ਪਉੜੀ ॥
Pauree:
ਪੂਰਨਮਾ ਪੂਰਨ ਪ੍ਰਭ ਏਕੁ ਕਰਣ ਕਾਰਣ ਸਮਰਥੁ ॥
ਸਿਰਫ਼ ਪਰਮਾਤਮਾ ਹੀ ਸਾਰੇ ਗੁਣਾਂ ਨਾਲ ਭਰਪੂਰ ਹੈ, ਸਾਰੇ ਜਗਤ ਦਾ ਮੂਲ ਹੈ ਤੇ ਸਾਰੀਆਂ ਤਾਕਤਾਂ ਦਾ ਮਾਲਕ ਹੈ ।
The day of the full moon: God alone is Perfect; He is the All-powerful Cause of causes.
ਜੀਅ ਜੰਤ ਦਇਆਲ ਪੁਰਖੁ ਸਭ ਊਪਰਿ ਜਾ ਕਾ ਹਥੁ ॥
ਉਹ ਸਰਬ ਵਿਆਪਕ ਪ੍ਰਭੂ ਸਭ ਜੀਵਾਂ ਉਤੇ ਦਇਆਵਾਨ ਰਹਿੰਦਾ ਹੈ, ਸਭ ਜੀਵਾਂ ਉਤੇ ਉਸ (ਦੀ ਸਹਾਇਤਾ) ਦਾ ਹੱਥ ਹੈ ।
The Lord is kind and compassionate to all beings and creatures; His Protecting Hand is over all.
ਗੁਣ ਨਿਧਾਨ ਗੋਬਿੰਦ ਗੁਰ ਕੀਆ ਜਾ ਕਾ ਹੋਇ ॥
ਉਹ ਪਰਮਾਤਮਾ ਸਾਰੇ ਗੁਣਾਂ ਦਾ ਖ਼ਜ਼ਾਨਾ ਹੈ, ਸਾਰੀ ਸ੍ਰਿਸ਼ਟੀ ਦਾ ਪਾਲਕ ਹੈ, ਸਭ ਤੋਂ ਵੱਡਾ ਹੈ, ਸਭ ਕੁਝ ਉਸੇ ਦਾ ਹੀ ਕੀਤਾ ਵਾਪਰਦਾ ਹੈ ।
He is the Treasure of Excellence, the Lord of the Universe; through the Guru, He acts.
ਅੰਤਰਜਾਮੀ ਪ੍ਰਭੁ ਸੁਜਾਨੁ ਅਲਖ ਨਿਰੰਜਨ ਸੋਇ ॥
ਪ੍ਰਭੂ ਸਭ ਦੇ ਦਿਲ ਦੀ ਜਾਣਨ ਵਾਲਾ ਹੈ, ਸਿਆਣਾ ਹੈ, ਉਸ ਦਾ ਮੁਕੰਮਲ ਸਰੂਪ ਬਿਆਨ ਨਹੀਂ ਕੀਤਾ ਜਾ ਸਕਦਾ, ਉਹ ਮਾਇਆ ਦੇ ਪ੍ਰਭਾਵ ਤੋਂ ਪਰੇ ਹੈ ।
God, the Inner-knower, the Searcher of hearts, is All-knowing, Unseen and Immaculately Pure.
ਪਾਰਬ੍ਰਹਮੁ ਪਰਮੇਸਰੋ ਸਭ ਬਿਧਿ ਜਾਨਣਹਾਰ ॥
(ਹੇ ਭਾਈ!) ਉਹ ਪਾਰਬ੍ਰਹਮ ਸਭ ਤੋਂ ਵੱਡਾ ਮਾਲਕ ਹੈ (ਜੀਵਾਂ ਦੇ ਭਲੇ ਦਾ) ਹਰੇਕ ਢੰਗ ਜਾਣਨ ਵਾਲਾ ਹੈ,
The Supreme Lord God, the Transcendent Lord, is the Knower of all ways and means.
ਸੰਤ ਸਹਾਈ ਸਰਨਿ ਜੋਗੁ ਆਠ ਪਹਰ ਨਮਸਕਾਰ ॥
ਸੰਤਾਂ ਦਾ ਰਾਖਾ ਹੈ, ਸਰਨ ਆਏ ਦੀ ਸਹਾਇਤਾ ਕਰਨ ਜੋਗਾ ਹੈ—ਉਸ ਪਰਮਾਤਮਾ ਨੂੰ ਅੱਠੇ ਪਹਰ ਨਮਸਕਾਰ ਕਰ ।
He is the Support of His Saints, with the Power to give Sanctuary. Twenty-four hours a day, I bow in reverence to Him.
ਅਕਥ ਕਥਾ ਨਹ ਬੂਝੀਐ ਸਿਮਰਹੁ ਹਰਿ ਕੇ ਚਰਨ ॥
ਪਰਮਾਤਮਾ ਦੇ ਸਾਰੇ ਗੁਣ ਬਿਆਨ ਨਹੀਂ ਕੀਤੇ ਜਾ ਸਕਦੇ, ਉਸ ਦਾ ਸਹੀ ਸਰੂਪ ਸਮਝਿਆ ਨਹੀਂ ਜਾ ਸਕਦਾ । ਉਸ ਪਰਮਾਤਮਾ ਦੇ ਚਰਨਾਂ ਦਾ ਧਿਆਨ ਧਰ ।
His Unspoken Speech cannot be understood; I meditate on the Feet of the Lord.
ਪਤਿਤ ਉਧਾਰਨ ਅਨਾਥ ਨਾਥ ਨਾਨਕ ਪ੍ਰਭ ਕੀ ਸਰਨ ॥੧੬॥
ਹੇ ਨਾਨਕ! ਉਹ ਪਰਮਾਤਮਾ (ਵਿਕਾਰਾਂ ਵਿਚ) ਡਿੱਗੇ ਬੰਦਿਆਂ ਨੂੰ (ਵਿਕਾਰਾਂ ਤੋਂ) ਬਚਾਣ ਵਾਲਾ ਹੈ, ਉਹ ਨਿਖਸਮਿਆਂ ਦਾ ਖਸਮ ਹੈ, ਉਸ ਦਾ ਆਸਰਾ ਲੈ ।੧੬।
He is the Saving Grace of sinners, the Master of the masterless; Nanak has entered God's Sanctuary. ||16||