ਪਉੜੀ ॥
Pauree:
ਤੂ ਸਚਾ ਸਾਹਿਬੁ ਸਚੁ ਹੈ ਸਚੁ ਸਚਾ ਗੋਸਾਈ ॥
ਹੇ ਪ੍ਰਭੂ! ਤੂੰ ਸਦਾ-ਥਿਰ ਰਹਿਣ ਵਾਲਾ ਮਾਲਕ ਹੈਂ ਤੇ ਪ੍ਰਿਥਵੀ ਦਾ ਸੱਚਾ ਸਾਈਂ ਹੈਂ
You are True, O True Lord and Master. You are the Truest of the True, O Lord of the World.
ਤੁਧੁਨੋ ਸਭ ਧਿਆਇਦੀ ਸਭ ਲਗੈ ਤੇਰੀ ਪਾਈ ॥
ਸਾਰੀ ਸ੍ਰਿਸ਼ਟੀ ਤੇਰਾ ਧਿਆਨ ਹੈ ਤੇ ਸਭ ਜੀਅ-ਜੰਤ ਤੇਰੇ ਅਗੇ ਸਿਰ ਨਿਵਾਉਂਦੇ ਹਨ
Everyone meditates on You; everyone falls at Your Feet.
ਤੇਰੀ ਸਿਫਤਿ ਸੁਆਲਿਉ ਸਰੂਪ ਹੈ ਜਿਨਿ ਕੀਤੀ ਤਿਸੁ ਪਾਰਿ ਲਘਾਈ ॥
ਤੇਰੀ ਸਿਫ਼ਤਿ-ਸਾਲਾਹ ਕਰਨੀ ਇਕ ਸੋਹਣੀ ਸੁੰਦਰ ਕਾਰ ਹੈ । ਜਿਸ ਨੇ ਕੀਤੀ ਹੈ, ਉਸ ਨੂੰ (ਸੰਸਾਰ-ਸਾਗਰ ਤੋਂ) ਪਾਰ ਉਤਾਰਦੀ ਹੈ
Your Praises are graceful and beautiful; You save those who speak them.
ਗੁਰਮੁਖਾ ਨੋ ਫਲੁ ਪਾਇਦਾ ਸਚਿ ਨਾਮਿ ਸਮਾਈ ॥
ਹੇ ਪ੍ਰਭੂ! ਜੋ ਜੀਵ ਸਤਿਗੁਰੂ ਦੇ ਸਨਮੁਖ ਰਹਿੰਦੇ ਹਨ; ਤੂੰ ਉਹਨਾਂ ਦੀ ਘਾਲ (ਸਿਫ਼ਤਿ-ਸਾਲਾਹ ਕਰਨ ਦੀ ਘਾਲ) ਸਫਲ ਕਰਦਾ ਹੈਂ, ਤੇਰੇ ਸੱਚੇ ਨਾਮ ਵਿਚ ਉਹ ਲੀਨ ਹੋ ਜਾਂਦੇ ਹਨ
You reward the Gurmukhs, who are absorbed in the True Name.
ਵਡੇ ਮੇਰੇ ਸਾਹਿਬਾ ਵਡੀ ਤੇਰੀ ਵਡਿਆਈ ॥੧॥
ਹੇ ਮੇਰੇ ਮਾਲਿਕ (ਪ੍ਰਭੂ! ਜਿਹਾ) ਤੂੰ ਆਪ ਹੈਂ (ਤਿਹੀ) ਤੇਰੀ ਵਡਿਆਈ (ਭੀ) ਵੱਡੀ (ਭਾਵ, ਵੱਡੇ ਗੁਣ ਪੈਦਾ ਕਰਨ ਵਾਲੀ) ਹੈ ।੧।
O my Great Lord and Master, great is Your glorious greatness. ||1||