ਪਉੜੀ ॥
Pauree:
ਤੂ ਕਰਤਾ ਪੁਰਖੁ ਅਗੰਮੁ ਹੈ ਕਿਸੁ ਨਾਲਿ ਤੂ ਵੜੀਐ ॥
ਹੇ ਪ੍ਰਭੂ! ਤੂੰ (ਸਾਰੀ ਸ੍ਰਿਸ਼ਟੀ ਦਾ) ਰਚਨ ਵਾਲਾ ਹੈਂ, (ਸ੍ਰਿਸ਼ਟੀ ਵਿਚ) ਵਿਆਪਕ ਹੈਂ (ਤੇ ਫੇਰ ਭੀ) ਪਹੁੰਚ ਤੋਂ ਪਰੇ ਹੈਂ । ਕਿਸੇ ਦੇ ਨਾਲ ਤੈਨੂੰ ਤੁਲਨਾ ਨਹੀਂ ਦੇ ਸਕੀਦੀ
You are the Personification of Creativity, the Inaccessible Lord. With whom should I compare You?
ਤੁਧੁ ਜੇਵਡੁ ਹੋਇ ਸੁ ਆਖੀਐ ਤੁਧੁ ਜੇਹਾ ਤੂਹੈ ਪੜੀਐ ॥
ਕਿਸ ਦਾ ਨਾਮ ਲਈਏ? ਤੇਰੇ ਜੇਡਾ ਹੋਰ ਕੋਈ ਨਹੀਂ, ਤੈਨੂੰ ਹੀ ਤੇਰੇ ਜਿਹਾ ਆਖ ਸਕਦੇ ਹਾਂ
If there was anyone else as great as You, I would name him; You alone are like Yourself.
ਤੂ ਘਟਿ ਘਟਿ ਇਕੁ ਵਰਤਦਾ ਗੁਰਮੁਖਿ ਪਰਗੜੀਐ ॥
ਹੇ ਹਰੀ!) ਤੂੰ ਹਰ ਇਕ ਸਰੀਰ ਵਿਚ ਵਿਆਪਕ ਹੈਂ, (ਪਰ ਇਹ ਗੱਲ) ਉਹਨਾਂ ਤੇ ਪਰਗਟ (ਹੁੰਦੀ ਹੈ) ਜੋ ਸਤਿਗੁਰੂ ਦੇ ਸਨਮੁਖ (ਹੁੰਦੇ ਹਨ)
You are the One, permeating each and every heart; You are revealed to the Gurmukh.
ਤੂ ਸਚਾ ਸਭਸ ਦਾ ਖਸਮੁ ਹੈ ਸਭ ਦੂ ਤੂ ਚੜੀਐ ॥
(ਹੇ ਪ੍ਰਭੂ!) ਤੂੰ ਸਦਾ-ਥਿਰ ਰਹਿਣ ਵਾਲਾ ਸਭ ਦਾ ਮਾਲਕ ਹੈਂ ਤੇ ਸਭ ਤੋਂ ਸੁੰਦਰ (ਸ੍ਰੇਸ਼ਟ) ਹੈਂ
You are the True Lord and Master of all; You are the Highest of all.
ਤੂ ਕਰਹਿ ਸੁ ਸਚੇ ਹੋਇਸੀ ਤਾ ਕਾਇਤੁ ਕੜੀਐ ॥੩॥
ਹੇ ਸੱਚੇ (ਹਰੀ!) (ਜੇ ਸਾਨੂੰ ਇਹ ਨਿਸ਼ਚਾ ਹੋ ਜਾਏ ਕਿ) ਜੋ ਤੂੰ ਕਰਦਾ ਹੈਂ ਸੋਈ ਹੁੰਦਾ ਹੈ, ਤਾਂ ਅਸੀ ਕਿਉਂ ਝੂਰੀਏ? ।੩।
Whatever You do, O True Lord - that is what happens, so why should we grieve? ||3||