ਪਉੜੀ ॥
Pauree:
ਜਿਸ ਨੋ ਸਾਹਿਬੁ ਵਡਾ ਕਰੇ ਸੋਈ ਵਡ ਜਾਣੀ ॥
ਜਿਸ (ਜੀਵ-ਇਸਤ੍ਰੀ) ਨੂੰ ਮਾਲਕ-ਪ੍ਰਭੂ ਵਡਿਆਏ, ਉਹੀ (ਅਸਲ) ਵੱਡੀ ਸਮਝਣੀ ਚਾਹੀਦੀ ਹੈ
One who has been made great by his Lord and Master - know him to be great!
ਜਿਸੁ ਸਾਹਿਬ ਭਾਵੈ ਤਿਸੁ ਬਖਸਿ ਲਏ ਸੋ ਸਾਹਿਬ ਮਨਿ ਭਾਣੀ ॥
ਜਿਸ ਨੂੰ ਚਾਹੇ ਪ੍ਰਭੂ ਮਾਲਕ ਬਖ਼ਸ਼ ਲੈਂਦਾ ਹੈ, ਤੇ ਉਹ ਸਾਹਿਬ ਦੇ ਮਨ ਵਿਚ ਪਿਆਰੀ ਲੱਗਦੀ ਹੈ
By His Pleasure, the Lord and Master forgives those who are pleasing to His Mind.
ਜੇ ਕੋ ਓਸ ਦੀ ਰੀਸ ਕਰੇ ਸੋ ਮੂੜ ਅਜਾਣੀ ॥
ਉਹ (ਜੀਵ-ਇਸਤ੍ਰੀ) ਮੂਰਖ ਤੇ ਅੰਞਾਣ ਹੈ ਜੋ ਉਸ ਦੀ ਰੀਸ ਕਰਦੀ ਹੈ, (ਕਿਉਂਕਿ ਰੀਸ ਕੀਤਿਆਂ ਕੁਝ ਹੱਥ ਨਹੀਂ ਆਉਂਦਾ,
One who tries to compete with Him is a senseless fool.
ਜਿਸ ਨੋ ਸਤਿਗੁਰੁ ਮੇਲੇ ਸੁ ਗੁਣ ਰਵੈ ਗੁਣ ਆਖਿ ਵਖਾਣੀ ॥
ਜਿਸ ਨੂੰ ਸਤਿਗੁਰੂ ਮੇਲਦਾ ਹੈ (ਉਹੀ ਮਿਲਦੀ ਹੈ ਤੇ) (ਹਰੀ ਦੀ) ਸਿਫ਼ਤਿ-ਸਾਲਾਹ ਹੀ ਉਚਾਰਨ ਕਰ ਕੇ (ਹੋਰਨਾਂ ਨੂੰ ਸੁਣਾਉਂਦੀ ਹੈ
One who is united with the Lord by the True Guru, sings His Praises and speaks His Glories.
ਨਾਨਕ ਸਚਾ ਸਚੁ ਹੈ ਬੁਝਿ ਸਚਿ ਸਮਾਣੀ ॥੫॥
ਹੇ ਨਾਨਕ! ਪ੍ਰਭੂ ਸਦਾ-ਥਿਰ ਰਹਿਣ ਵਾਲਾ ਹੈ, (ਇਸ ਗੱਲ ਨੂੰ ਚੰਗੀ ਤਰ੍ਹਾਂ) ਸਮਝ ਕੇ (ਉਹ ਜੀਵ-ਇਸਤ੍ਰੀ) ਸੱਚੇ ਪ੍ਰਭੂ ਵਿਚ ਲੀਨ ਹੋ ਜਾਂਦੀ ਹੈ ।੫।
O Nanak, the True Lord is True; one who understands Him is absorbed in Truth. ||5||