ਪਉੜੀ ॥
Pauree:
ਜਿਨ ਹਰਿ ਹਿਰਦੈ ਸੇਵਿਆ ਤਿਨ ਹਰਿ ਆਪਿ ਮਿਲਾਏ ॥
ਜਿਨ੍ਹਾਂ ਜੀਵਾਂ ਨੇ ਹਿਰਦੇ ਵਿਚ ਪ੍ਰਭੂ ਦਾ ਸਿਮਰਨ ਕੀਤਾ, ਉਹਨਾਂ ਨੂੰ ਪ੍ਰਭੂ (ਆਪਣੇ ਵਿਚ) ਮਿਲਾ ਲੈਂਦਾ ਹੈ
One who serves the Lord with all his heart - the Lord Himself unites him with Himself.
ਗੁਣ ਕੀ ਸਾਝਿ ਤਿਨ ਸਿਉ ਕਰੀ ਸਭਿ ਅਵਗਣ ਸਬਦਿ ਜਲਾਏ ॥
ਉਹਨਾਂ ਨਾਲ (ਉਹਨਾਂ ਦੇ) ਗੁਣਾਂ ਦੀ ਜਿਨ੍ਹਾਂ ਨੇ ਭਿਆਲੀ ਕੀਤੀ ਹੈ, ਉਹਨਾਂ ਦੇ ਸਾਰੇ ਪਾਪ ਸ਼ਬਦ ਦੁਆਰਾ ਸਾੜੇ ਜਾਂਦੇ ਹਨ
He enters into a partnership with virtue and merit, and burns off all his demerits with the fire of the Shabad.
ਅਉਗਣ ਵਿਕਣਿ ਪਲਰੀ ਜਿਸੁ ਦੇਹਿ ਸੁ ਸਚੇ ਪਾਏ ॥
(ਪਰ) ਹੇ ਸੱਚੇ ਪ੍ਰਭੂ! ਔਗੁਣਾਂ ਨੂੰ ਪਰਾਲੀ ਦੇ ਭਾ ਵੇਚਣ ਲਈ (ਭਾਵ, ਸਹਲੇ ਹੀ ਨਾਸ ਕਰਨ ਲਈ) ਗੁਣਾਂ ਦੀ ਇਹ ਸਾਂਝ ਉਸੇ ਨੂੰ ਮਿਲਦੀ ਹੈ ਜਿਸ ਨੂੰ ਤੂੰ ਆਪ ਦੇਂਦਾ ਹੈ
Demerits are purchased cheap, like straw; he alone gathers merit, who is so blessed by the True Lord.
ਬਲਿਹਾਰੀ ਗੁਰ ਆਪਣੇ ਜਿਨਿ ਅਉਗਣ ਮੇਟਿ ਗੁਣ ਪਰਗਟੀਆਏ ॥
ਮੈਂ ਸਦਕੇ ਹਾਂ ਆਪਣੇ ਸਤਿਗੁਰੂ ਤੋਂ ਜਿਸ ਨੇ (ਜੀਵ ਦੇ) ਪਾਪ ਦੂਰ ਕਰ ਕੇ ਗੁਣ ਪਰਗਟ ਕੀਤੇ ਹਨ
I am a sacrifice to my Guru, who has erased my demerits, and revealed my virtuous merits.
ਵਡੀ ਵਡਿਆਈ ਵਡੇ ਕੀ ਗੁਰਮੁਖਿ ਆਲਾਏ ॥੭॥
ਜੋ ਜੀਵ ਸਤਿਗੁਰੂ ਦੇ ਸਨਮੁਖ ਹੁੰਦਾ ਹੈ, ਉਹੀ ਵੱਡੇ ਪ੍ਰਭੂ ਦੀ ਵੱਡੀ ਸਿਫ਼ਤਿ-ਸਾਲਾਹ ਕਰਨ ਲੱਗ ਪੈਂਦਾ ਹੈ ।੭।
The Gurmukh chants the glorious greatness of the great Lord God. ||7||