ਸਿਰੀਰਾਗੁ ਮਹਲਾ ੩ ॥
Siree Raag, Third Mehl:
ਸੁਣਿ ਸੁਣਿ ਕਾਮ ਗਹੇਲੀਏ ਕਿਆ ਚਲਹਿ ਬਾਹ ਲੁਡਾਇ ॥
ਹੇ ਸੁਆਰਥ ਵਿਚ ਫਸੀ ਹੋਈ ਜੀਵ-ਇਸਤ੍ਰੀਏ ! ਧਿਆਨ ਨਾਲ ਸੁਣ ! ਕਿਉਂ ਇਤਨੀ ਲਾ-ਪਰਵਾਹੀ ਨਾਲ (ਜੀਵਨ-ਪੰਧ ਵਿਚ) ਤੁਰ ਰਹੀ ਹੈਂ ?
Listen, listen, O soul-bride: you are overtaken by sexual desire-why do you walk like that, swinging your arms in joy?
ਆਪਣਾ ਪਿਰੁ ਨ ਪਛਾਣਹੀ ਕਿਆ ਮੁਹੁ ਦੇਸਹਿ ਜਾਇ ॥
(ਸੁਆਰਥ ਵਿਚ ਫਸ ਕੇ) ਤੂੰ ਆਪਣੇ ਪ੍ਰ੍ਰਭੂ-ਪਤੀ ਨੂੰ (ਹੁਣ) ਪਛਾਣਦੀ ਨਹੀਂ, ਪਰਲੋਕ ਵਿਚ ਜਾ ਕੇ ਕੀਹ ਮੂੰਹ ਵਿਖਾਵੇਂਗੀ ?
You do not recognize your own Husband Lord! When you go to Him, what face will you show Him?
ਜਿਨੀ ਸਖੀਂ ਕੰਤੁ ਪਛਾਣਿਆ ਹਉ ਤਿਨ ਕੈ ਲਾਗਉ ਪਾਇ ॥
ਜਿਨ੍ਹਾਂ ਸਤਸੰਗੀ ਜੀਵ-ਇਸਤ੍ਰੀਆਂ ਨੇ ਆਪਣੇ ਖਸਮ-ਪ੍ਰਭੂ ਨਾਲ ਜਾਣ-ਪਛਾਣ ਪਾ ਰੱਖੀ ਹੈ (ਉਹ ਭਾਗਾਂ ਵਾਲੀਆਂ ਹਨ) ਮੈਂ ਉਹਨਾਂ ਦੇ ਚਰਨੀਂ ਲੱਗਦਾ ਹਾਂ
I touch the feet of my sister soul-brides who have known their Husband Lord.
ਤਿਨ ਹੀ ਜੈਸੀ ਥੀ ਰਹਾ ਸਤਸੰਗਤਿ ਮੇਲਿ ਮਿਲਾਇ ॥੧॥
(ਮੇਰਾ ਚਿੱਤ ਕਰਦਾ ਹੈ ਕਿ) ਮੈਂ ਉਹਨਾਂ ਦੇ ਸਤਸੰਗ ਦੇ ਇਕੱਠ ਵਿਚ ਮਿਲ ਕੇ ਉਹਨਾਂ ਜਿਹੀ ਬਣ ਜਾਵਾਂ ।੧।
If only I could be like them! Joining the Sat Sangat, the True Congregation, I am united in His Union. ||1||
ਮੁੰਧੇ ਕੂੜਿ ਮੁਠੀ ਕੂੜਿਆਰਿ ॥
ਹੇ ਆਪੇ ਵਿਚ ਮਸਤ ਤੇ ਕੂੜ ਦੀ ਵਣਜਾਰਨ ਜੀਵ-ਇਸਤ੍ਰੀਏ ! ਤੈਨੂੰ ਮਾਇਆ ਦੇ ਪਸਾਰੇ ਨੇ ਲੁੱਟ ਲਿਆ ਹੈ (ਇਸ ਤਰ੍ਹਾਂ ਪ੍ਰਭੂ-ਪਤੀ ਨਾਲ ਮੇਲ ਨਹੀਂ ਹੋ ਸਕਦਾ)
O woman, the false ones are being cheated by falsehood.
ਪਿਰੁ ਪ੍ਰਭੁ ਸਾਚਾ ਸੋਹਣਾ ਪਾਈਐ ਗੁਰ ਬੀਚਾਰਿ ॥੧॥ ਰਹਾਉ ॥
ਸਦਾ-ਥਿਰ ਰਹਿਣ ਵਾਲਾ ਸੋਹਣਾ ਪ੍ਰਭੂ-ਪਤੀ ਗੁਰੂ ਦੀ ਦੱਸੀ ਵਿਚਾਰ ਤੇ ਤੁਰਿਆਂ ਹੀ ਮਿਲਦਾ ਹੈ ।੧।ਰਹਾਉ।
God is your Husband; He is Handsome and True. He is obtained by reflecting upon the Guru. ||1||Pause||
ਮਨਮੁਖਿ ਕੰਤੁ ਨ ਪਛਾਣਈ ਤਿਨ ਕਿਉ ਰੈਣਿ ਵਿਹਾਇ ॥
ਜੇਹੜੀਆਂ ਜੀਵ-ਇਸਤ੍ਰੀਆਂ ਆਪਣੇ ਹੀ ਮਨ ਦੇ ਪਿੱਛੇ ਤੁਰਦੀਆਂ ਹਨ, ਖਸਮ-ਪ੍ਰਭੂ ਉਹਨਾਂ ਨੂੰ ਪਛਾਣਦਾ ਭੀ ਨਹੀਂ । ਉਹਨਾਂ ਦੀ (ਜ਼ਿੰਦਗੀ-ਰੂਪ) ਰਾਤ ਕਿਵੇਂ ਬੀਤਦੀ ਹੋਵੇਗੀ ? (ਭਾਵ, ਉਹ ਸਾਰੀ ਉਮਰ ਦੁਖੀ ਹੀ ਰਹਿੰਦੀਆਂ ਹਨ)
The self-willed manmukhs do not recognize their Husband Lord; how will they spend their life-night?
ਗਰਬਿ ਅਟੀਆ ਤ੍ਰਿਸਨਾ ਜਲਹਿ ਦੁਖੁ ਪਾਵਹਿ ਦੂਜੈ ਭਾਇ ॥
ਉਹ ਅਹੰਕਾਰ ਵਿਚ ਨਕਾ-ਨਕ ਭਰੀਆਂ ਹੋਈਆਂ ਤ੍ਰਿਸ਼ਨਾ (ਦੀ ਅੱਗ) ਵਿਚ ਸੜਦੀਆਂ ਹਨ, ਉਹ ਮਾਇਆ ਦੇ ਮੋਹ ਵਿਚ (ਫਸ ਕੇ) ਦੁੱਖ ਸਹਾਰਦੀਆਂ ਹਨ ।
Filled with arrogance, they burn with desire; they suffer in the pain of the love of duality.
ਸਬਦਿ ਰਤੀਆ ਸੋਹਾਗਣੀ ਤਿਨ ਵਿਚਹੁ ਹਉਮੈ ਜਾਇ ॥
(ਜੇਹੜੀਆਂ ਜੀਵ-ਇਸਤ੍ਰੀਆਂ ਗੁਰੂ ਦੇ) ਸ਼ਬਦ ਵਿਚ ਰੰਗੀਆਂ ਰਹਿੰਦੀਆਂ ਹਨ ਉਹ ਭਾਗਾਂ ਵਾਲੀਆਂ ਹਨ (ਸ਼ਬਦ ਦੀ ਬਰਕਤਿ ਨਾਲ) ਉਹਨਾਂ ਦੇ ਅੰਦਰੋਂ ਹਉਮੈ ਦੂਰ ਹੋ ਜਾਂਦੀ ਹ
The happy soul-brides are attuned to the Shabad; their egotism is eliminated from within.
ਸਦਾ ਪਿਰੁ ਰਾਵਹਿ ਆਪਣਾ ਤਿਨਾ ਸੁਖੇ ਸੁਖਿ ਵਿਹਾਇ ॥੨॥
ਉਹ ਸਦਾ ਆਪਣੇ ਪ੍ਰਭੂ-ਪਤੀ ਨਾਲ ਮਿਲੀਆਂ ਰਹਿੰਦੀਆਂ ਹਨ ਉਹਨਾਂ ਦੀ ਉਮਰ ਨਿਰੋਲ ਸੁਖ ਵਿਚ ਬੀਤਦੀ ਹੈ ।੨।
They enjoy their Husband Lord forever, and their life-night passes in the most blissful peace. ||2||
ਗਿਆਨ ਵਿਹੂਣੀ ਪਿਰ ਮੁਤੀਆ ਪਿਰਮੁ ਨ ਪਾਇਆ ਜਾਇ ॥
ਜੇਹੜੀ ਜੀਵ-ਇਸਤ੍ਰੀ ਪ੍ਰਭੂ-ਪਤੀ ਨਾਲ ਡੂੰਘੀ ਸਾਂਝ ਪਾਣ ਤੋਂ ਬਿਨਾ ਹੀ ਰਹੀ, ਉਹ ਖਸਮ-ਪ੍ਰਭੂ ਵਲੋਂ ਛੁੱਟੜ ਹੀ ਰਹਿੰਦੀ ਹੈ, ਉਹ ਪ੍ਰਭੂ-ਪਤੀ ਦਾ ਪਿਆਰ ਹਾਸਲ ਨਹੀਂ ਕਰ ਸਕਦੀ
She is utterly lacking in spiritual wisdom; she is abandoned by her Husband Lord. She cannot obtain His Love.
ਅਗਿਆਨ ਮਤੀ ਅੰਧੇਰੁ ਹੈ ਬਿਨੁ ਪਿਰ ਦੇਖੇ ਭੁਖ ਨ ਜਾਇ ॥
ਅਗਿਆਨ ਵਿਚ ਮੱਤੀ ਹੋਈ ਜੀਵ‑ਇਸਤ੍ਰੀ ਨੂੰ (ਮਾਇਆ ਦੇ ਮੋਹ ਦਾ) ਹਨੇਰਾ ਵਿਆਪਿਆ ਰਹਿੰਦਾ ਹੈ, ਪਤੀ-ਪ੍ਰਭੂ ਦੇ ਦਰਸਨ ਤੋਂ ਬਿਨਾ ਉਸ ਦੀ ਇਹ ਮਾਇਆ ਦੀ ਭੁੱਖ ਦੂਰ ਨਹੀਂ ਹੁੰਦੀ
In the darkness of intellectual ignorance, she cannot see her Husband, and her hunger does not depart.
ਆਵਹੁ ਮਿਲਹੁ ਸਹੇਲੀਹੋ ਮੈ ਪਿਰੁ ਦੇਹੁ ਮਿਲਾਇ ॥
ਹੇ ਸਤਸੰਗੀ ਜੀਵ-ਇਸਤ੍ਰੀਓ ! ਆਓ, ਮੈਨੂੰ ਮਿਲੋ, ਤੇ ਮੈਨੂੰ ਪ੍ਰਭੂ-ਪਤੀ ਮਿਲਾ ਦਿਉ
Come and meet with me, my sister soul-brides, and unite me with my Husband.
ਪੂਰੈ ਭਾਗਿ ਸਤਿਗੁਰੁ ਮਿਲੈ ਪਿਰੁ ਪਾਇਆ ਸਚਿ ਸਮਾਇ ॥੩॥
ਜਿਸ ਜੀਵ‑ਇਸਤ੍ਰੀ ਨੂੰ ਪੂਰੀ ਕਿਸਮਤਿ ਨਾਲ ਗੁਰੂ ਮਿਲ ਪੈਂਦਾ ਹੈ, ਉਹ ਪ੍ਰਭੂ-ਪਤੀ ਨੂੰ ਮਿਲ ਪੈਂਦੀ ਹੈ, ਉਹ ਸਦਾ-ਥਿਰ ਪ੍ਰਭੂ ਵਿਚ ਲੀਨ ਰਹਿੰਦੀ ਹੈ ।੩।
She who meets the True Guru, by perfect good fortune, finds her Husband; she is absorbed in the True One. ||3||
ਸੇ ਸਹੀਆ ਸੋਹਾਗਣੀ ਜਿਨ ਕਉ ਨਦਰਿ ਕਰੇਇ ॥
ਉਹ ਸਤਸੰਗੀ ਜੀਵ-ਇਸਤ੍ਰੀਆਂ ਭਾਗਾਂ ਵਾਲੀਆਂ ਹਨ, ਜਿਨ੍ਹਾਂ ਉੱਤੇ ਪ੍ਰਭੂ ਮਿਹਰ ਦੀ ਨਿਗਾਹ ਕਰਦਾ ਹੈ
Those upon whom He casts His Glance of Grace become His happy soul-brides.
ਖਸਮੁ ਪਛਾਣਹਿ ਆਪਣਾ ਤਨੁ ਮਨੁ ਆਗੈ ਦੇਇ ॥
ਉਹ ਆਪਣਾ ਤਨ ਆਪਣਾ ਮਨ ਉਸ ਦੇ ਅੱਗੇ ਭੇਟ ਰੱਖ ਕੇ ਆਪਣੇ ਖਸਮ-ਪ੍ਰਭੂ ਨਾਲ ਸਾਂਝ ਪਾਂਦੀਆਂ ਹਨ ।
One who recognizes her Lord and Master places her body and mind in offering before Him.
ਘਰਿ ਵਰੁ ਪਾਇਆ ਆਪਣਾ ਹਉਮੈ ਦੂਰਿ ਕਰੇਇ ॥
ਜੇਹੜੀ ਜੀਵ-ਇਸਤ੍ਰੀ ਆਪਣੇ ਅੰਦਰੋਂ ਹਉਮੈ ਦੂਰ ਕਰਦੀ ਹੈ ਉਹ ਆਪਣੇ ਹਿਰਦੇ-ਘਰ ਵਿਚ (ਹੀ) ਖਸਮ-ਪ੍ਰਭੂ ਨੂੰ ਲੱਭ ਲੈਂਦੀ ਹੈ
Within her own home, she finds her Husband Lord; her egotism is dispelled.
ਨਾਨਕ ਸੋਭਾਵੰਤੀਆ ਸੋਹਾਗਣੀ ਅਨਦਿਨੁ ਭਗਤਿ ਕਰੇਇ ॥੪॥੨੮॥੬੧॥
ਹੇ ਨਾਨਕ ! ਉਹ ਸੋਭਾ ਵਾਲੀ ਬਣਦੀ ਹੈ ਉਹ ਭਾਗਾਂ ਵਾਲੀ ਹੈ, ਉਹ ਹਰ ਵੇਲੇ ਪ੍ਰਭੂ ਪਤੀ ਦੀ ਭਗਤੀ ਕਰਦੀ ਹੈ ।੪।੨੮।੬੧।
O Nanak, the happy soul-brides are embellished and exalted; night and day they are absorbed in devotional worship. ||4||28||61||