ਮਃ ੪ ॥
Fourth Mehl:
ਇਕੁ ਮਨੁ ਇਕੁ ਵਰਤਦਾ ਜਿਤੁ ਲਗੈ ਸੋ ਥਾਇ ਪਾਇ ॥
ਮਨ ਇੱਕ ਹੈ ਤੇ ਇੱਕ ਪਾਸੇ ਹੀ ਲੱਗ ਸਕਦਾ ਹੈ, ਜਿਥੇ ਜੁੜਦਾ ਹੈ, ਓਥੇ ਸਫਲਤਾ ਹਾਸਲ ਕਰ ਲੈਂਦਾ ਹੈ
The mortal is of one mind - whatever he dedicates it to, in that he is successful.
ਕੋਈ ਗਲਾ ਕਰੇ ਘਨੇਰੀਆ ਜਿ ਘਰਿ ਵਥੁ ਹੋਵੈ ਸਾਈ ਖਾਇ ॥
ਬਹੁਤੀਆਂ ਗੱਲਾਂ ਬਾਹਰੋਂ ਬਾਹਰੋਂ ਕੋਈ ਪਿਆ ਕਰੇ (ਭਾਵ, ਗੱਲਾਂ ਕਰਨ ਦਾ ਕੋਈ ਲਾਭ ਨਹੀਂ), ਖਾ ਤੇ ਉਹੋ ਚੀਜ਼ ਸਕਦਾ ਹੈ ਜੇਹੜੀ ਘਰ ਵਿਚ ਹੋਵੇ (ਭਾਵ, ਮਨ ਜਿਥੇ ਲੱਗਾ ਹੋਇਆ ਹੈ, ਪ੍ਰਾਪਤ ਤਾਂ ਉਹੋ ਸ਼ੈ ਹੋਣੀ ਹੈ)
Some talk a lot, but they eat only that which is in their own homes.
ਬਿਨੁ ਸਤਿਗੁਰ ਸੋਝੀ ਨਾ ਪਵੈ ਅਹੰਕਾਰੁ ਨ ਵਿਚਹੁ ਜਾਇ ॥
ਮਨ ਨੂੰ ਸਤਿਗੁਰੂ ਦੇ ਅਧੀਨ ਕੀਤੇ ਬਿਨਾ (ਇਹ) ਸਮਝ ਨਹੀਂ ਪੈਂਦੀ ਤੇ ਹਿਰਦੇ ਵਿਚੋਂ ਅਹੰਕਾਰ ਦੂਰ ਨਹੀਂ ਹੁੰਦਾ
Without the True Guru, understanding is not obtained, and egotism does not depart from within.
ਅਹੰਕਾਰੀਆ ਨੋ ਦੁਖ ਭੁਖ ਹੈ ਹਥੁ ਤਡਹਿ ਘਰਿ ਘਰਿ ਮੰਗਾਇ ॥
ਅਹੰਕਾਰੀ ਜੀਵਾਂ ਨੂੰ (ਸਦਾ) ਤ੍ਰਿਸ਼ਨਾ ਤੇ ਦੁੱਖ (ਸਤਾਉਂਦੇ ਹਨ), (ਤ੍ਰਿਸ਼ਨਾ ਦੇ ਕਾਰਨ) ਹੱਥ ਅੱਡ ਕੇ ਘਰ ਘਰ ਮੰਗਦੇ ਫਿਰਦੇ ਹਨ (ਭਾਵ, ਉਹਨਾਂ ਦੀ ਤ੍ਰਿਪਤੀ ਨਹੀਂ ਹੁੰਦੀ ਤੇ ਇਸੇ ਕਰਕੇ ਦੁਖੀ ਰਹਿੰਦੇ ਹਨ)
Suffering and hunger cling to the egotistical people; they hold out their hands and beg from door to door.
ਕੂੜੁ ਠਗੀ ਗੁਝੀ ਨਾ ਰਹੈ ਮੁਲੰਮਾ ਪਾਜੁ ਲਹਿ ਜਾਇ ॥
ਉਨ੍ਹਾਂ ਦਾ ਮੁਲੰਮਾ ਪਾਜ (ਦਿਖਾਵਾ) ਲਹਿ ਜਾਂਦਾ ਹੈ ਅਤੇ ਕੂੜ ਤੇ ਠੱਗੀ ਲੁਕੀ ਨਹੀਂ ਰਹਿ ਸਕਦੀ, (ਪਰ ਉਹਨਾਂ ਵਿਚਾਰਿਆਂ ਦੇ ਭੀ ਕੀਹ ਵੱਸ)?
Their falsehood and fraud cannot remain concealed; their false appearances fall off in the end.
ਜਿਸੁ ਹੋਵੈ ਪੂਰਬਿ ਲਿਖਿਆ ਤਿਸੁ ਸਤਿਗੁਰੁ ਮਿਲੈ ਪ੍ਰਭੁ ਆਇ ॥
ਪਿਛਲੇ (ਕੀਤੇ ਚੰਗੇ ਕੰਮਾਂ ਦੇ ਅਨੁਸਾਰ ਜਿਨ੍ਹਾਂ ਦੇ ਹਿਰਦੇ ਤੇ ਭਲੇ ਸੰਸਕਾਰ) ਲਿਖੇ ਹੋਏ ਹਨ, ਉਹਨਾਂ ਨੂੰ ਪੂਰਾ ਸਤਿਗੁਰੂ ਮਿਲ ਪੈਂਦਾ ਹੈ,
One who has such pre-ordained destiny comes to meet God through the True Guru.
ਜਿਉ ਲੋਹਾ ਪਾਰਸਿ ਭੇਟੀਐ ਮਿਲਿ ਸੰਗਤਿ ਸੁਵਰਨੁ ਹੋਇ ਜਾਇ ॥
ਤੇ ਜਿਵੇਂ ਪਾਰਸ ਨਾਲ ਲੱਗ ਕੇ ਲੋਹਾ ਸੋਨਾ ਬਣ ਜਾਂਦਾ ਹੈ ਤਿਵੇਂ ਸੰਗਤਿ ਵਿਚ ਰਲ ਕੇ (ਉਹ ਭੀ ਚੰਗੇ ਬਣ ਜਾਂਦੇ ਹਨ)
Just as iron is transmuted into gold by the touch of the Philosopher's Stone, so are people transformed by joining the Sangat, the Holy Congregation.
ਜਨ ਨਾਨਕ ਕੇ ਪ੍ਰਭ ਤੂ ਧਣੀ ਜਿਉ ਭਾਵੈ ਤਿਵੈ ਚਲਾਇ ॥੨॥
ਹੇ ਦਾਸ ਨਾਨਕ ਦੇ ਪ੍ਰਭੂ! (ਜੀਵਾਂ ਦੇ ਹੱਥ ਕੁਝ ਨਹੀਂ) ਤੂੰ ਆਪ ਸਭ ਦਾ ਮਾਲਕ ਹੈਂ ਜਿਵੇਂ ਤੈਨੂੰ ਚੰਗਾ ਲੱਗਦਾ ਹੈ ਤਿਵੇਂ ਜੀਵਾਂ ਨੂੰ ਤੋਰਦਾ ਹੈਂ ।੨।
O God, You are the Master of servant Nanak; as it pleases You, You lead him. ||2||