ਮਃ ੪ ॥
Fourth Mehl:
ਸਤਿਗੁਰੁ ਦਾਤਾ ਦਇਆਲੁ ਹੈ ਜਿਸ ਨੋ ਦਇਆ ਸਦਾ ਹੋਇ ॥
ਦਾਤਾਂ ਬਖ਼ਸ਼ਣ ਵਾਲਾ ਸਤਿਗੁਰੂ ਦਇਆ ਦਾ ਘਰ ਹੈ, ਉਸ ਦੇ (ਹਿਰਦੇ) ਵਿਚ ਸਦਾ ਦਇਆ (ਹੀ ਦਇਆ) ਹੈ
The True Guru is the Merciful Giver; He is always compassionate.
ਸਤਿਗੁਰੁ ਅੰਦਰਹੁ ਨਿਰਵੈਰੁ ਹੈ ਸਭੁ ਦੇਖੈ ਬ੍ਰਹਮੁ ਇਕੁ ਸੋਇ ॥
ਸਤਿਗੁਰੂ ਦੇ (ਹਿਰਦੇ) ਵਿਚ ਕਿਸੇ ਨਾਲ ਵੈਰ ਨਹੀਂ, ਉਹ ਸਭ ਥਾਈਂ ਇਕ ਪ੍ਰਭੂ ਨੂੰ ਵੇਖ ਰਿਹਾ ਹੈ (ਇਸ ਲਈ ਉਹ ਵੈਰ ਕਿਸ ਦੇ ਨਾਲ ਕਰੇ?
The True Guru has no hatred within Him; He beholds the One God everywhere.
ਨਿਰਵੈਰਾ ਨਾਲਿ ਜਿ ਵੈਰੁ ਚਲਾਇਦੇ ਤਿਨ ਵਿਚਹੁ ਤਿਸਟਿਆ ਨ ਕੋਇ ॥
ਜੋ ਮਨੁੱਖ ਨਿਰਵੈਰਾਂ ਨਾਲ ਵੈਰ ਕਰਦੇ ਹਨ, ਉਹਨਾਂ ਵਿਚੋਂ ਸ਼ਾਂਤੀ ਕਦੀ ਕਿਸੇ ਦੇ ਹਿਰਦੇ ਵਿਚ ਨਹੀਂ ਆਈ (ਭਾਵ, ਉਹ ਸਦਾ ਦੁਖੀ ਰਹਿੰਦੇ ਹਨ;)
Anyone who directs hate against the One who has no hate, shall never be satisfied within.
ਸਤਿਗੁਰੁ ਸਭਨਾ ਦਾ ਭਲਾ ਮਨਾਇਦਾ ਤਿਸ ਦਾ ਬੁਰਾ ਕਿਉ ਹੋਇ ॥
ਸਤਿਗੁਰੂ ਦਾ ਬੁਰਾ ਤਾਂ ਹੋ ਹੀ ਨਹੀਂ ਸਕਦਾ (ਕਿਉਂਕਿ) ਉਹ ਸਭਨਾਂ ਦਾ ਭਲਾ ਸੋਚਦਾ ਹੈ
The True Guru wishes everyone well; how can anything bad happen to Him?
ਸਤਿਗੁਰ ਨੋ ਜੇਹਾ ਕੋ ਇਛਦਾ ਤੇਹਾ ਫਲੁ ਪਾਏ ਕੋਇ ॥
ਜਿਸ ਭਵਨਾ ਨਾਲ ਕੋਈ ਜੀਵ ਸਤਿਗੁਰੂ ਪਾਸ ਜਾਂਦਾ ਹੈ, ਉਸ ਨੂੰ ਉਹੋ ਜਿਹਾ ਫਲ ਮਿਲ ਜਾਂਦਾ ਹੈ (ਜ਼ਾਹਰਦਾਰੀ ਸਫਲ ਨਹੀਂ ਹੋ ਸਕਦੀ);
As one feels towards the True Guru, so are the rewards he receives.
ਨਾਨਕ ਕਰਤਾ ਸਭੁ ਕਿਛੁ ਜਾਣਦਾ ਜਿਦੂ ਕਿਛੁ ਗੁਝਾ ਨ ਹੋਇ ॥੨॥
ਕਿਉਂਕਿ ਹੇ ਨਾਨਕ! ਰਚਨਹਾਰ ਪ੍ਰਭੂ ਪਾਸੋਂ ਕੋਈ ਗੱਲ ਲੁਕਾਈ ਨਹੀਂ ਜਾ ਸਕਦੀ, ਉਹ (ਅੰਦਰਲੀ ਬਾਹਰਲੀ) ਸਭ ਜਾਣਦਾ ਹੈ ।੨।
O Nanak, the Creator knows everything; nothing can be hidden from Him. ||2||