ਸਲੋਕ ਮਃ ੪ ॥
Shalok, Fourth Mehl:
ਵਿਣੁ ਨਾਵੈ ਹੋਰੁ ਸਲਾਹਣਾ ਸਭੁ ਬੋਲਣੁ ਫਿਕਾ ਸਾਦੁ ॥
ਹਰੀ ਦੇ ਨਾਮ ਤੋਂ ਬਿਨਾ ਕਿਸੇ ਹੋਰ ਦੀ ਵਡਿਆਈ ਕਰਨੀ—ਇਹ ਬੋਲਣ ਦਾ ਸਾਰਾ (ਉੱਦਮ) ਬੇ-ਸੁਆਦਾ ਕੰਮ ਹੈ (ਭਾਵ, ਇਸ ਵਿਚ ਅਸਲੀ ਅਨੰਦ ਨਹੀਂ ਹੈ)
Without the Name, all other praise and speech is insipid and tasteless.
ਮਨਮੁਖ ਅਹੰਕਾਰੁ ਸਲਾਹਦੇ ਹਉਮੈ ਮਮਤਾ ਵਾਦੁ ॥
ਮਨਮੁਖ ਜੀਵ ਅਹੰਕਾਰ ਹਉਮੈ ਤੇ ਅਪਣੱਤ ਦੀਆਂ ਗੱਲਾਂ ਨੂੰ ਪਸੰਦ ਕਰਦੇ ਹਨ, ਭਾਵ, ਇਹਨਾਂ ਦੇ ਅਧਾਰ ਤੇ ਕਿਸੇ ਮਨੁੱਖ ਦੀ ਨਿੰਦਾ ਕਰਦੇ ਹਨ
The self-willed manmukhs praise their own egos; their attachment to egotism is useless.
ਜਿਨ ਸਾਲਾਹਨਿ ਸੇ ਮਰਹਿ ਖਪਿ ਜਾਵੈ ਸਭੁ ਅਪਵਾਦੁ ॥
ਇਹਨਾਂ ਦਾ ਸਾਰਾ ਝਗੜਾ (ਭਾਵ, ਉਸਤਤਿ ਨਿੰਦਾ ਦੀਆਂ ਗੱਲਾਂ ਦਾ ਸਿਲਸਿਲਾ) ਵਿਅਰਥ ਜਾਂਦਾ ਹੈ
Those whom they praise, die; they all waste away in conflict.
ਜਨ ਨਾਨਕ ਗੁਰਮੁਖਿ ਉਬਰੇ ਜਪਿ ਹਰਿ ਹਰਿ ਪਰਮਾਨਾਦੁ ॥੧॥
ਹੇ ਨਾਨਕ! ਸਤਿਗੁਰੂ ਦੇ ਸਨਮੁਖ ਰਹਿਣ ਵਾਲੇ ਮਨੱੁਖ ਪੂਰਨ ਅਨੰਦ ਸਰੂਪ ਪ੍ਰਭੂ ਦਾ ਸਿਮਰਨ ਕਰ ਕੇ (ਦੂਜੇ ਮਨੁੱਖਾਂ ਦੀ ਉਸਤਤਿ ਨਿੰਦਾ ਦੇ ਚਸਕੇ ਤੋਂ) ਬਚ ਨਿਕਲਦੇ ਹਨ ।੧।
O servant Nanak, the Gurmukhs are saved, chanting the Name of the Lord, Har, Har, the Embodiment of Supreme Bliss. ||1||