹਰਿ ਕੋ ਨਾਮ ॥
(ਹੇ ਭਾਈ!) ਪਰਮਾਤਮਾ ਦਾ ਨਾਮ ਸਿਮਰਿਆਂ ਅਨੇਕਾਂ ਵਿਕਾਰਾਂ (ਦੇ ਸੰਸਕਾਰਾਂ) ਦੇ ਬੰਧਨ ਟੱੁਟ ਜਾਂਦੇ ਹਨ (ਜੇਹੜਾ ਮਨੱੁਖ ਸਿਮਰਨ ਕਰਦਾ ਹੈ) ਉਸ ਦੇ ਸਾਰੇ ਕਾਰਜ ਰਾਸਿ ਆ ਜਾਂਦੇ ਹਨ, ਉਸ ਦੀ ਖੋਟੀ ਮਤਿ ਮੁੱਕ ਜਾਂਦੀ ਹੈ ਤੇ ਉਸ ਨੂੰ ਹਉਮੈ ਤੋਂ ਖ਼ਲਾਸੀ ਮਿਲ ਜਾਂਦੀ ਹੈ ।
One who meditates in remembrance on the Name of the Lord - his bonds are broken, all his sins are erased, and his works are brought to perfect fruition; his evil-mindedness disappears, and his ego is subdued.
ਸਰਨਿ ਗਹੀ ਪਾਰਬ੍ਰਹਮ ਕੀ ਮਿਟਿਆ ਆਵਾ ਗਵਨ ॥
(ਹੇ ਭਾਈ!) ਜਿਸ ਮਨੁੱਖ ਨੇ ਪਾਰਬ੍ਰਹਮ ਪਰਮੇਸਰ ਦਾ ਆਸਰਾ ਲਿਆ, ਉਸ ਦਾ ਜਨਮ ਮਰਨ (ਦਾ ਗੇੜ) ਮੁੱਕ ਜਾਂਦਾ ਹੈ ।
Taking to the Sanctuary of the Supreme Lord God, his comings and goings in reincarnation are ended.
ਆਪਿ ਤਰਿਆ ਕੁਟੰਬ ਸਿਉ ਗੁਣ ਗੁਬਿੰਦ ਪ੍ਰਭ ਰਵਨ ॥
ਗੋਬਿੰਦ ਪ੍ਰਭੂ ਦੇ ਗੁਣ ਗਾਣ ਦੀ ਬਰਕਤਿ ਨਾਲ ਉਹ ਮਨੁੱਖ ਆਪਣੇ ਪਰਵਾਰ ਸਮੇਤ (ਸੰਸਾਰ-ਸਮੁੰਦਰ ਤੋਂ) ਪਾਰ ਲੰਘ ਜਾਂਦਾ ਹੈ ।
He saves himself, along with his family, chanting the Praises of God, the Lord of the Universe.
ਹਰਿ ਕੀ ਟਹਲ ਕਮਾਵਣੀ ਜਪੀਐ ਪ੍ਰਭ ਕਾ ਨਾਮੁ ॥
(ਹੇ ਭਾਈ!) ਪਰਮਾਤਮਾ ਦੀ ਸੇਵਾ ਭਗਤੀ ਕਰਨੀ ਚਾਹੀਦੀ ਹੈ, ਪਰਮਾਤਮਾ ਦਾ ਨਾਮ ਜਪਣਾ ਚਾਹੀਦਾ ਹੈ ।
I serve the Lord, and I chant the Name of God.
ਗੁਰ ਪੂਰੇ ਤੇ ਪਾਇਆ ਨਾਨਕ ਸੁਖ ਬਿਸ੍ਰਾਮੁ ॥੧੫॥
ਹੇ ਨਾਨਕ! ਸਾਰੇ ਸੁਖਾਂ ਦਾ ਮੂਲ ਉਹ ਪ੍ਰਭੂ ਪੂਰੇ ਗੁਰੂ ਦੀ ਰਾਹੀਂ ਮਿਲ ਪੈਂਦਾ ਹੈ ।੧੫।
From the Perfect Guru, Nanak has obtained peace and comfortable ease. ||15||