ਸਲੋਕ ਮਃ ੪ ॥
Shalok, Fourth Mehl:
ਸਤਿਗੁਰੁ ਧਰਤੀ ਧਰਮ ਹੈ ਤਿਸੁ ਵਿਚਿ ਜੇਹਾ ਕੋ ਬੀਜੇ ਤੇਹਾ ਫਲੁ ਪਾਏ ॥
(ਧਰਤੀ ਦੇ ਸੁਭਾਵ ਵਾਂਗ) ਸਤਿਗੁਰੂ (ਭੀ) ਧਰਮ ਦੀ ਭੋਏਂ ਹੈ, ਜਿਸ ਤਰ੍ਹਾਂ (ਦੀ ਭਾਵਨਾ) ਦਾ ਬੀਜ ਕੋਈ ਬੀਜਦਾ ਹੈ, ਉਹੋ ਜਿਹਾ ਫਲ ਲੈਂਦਾ ਹੈ
The True Guru is the field of Dharma; as one plants the seeds there, so are the fruits obtained.
ਗੁਰਸਿਖੀ ਅੰਮ੍ਰਿਤੁ ਬੀਜਿਆ ਤਿਨ ਅੰਮ੍ਰਿਤ ਫਲੁ ਹਰਿ ਪਾਏ ॥
ਜਿਨ੍ਹਾਂ ਗੁਰਸਿੱਖਾਂ ਨੇ ਨਾਮ-ਅੰਮ੍ਰਿਤ ਬੀਜਿਆ ਹੈ ਉਹਨਾਂ ਨੂੰ ਪ੍ਰਭੂ-ਪ੍ਰਾਪਤੀ-ਰੂਪ ਅੰਮ੍ਰਿਤ ਫਲ ਹੀ ਮਿਲ ਗਿਆ ਹੈ
The GurSikhs plant ambrosial nectar, and obtain the Lord as their ambrosial fruit.
ਓਨਾ ਹਲਤਿ ਪਲਤਿ ਮੁਖ ਉਜਲੇ ਓਇ ਹਰਿ ਦਰਗਹ ਸਚੀ ਪੈਨਾਏ ॥
ਇਸ ਸੰਸਾਰ ਵਿਚ ਤੇ ਅਗਲੇ ਜਹਾਨ ਵਿਚ ਉਹ ਸੁਰਖ਼ਰੂ ਹੁੰਦੇ ਹਨ, ਤੇ ਪ੍ਰਭੂ ਦੀ ਸੱਚੀ ਦਰਗਾਹ ਵਿਚ ਉਹਨਾਂ ਦਾ ਆਦਰ ਹੁੰਦਾ ਹੈ
Their faces are radiant in this world and the next; in the Court of the Lord, they are robed with honor.
ਇਕਨ੍ਹਾ ਅੰਦਰਿ ਖੋਟੁ ਨਿਤ ਖੋਟੁ ਕਮਾਵਹਿ ਓਹੁ ਜੇਹਾ ਬੀਜੇ ਤੇਹਾ ਫਲੁ ਖਾਏ ॥
ਇਕਨਾਂ ਜੀਵਾਂ ਦੇ ਹਿਰਦੇ ਵਿਚ ਖੋਟ (ਹੋਣ ਕਰਕੇ) ਉਹ ਸਦਾ ਖੋਟੇ ਕਰਮ ਕਰਦੇ ਹਨ । ਐਸਾ ਬੰਦਾ ਉਹੋ ਜਿਹਾ ਫਲ ਹੀ ਖਾਂਦਾ ਹੈ,
Some have cruelty in their hearts - they constantly act in cruelty; as they plant, so are the fruits which they eat.
ਜਾ ਸਤਿਗੁਰੁ ਸਰਾਫੁ ਨਦਰਿ ਕਰਿ ਦੇਖੈ ਸੁਆਵਗੀਰ ਸਭਿ ਉਘੜਿ ਆਏ ॥
(ਕਿਉਂਕਿ) ਜਦੋਂ ਸਰਾਫ਼ ਸਤਿਗੁਰੂ ਗਹੁ ਨਾਲ ਪਰਖਦਾ ਹੈ ਤਾਂ ਸਾਰੇ ਖ਼ੁਦਗ਼ਰਜ਼ ਪਰਗਟ ਹੋ ਜਾਂਦੇ ਹਨ (ਭਾਵ, ਲੁਕੇ ਨਹੀਂ ਰਹਿ ਸਕਦੇ)
When the True Guru, the Tester, observes with His Glance, the selfish ones are all exposed.
ਓਇ ਜੇਹਾ ਚਿਤਵਹਿ ਨਿਤ ਤੇਹਾ ਪਾਇਨਿ ਓਇ ਤੇਹੋ ਜੇਹੇ ਦਯਿ ਵਜਾਏ ॥
ਜਿਹੋ ਜਿਹੀ ਉਹਨਾਂ ਦੇ ਹਿਰਦੇ ਦੀ ਭਾਵਨਾ ਹੁੰਦੀ ਹੈ, ਤਿਹੋ ਜਿਹਾ ਉਹਨਾਂ ਨੂੰ ਫਲ ਮਿਲਦਾ ਹੈ, ਤੇ ਖਸਮ ਪ੍ਰਭੂ ਦੀ ਰਾਹੀਂ ਉਹ ਉਸੇ ਤਰ੍ਹਾਂ ਨਸ਼ਰ ਕਰ ਦਿੱਤੇ ਜਾਂਦੇ ਹਨ,
As one thinks, so does he receive, and so does the Lord make him known.
ਨਾਨਕ ਦੁਹੀ ਸਿਰੀ ਖਸਮੁ ਆਪੇ ਵਰਤੈ ਨਿਤ ਕਰਿ ਕਰਿ ਦੇਖੈ ਚਲਤ ਸਬਾਏ ॥੧॥
(ਪਰ) ਹੇ ਨਾਨਕ! (ਜੀਵ ਦੇ ਕੀਹ ਵੱਸ?) ਇਹ ਸਾਰੇ ਕੌਤਕ ਪ੍ਰਭੂ ਆਪ ਸਦਾ ਕਰ ਕੇ ਵੇਖ ਰਿਹਾ ਹੈ ਤੇ ਦੋਹੀਂ ਪਾਸੀਂ (ਗੁਰਸਿਖਾਂ ਵਿਚ ਤੇ ਸੁਆਵਗੀਰਾਂ ਵਿਚ) ਆਪ ਹੀ ਪਰਮਾਤਮਾ ਮੌਜੂਦ ਹੈ ।੧।
O Nanak, the Lord and Master is pervading at both ends; He continually acts, and beholds His own play. ||1||