ਪਉੜੀ ॥
Pauree:
ਤੂ ਸਚਾ ਸਾਹਿਬੁ ਸਚੁ ਹੈ ਸਚੁ ਸਚੇ ਭਾਵੈ ॥
ਹੇ ਹਰੀ! ਤੂੰ ਸੱਚਾ ਤੇ ਥਿਰ ਰਹਿਣ ਵਾਲਾ ਮਾਲਕ ਹੈਂ, ਤੈਨੂੰ ਸੱਚ ਹੀ ਪਿਆਰਾ ਲੱਗਦਾ ਹੈ
You, O True Lord and Master, are True; the Truth is pleasing to the True One.
ਜੋ ਤੁਧੁ ਸਚੁ ਸਲਾਹਦੇ ਤਿਨ ਜਮ ਕੰਕਰੁ ਨੇੜਿ ਨ ਆਵੈ ॥
ਹੇ ਸੱਚੇ ਪ੍ਰਭੂ! ਜੋ ਜੀਵ ਤੇਰੀ ਸਿਫ਼ਤਿ-ਸਾਲਾਹ ਕਰਦੇ ਹਨ, ਜਮਦੂਤ ਉਹਨਾਂ ਦੇ ਨੇੜੇ ਨਹੀਂ ਢੁਕਦਾ
The Messenger of Death does not even approach those who praise You, O True Lord.
ਤਿਨ ਕੇ ਮੁਖ ਦਰਿ ਉਜਲੇ ਜਿਨ ਹਰਿ ਹਿਰਦੈ ਸਚਾ ਭਾਵੈ ॥
ਜਿਨ੍ਹਾਂ ਦੇ ਹਿਰਦੇ ਵਿਚ ਸੱਚਾ ਪ੍ਰਭੂ ਪਿਆਰਾ ਲੱਗਦਾ ਹੈ, ਉਹਨਾਂ ਦੇ ਮੂੰਹ ਦਰਗਾਹ ਵਿਚ ਉੱਜਲੇ ਹੁੰਦੇ ਹਨ,
Their faces are radiant in the Court of the Lord; the Lord is pleasing to their hearts.
ਕੂੜਿਆਰ ਪਿਛਾਹਾ ਸਟੀਅਨਿ ਕੂੜੁ ਹਿਰਦੈ ਕਪਟੁ ਮਹਾ ਦੁਖੁ ਪਾਵੈ ॥
(ਪਰ) ਕੂੜ ਦਾ ਵਪਾਰ ਕਰਨ ਵਾਲਿਆਂ ਦੇ ਹਿਰਦੇ ਵਿਚ ਕੂੜ ਤੇ ਕਪਟ ਹੋਣ ਕਰਕੇ ਉਹ ਪਿਛੇ ਸਿੱਟੇ ਜਾਂਦੇ ਹਨ ਤੇ ਬੜਾ ਕਲੇਸ਼ ਉਠਾਂਦੇ ਹਨ
The false ones are left behind; because of the falsehood and deceit in their hearts, they suffer in terrible pain.
ਮੁਹ ਕਾਲੇ ਕੂੜਿਆਰੀਆ ਕੂੜਿਆਰ ਕੂੜੋ ਹੋਇ ਜਾਵੈ ॥੬॥
ਕੂੜਿਆਰਾਂ ਦੇ ਮੂੰਹ (ਦਰਗਾਹ ਵਿਚ) ਕਾਲੇ ਹੁੰਦੇ ਹਨ (ਕਿਉਂਕਿ) ਉਹਨਾਂ ਦੇ ਕੂੜ ਦਾ ਨਿਤਾਰਾ ਹੋ ਜਾਂਦਾ ਹੈ ।੬।
Black are the faces of the false; the false remain just false. ||6||