ਪਉੜੀ ॥
Pauree:
ਕੋਈ ਗਾਵੈ ਕੋ ਸੁਣੈ ਕੋਈ ਕਰੈ ਬੀਚਾਰੁ ॥
ਜਿਹੜਾ ਕੋਈ ਮਨੁੱਖ (ਪਰਮਾਤਮਾ ਦੇ ਗੁਣ) ਗਾਂਦਾ ਹੈ, ਜਿਹੜਾ ਕੋਈ ਮਨੁੱਖ (ਪਰਮਾਤਮਾ ਦੀ ਸਿਫ਼ਤਿ-ਸਾਲਾਹ) ਸੁਣਦਾ ਹੈ, ਜਿਹੜਾ ਕੋਈ ਮਨੁੱਖ (ਪਰਮਾਤਮਾ ਦੇ ਗੁਣਾਂ ਨੂੰ ਆਪਣੇ) ਮਨ ਵਿੱਚ ਵਸਾਂਦਾ ਹੈ,
Some sing, some listen, and some contemplate;
ਕੋ ਉਪਦੇਸੈ ਕੋ ਦ੍ਰਿੜੈ ਤਿਸ ਕਾ ਹੋਇ ਉਧਾਰੁ ॥
ਜੇਹੜਾ ਕੋਈ ਮਨੁੱਖ (ਪਰਮਾਤਮਾ ਦੀ ਸਿਫ਼ਤਿ-ਸਾਲਾਹ ਕਰਨ ਦਾ ਹੋਰਨਾਂ ਨੂੰ) ਉਪਦੇਸ਼ ਕਰਦਾ ਹੈ (ਤੇ ਆਪ ਭੀ ਉਸ ਸਿਫ਼ਤਿ-ਸਾਲਾਹ ਨੂੰ ਆਪਣੇ ਮਨ ਵਿਚ) ਪੱਕੀ ਕਰਕੇ ਟਿਕਾਂਦਾ ਹੈ,
some preach, and some implant the Name within; this is how they are saved.
ਕਿਲਬਿਖ ਕਾਟੈ ਹੋਇ ਨਿਰਮਲਾ ਜਨਮ ਜਨਮ ਮਲੁ ਜਾਇ ॥
ਉਸ ਮਨੁੱਖ ਦਾ ਵਿਕਾਰਾਂ ਤੋਂ ਬਚਾਉ ਹੋ ਜਾਂਦਾ ਹੈ । ਉਹ ਮਨੁੱਖ (ਆਪਣੇ ਅੰਦਰੋਂ) ਵਿਕਾਰ ਕੱਟ ਲੈਂਦਾ ਹੈ; ਉਸ ਦਾ ਜੀਵਨ ਪਵਿਤ੍ਰ ਹੋ ਜਾਂਦਾ ਹੈ; ਅਨੇਕਾਂ ਜਨਮਾਂ (ਦੇ ਕੀਤੇ ਹੋਏ ਵਿਕਾਰਾਂ) ਦੀ ਮੈਲ (ਉਸ ਦੇ ਅੰਦਰੋਂ) ਦੂਰ ਹੋ ਜਾਂਦੀ ਹੈ ।
Their sinful mistakes are erased, and they become pure; the filth of countless incarnations is washed away.
ਹਲਤਿ ਪਲਤਿ ਮੁਖੁ ਊਜਲਾ ਨਹ ਪੋਹੈ ਤਿਸੁ ਮਾਇ ॥
ਇਸ ਲੋਕ ਵਿਚ (ਭੀ ਉਸ ਦਾ) ਮੂੰਹ ਰੌਸ਼ਨ ਰਹਿੰਦਾ ਹੈ (ਕਿਉਂਕਿ) ਮਾਇਆ ਉਸ ਉਤੇ ਆਪਣਾ ਪ੍ਰਭਾਵ ਨਹੀਂ ਪਾ ਸਕਦੀ ।
In this world and the next, their faces shall be radiant; they shall not be touched by Maya.
ਸੋ ਸੁਰਤਾ ਸੋ ਬੈਸਨੋ ਸੋ ਗਿਆਨੀ ਧਨਵੰਤੁ ॥
(ਹੇ ਭਾਈ!) ਜਿਸ (ਮਨੁੱਖ) ਨੇ ਭਗਵਾਨ ਦਾ ਭਜਨ ਕੀਤਾ ਹੈ, ਉਹੀ ਉੱਚੀ ਕੁਲ ਵਾਲਾ ਹੈ;
They are intuitively wise, and they are Vaishnaavs, worshippers of Vishnu; they are spiritually wise, wealthy and prosperous.
ਸੋ ਸੂਰਾ ਕੁਲਵੰਤੁ ਸੋਇ ਜਿਨਿ ਭਜਿਆ ਭਗਵੰਤੁ ॥
ਉਹ (ਵਿਕਾਰਾਂ ਦਾ ਟਾਕਰਾ ਕਰ ਸਕਣ ਵਾਲਾ ਅਸਲ) ਸੂਰਮਾ ਹੈ; ਉਹ (ਅਸਲ) ਧਨਾਢ ਹੈ; ਉਹ ਪਰਮਾਤਮਾ ਨਾਲ ਡੂੰਘੀ ਸਾਂਝ ਵਾਲਾ ਹੈ; ਉਹ ਸੁੱਚੇ ਆਚਰਨ ਵਾਲਾ ਹੈ; ਉਹ ਪ੍ਰਭੂ-ਚਰਨਾਂ ਵਿਚ ਸੁਰਤਿ ਜੋੜੀ ਰੱਖਣ ਵਾਲਾ ਹੈ ।
They are spiritual heros, of noble birth, who vibrate upon the Lord God.
ਖਤ੍ਰੀ ਬ੍ਰਾਹਮਣੁ ਸੂਦੁ ਬੈਸੁ ਉਧਰੈ ਸਿਮਰਿ ਚੰਡਾਲ ॥
(ਹੇ ਭਾਈ! ਕੋਈ) ਖੱਤਰੀ (ਹੋਵੇ, ਕੋਈ) ਬਾ੍ਰਹਮਣ (ਹੋਵੇ; ਕੋਈ) ਸ਼ੁੂਦਰ (ਹੋਵੇ; ਕੋਈ) ਵੈਸ਼ (ਹੋਵੇ; ਕੋਈ) ਚੰਡਾਲ (ਹੋਵੇ; ਕਿਸੇ ਭੀ ਵਰਨ ਦਾ ਹੋਵੇ;
The Kh'shatriyas, the Brahmins, the low-caste Soodras, the Vaisha workers and the outcast pariahs are all saved,
ਜਿਨਿ ਜਾਨਿਓ ਪ੍ਰਭੁ ਆਪਨਾ ਨਾਨਕ ਤਿਸਹਿ ਰਵਾਲ ॥੧੭॥
ਪਰਮਾਤਮਾ ਦਾ ਨਾਮ) ਸਿਮਰ ਕੇ (ਉਹ ਵਿਕਾਰਾਂ ਤੋਂ) ਬਚ ਜਾਂਦਾ ਹੈ । ਜਿਸ (ਭੀ ਮਨੁੱਖ) ਨੇ ਆਪਣੇ ਪਰਮਾਤਮਾ ਨਾਲ ਡੂੰਘੀ ਸਾਂਝ ਪਾਈ ਹੈ, ਨਾਨਕ ਉਸ ਦੇ ਚਰਨਾਂ ਦੀ ਧੂੜ (ਮੰਗਦਾ ਹੈ) ।੧੭।
meditating on the Lord. Nanak is the dust of the feet of those who know his God. ||17||