ਮਃ ੪ ॥
Fourth Mehl:
ਹਉਮੈ ਮਾਇਆ ਸਭ ਬਿਖੁ ਹੈ ਨਿਤ ਜਗਿ ਤੋਟਾ ਸੰਸਾਰਿ ॥
ਮਾਇਆ ਤੋਂ ਉਪਜੀ ਹੋਈ ਹਉਮੈ ਨਿਰੋਲ ਜ਼ਹਿਰ (ਦਾ ਕੰਮ ਕਰਦੀ) ਹੈ, ਇਸ ਦੇ ਪਿਛੇ ਲੱਗਿਆਂ ਸਦਾ ਜਗਤ ਵਿਚ ਘਾਟਾ ਹੈ ।
Egotism and Maya are total poison; in these, people continually suffer loss in this world.
ਲਾਹਾ ਹਰਿ ਧਨੁ ਖਟਿਆ ਗੁਰਮੁਖਿ ਸਬਦੁ ਵੀਚਾਰਿ ॥
ਪ੍ਰਭੂ ਦੇ ਨਾਮ ਧਨ ਦਾ ਲਾਹਾ ਸਤਿਗੁਰੂ ਦੇ ਸਨਮੁਖ ਰਹਿ ਕੇ ਸ਼ਬਦ ਦੀ ਵੀਚਾਰ ਦੁਆਰਾ ਖੱਟਿਆ (ਜਾ ਸਕਦਾ ਹੈ),
The Gurmukh earns the profit of the wealth of the Lord's Name, contemplating the Word of the Shabad.
ਹਉਮੈ ਮੈਲੁ ਬਿਖੁ ਉਤਰੈ ਹਰਿ ਅੰਮ੍ਰਿਤੁ ਹਰਿ ਉਰ ਧਾਰਿ ॥
ਤੇ ਹਉਮੈ-ਮੈਲ (ਰੂਪ) ਜ਼ਹਿਰ ਪ੍ਰਭੂ ਦਾ ਅੰਮ੍ਰਿਤ ਨਾਮ ਹਿਰਦੇ ਵਿਚ ਧਾਰਨ ਕੀਤਿਆਂ ਉਤਰ ਜਾਂਦੀ ਹੈ ।
The poisonous filth of egotism is removed, when one enshrines the Ambrosial Name of the Lord within the heart.
ਸਭਿ ਕਾਰਜ ਤਿਨ ਕੇ ਸਿਧਿ ਹਹਿ ਜਿਨ ਗੁਰਮੁਖਿ ਕਿਰਪਾ ਧਾਰਿ ॥
(ਇਹ ਨਾਮ ਦੀ ਦਾਤਿ ਪ੍ਰਭੂ ਦੇ ਹੱਥ ਹੈ), ਜਿਨ੍ਹਾਂ ਗੁਰਮੁਖਾਂ ਤੇ ਉਹ ਕਿਰਪਾ ਕਰਦਾ ਹੈ, ਉਹਨਾਂ ਦੇ ਸਾਰੇ ਕੰਮ ਸਫਲ ਹੋ ਜਾਂਦੇ ਹਨ, (ਉਹਨਾਂ ਨੂੰ ਮਨੁੱਖਾ ਜਨਮ ਦੇ ਅਸਲ ਵਣਜ ਵਿਚ ਘਾਟਾ ਨਹੀਂ ਪੈਂਦਾ),
All the Gurmukh's affairs are brought to perfect completion; the Lord has showered him with His Mercy.
ਨਾਨਕ ਜੋ ਧੁਰਿ ਮਿਲੇ ਸੇ ਮਿਲਿ ਰਹੇ ਹਰਿ ਮੇਲੇ ਸਿਰਜਣਹਾਰਿ ॥੨॥
(ਪਰ) ਹੇ ਨਾਨਕ! ਪ੍ਰਭੂ ਨੂੰ ਉਹੀ ਮਿਲੇ ਹਨ; ਜੋ ਦਰਗਾਹ ਤੋਂ ਮਿਲੇ ਹਨ, ਤੇ ਜਿਨ੍ਹਾਂ ਨੂੰ ਸਿਰਜਣਹਾਰ ਹਰੀ ਨੇ ਆਪ ਮੇਲਿਆ ਹੈ ।੨।
O Nanak, one who meets the Primal Lord remains blended with the Lord, the Creator Lord. ||2||