ਸਲੋਕ ਮਃ ੪ ॥
Shalok, Fourth Mehl:
ਸਤਿਗੁਰ ਵਿਚਿ ਵਡੀ ਵਡਿਆਈ ਜੋ ਅਨਦਿਨੁ ਹਰਿ ਹਰਿ ਨਾਮੁ ਧਿਆਵੈ ॥
ਸਤਿਗੁਰੂ ਵਿਚ ਇਹ ਭਾਰਾ ਗੁਣ ਹੈ ਕਿ ਉਹ ਹਰ ਰੋਜ਼ ਪ੍ਰਭੂ-ਨਾਮ ਦਾ ਸਿਮਰਨ ਕਰਦਾ ਹੈ
Great is the greatness within the True Guru, who meditates night and day on the Name of the Lord, Har, Har.
ਹਰਿ ਹਰਿ ਨਾਮੁ ਰਮਤ ਸੁਚ ਸੰਜਮੁ ਹਰਿ ਨਾਮੇ ਹੀ ਤ੍ਰਿਪਤਾਵੈ ॥
ਸਤਿਗੁਰੂ ਦੀ ਸੱੁਚ ਤੇ ਸੰਜਮ ਹਰਿ-ਨਾਮ ਦਾ ਜਾਪ ਹੈ ਤੇ ਉਹ ਹਰਿ-ਨਾਮ ਵਿਚ ਹੀ ਤ੍ਰਿਪਤ ਰਹਿੰਦਾ ਹ
The repetition of the Name of the Lord, Har, Har, is his purity and self-restraint; with the Name of the Lord, He is satisfied.
ਹਰਿ ਨਾਮੁ ਤਾਣੁ ਹਰਿ ਨਾਮੁ ਦੀਬਾਣੁ ਹਰਿ ਨਾਮੋ ਰਖ ਕਰਾਵੈ ॥
ਹਰਿ ਦਾ ਨਾਮ ਹੀ ਆਸਰਾ ਤੇ ਨਾਮ ਹੀ ਸਤਿਗੁਰੂ ਲਈ ਰੱਖਿਆ ਕਰਨ ਵਾਲਾ ਹੈ
The Lord's Name is His power, and the Lord's Name is His Royal Court; the Lord's Name protects Him.
ਜੋ ਚਿਤੁ ਲਾਇ ਪੂਜੇ ਗੁਰ ਮੂਰਤਿ ਸੋ ਮਨ ਇਛੇ ਫਲ ਪਾਵੈ ॥
ਜੋ ਮਨੁੱਖ ਇਸ ਗੁਰ-ਮੂਰਤੀ ਦਾ ਪੂਜਨ ਚਿੱਤ ਲਾ ਕੇ ਕਰਦਾ ਹੈ (ਭਾਵ, ਜੋ ਜੀਵ ਗਹੁ ਨਾਲ ਸਤਿਗੁਰੂ ਦੇ ਉਪਰ-ਲਿਖੇ ਗੁਣਾਂ ਨੂੰ ਧਾਰਨ ਕਰਦਾ ਹੈ) ਉਸ ਨੂੰ ਉਹੀ ਫਲ ਮਿਲ ਜਾਂਦਾ ਹੈ ਜਿਸ ਦੀ ਮਨ ਵਿਚ ਇੱਛਾ ਕਰੇ ।
One who centers his consciousness and worships the Guru, obtains the fruits of his mind's desires.
ਜੋ ਨਿੰਦਾ ਕਰੇ ਸਤਿਗੁਰ ਪੂਰੇ ਕੀ ਤਿਸੁ ਕਰਤਾ ਮਾਰ ਦਿਵਾਵੈ ॥
ਜੋ ਮਨੁੱਖ ਪੂਰੇ ਸਤਿਗੁਰੂ ਦੀ ਨਿੰਦਾ ਕਰਦਾ ਹੈ, ਉਸ ਨੂੰ ਪ੍ਰਭੂ ਮਾਰ ਪਵਾਉਂਦਾ ਹ
But one who slanders the Perfect True Guru, shall be killed and destroyed by the Creator.
ਫੇਰਿ ਓਹ ਵੇਲਾ ਓਸੁ ਹਥਿ ਨ ਆਵੈ ਓਹੁ ਆਪਣਾ ਬੀਜਿਆ ਆਪੇ ਖਾਵੈ ॥
ਆਪਣੀ ਹੱਥੀਂ ਨਿੰਦਾ ਦਾ ਬੀਜ ਬੀਜੇ ਦਾ ਫਲ ਉਸ ਨੂੰ ਭੋਗਣਾ ਪੈਂਦਾ ਹੈ (ਤਦੋਂ ਪਛਤਾਉਂਦਾ ਹੈ, ਪਰ) ਫੇਰ ਜੋ ਵੇਲਾ (ਨਿੰਦਾ ਕਰਨ ਵਿਚ ਬੀਤ ਗਿਆ ਹੈ) ਉਸ ਨੂੰ ਮਿਲਦਾ ਨਹੀਂ,
This opportunity shall not come into his hands again; he must eat what he himself has planted.
ਨਰਕਿ ਘੋਰਿ ਮੁਹਿ ਕਾਲੈ ਖੜਿਆ ਜਿਉ ਤਸਕਰੁ ਪਾਇ ਗਲਾਵੈ ॥
ਤੇ ਜਿਵੇਂ ਚੋਰ ਨੂੰ ਗਲ ਵਿਚ ਰੱਸੀ ਪਾ ਕੇ ਲੈ ਜਾਈਦਾ ਹੈ ਤਿਵੇਂ ਕਾਲਾ ਮੂੰਹ ਕਰ ਕੇ (ਮਾਨੋ) ਡਰਾਉਣੇ ਨਰਕ ਵਿਚ (ਉਸ ਨੂੰ ਭੀ) ਪਾਇਆ ਜਾਂਦਾ ਹੈ ।
He shall be taken to the most horrible hell, with his face blackened like a thief, and a noose around his neck.
ਫਿਰਿ ਸਤਿਗੁਰ ਕੀ ਸਰਣੀ ਪਵੈ ਤਾ ਉਬਰੈ ਜਾ ਹਰਿ ਹਰਿ ਨਾਮੁ ਧਿਆਵੈ ॥
ਫੇਰ ਇਸ (ਨਿੰਦਾ-ਰੂਪ ਘੋਰ ਨਰਕ ਵਿਚੋਂ) ਤਾਂ ਹੀ ਬਚਦਾ ਹੈ, ਜੇ ਸਤਿਗੁਰੂ ਦੀ ਸਰਨੀ ਪੈ ਕੇ ਪ੍ਰਭੂ ਦਾ ਨਾਮ ਜਪੇ
But if he should again take to the Sanctuary of the True Guru, and meditate on the Name of the Lord, Har, Har, then he shall be saved.
ਹਰਿ ਬਾਤਾ ਆਖਿ ਸੁਣਾਏ ਨਾਨਕੁ ਹਰਿ ਕਰਤੇ ਏਵੈ ਭਾਵੈ ॥੧॥
ਨਾਨਕ ਪਰਮਾਤਮਾ (ਦੇ ਦਰ) ਦੀਆਂ ਗੱਲਾਂ ਆਖ ਕੇ ਸੁਣਾ ਰਿਹਾ ਹੈ; ਪਰਮਾਤਮਾ ਨੂੰ ਇਉਂ ਹੀ ਭਾਉਂਦਾ ਹੈ (ਕਿ ਨਿੰਦਕ ਈਰਖਾ ਦੇ ਨਰਕ ਵਿਚ ਆਪੇ ਹੀ ਪਿਆ ਸੜੇ) ।੧।
Nanak speaks and proclaims the Lord's Story; as it pleases the Creator, so does he speak. ||1||