ਮਃ ੪ ॥
Fourth Mehl:
ਪੂਰੇ ਗੁਰ ਕਾ ਹੁਕਮੁ ਨ ਮੰਨੈ ਓਹੁ ਮਨਮੁਖੁ ਅਗਿਆਨੁ ਮੁਠਾ ਬਿਖੁ ਮਾਇਆ ॥
ਜੋ ਮਨੁੱਖ ਪੂਰੇ ਸਤਿਗੁਰੂ ਦਾ ਹੁਕਮ ਨਹੀਂ ਮੰਨਦਾ, ਓਹ ਆਪਣੇ ਮਨ ਦੇ ਪਿੱਛੇ ਤੁਰਨ ਵਾਲਾ ਬੇ-ਸਮਝ ਬੰਦਾ ਮਾਇਆ (ਰੂਪ ਜ਼ਹਿਰ) ਦਾ ਠੱਗਿਆ (ਹੋਇਆ ਹੈ,)
One who does not obey the Hukam, the Command of the Perfect Guru - that self-willed manmukh is plundered by his ignorance and poisoned by Maya.
ਓਸੁ ਅੰਦਰਿ ਕੂੜੁ ਕੂੜੋ ਕਰਿ ਬੁਝੈ ਅਣਹੋਦੇ ਝਗੜੇ ਦਯਿ ਓਸ ਦੈ ਗਲਿ ਪਾਇਆ ॥
ਉਸ ਦੇ ਮਨ ਵਿਚ ਝੂਠ ਹੈ (ਸੱਚ ਨੂੰ ਭੀ ਉਹ) ਝੂਠ ਹੀ ਸਮਝਦਾ ਹੈ, ਇਸ ਵਾਸਤੇ ਖਸਮ ਨੇ (ਝੂਠ ਬੋਲਣ ਤੋਂ ਪੈਦਾ ਹੋਏ) ਵਿਅਰਥ ਝਗੜੇ ਉਸ ਦੇ ਗਲ ਪਾ ਦਿੱਤੇ ਹਨ,
Within him is falsehood, and he sees everyone else as false; the Lord has tied these useless conflicts around his neck.
ਓਹੁ ਗਲ ਫਰੋਸੀ ਕਰੇ ਬਹੁਤੇਰੀ ਓਸ ਦਾ ਬੋਲਿਆ ਕਿਸੈ ਨ ਭਾਇਆ ॥
ਊਲ-ਜਲੂਲ ਬੋਲ ਕੇ ਰੋਟੀ ਕਮਾਉਣ ਦੇ ਉਹ ਬਥੇਰੇ ਜਤਨ ਕਰਦਾ ਹੈ, ਪਰ ਉਸ ਦੇ ਬਚਨ ਕਿਸੇ ਨੂੰ ਚੰਗੇ ਨਹੀਂ ਲੱਗਦੇ
He babbles on and on, but the words he speaks please no one.
ਓਹੁ ਘਰਿ ਘਰਿ ਹੰਢੈ ਜਿਉ ਰੰਨ ਦੋੁਹਾਗਣਿ ਓਸੁ ਨਾਲਿ ਮੁਹੁ ਜੋੜੇ ਓਸੁ ਭੀ ਲਛਣੁ ਲਾਇਆ ॥
ਛੁੱਟੜ ਰੰਨ ਵਾਂਙ ਉਹ ਘਰ ਘਰ ਫਿਰਦਾ ਹੈ, ਜੋ ਮਨੱੁੱਖ ਉਸ ਨਾਲ ਮੇਲ-ਮੁਲਾਕਾਤ ਰੱਖਦਾ ਹੈ ਉਸ ਨੂੰ ਭੀ ਕਲੰਕ ਲੱਗ ਜਾਂਦਾ ਹੈ ।
He wanders from house to house like an abandoned woman; whoever associates with him is stained by the mark of evil as well.
ਗੁਰਮੁਖਿ ਹੋਇ ਸੁ ਅਲਿਪਤੋ ਵਰਤੈ ਓਸ ਦਾ ਪਾਸੁ ਛਡਿ ਗੁਰ ਪਾਸਿ ਬਹਿ ਜਾਇਆ ॥
ਜੋ ਮਨੱੁਖ ਸਤਿਗੁਰੂ ਦੇ ਸਨਮੁਖ ਹੁੰਦਾ ਹੈ ਉਹ ਮਨਮੁਖ ਤੋਂ ਵੱਖਰਾ ਰਹਿੰਦਾ ਹੈ, ਮਨਮੁਖ ਦਾ ਸਾਥ ਛੱਡ ਕੇ ਸਤਿਗੁਰੂ ਦੀ ਸੰਗਤ ਕਰਦਾ ਹੈ
Those who become Gurmukh avoid him; they forsake his company and sit hear the Guru.
ਜੋ ਗੁਰੁ ਗੋਪੇ ਆਪਣਾ ਸੁ ਭਲਾ ਨਾਹੀ ਪੰਚਹੁ ਓਨਿ ਲਾਹਾ ਮੂਲੁ ਸਭੁ ਗਵਾਇਆ ॥
ਹੇ ਸੰਤ ਜਨੋਂ! (ਮੁਕਦੀ ਗੱਲ ਇਹ ਹੈ ਕਿ) ਜੋ ਮਨੁੱਖ ਆਪਣੇ ਸਤਿਗੁਰੂ ਦੀ ਨਿੰਦਾ ਕਰਦਾ ਹੈ, ਉਹ ਚੰਗਾ ਨਹੀਂ, (ਮਨੁੱਖਾ ਜਨਮ ਵਿਚ) ਜੋ ਖੱਟਣਾ ਸੀ ਉਹ ਭੀ ਗਵਾ ਲੈਂਦਾ ਹੈ ਤੇ (ਮਨੁੱਖ-ਜਨਮ-ਰੂਪ) ਮੂਲ ਭੀ ਗਵਾ ਲੈਂਦਾ ਹੈ ।
O chosen people, O self-elect, one who does not publicly affirm his Guru is not a good person; he loses all his profits and capital.
ਪਹਿਲਾ ਆਗਮੁ ਨਿਗਮੁ ਨਾਨਕੁ ਆਖਿ ਸੁਣਾਏ ਪੂਰੇ ਗੁਰ ਕਾ ਬਚਨੁ ਉਪਰਿ ਆਇਆ ॥
ਨਾਨਕ ਆਖ ਕੇ ਸੁਣਾਉਂਦਾ ਹੈ (ਭਾਵ, ਨਾਨਕ ਇਸ ਗੱਲ ਤੇ ਜ਼ੋਰ ਦੇ ਕੇ ਆਖਦਾ ਹੈ ਕਿ) (ਗੁਰਸਿੱਖ ਲਈ ਇਹ) ਪਹਿਲਾ ਆਗਮ ਨਿਗਮ ਹੈ (ਇਹੋ ਹੀ ਹੈ ਵੇਦ ਸ਼ਾਸਤ੍ਰਾਂ ਦਾ ਉੱਤਮ ਸਿੱਧਾਂਤ ਕਿ) ਪੂਰੇ ਸਤਿਗੁਰੂ ਦਾ ਬਚਨ (ਸਭ ਤੋਂ) ਵਧੀਕ ਪ੍ਰਮਾਣੀਕ ਹੈ
People used to chant and recite the Shaastras and the Vedas, O Nanak, but now the Words of the Perfect Guru have come to be the most exalted of all.
ਗੁਰਸਿਖਾ ਵਡਿਆਈ ਭਾਵੈ ਗੁਰ ਪੂਰੇ ਕੀ ਮਨਮੁਖਾ ਓਹ ਵੇਲਾ ਹਥਿ ਨ ਆਇਆ ॥੨॥
(ਇਸ ਵਾਸਤੇ) ਗੁਰਸਿੱਖਾਂ ਨੂੰ ਪੂਰੇ ਸਤਿਗੁਰੂ ਦੀ ਵਡਿਆਈ ਚੰਗੀ ਲੱਗਦੀ ਹੈ (ਪਰ) ਮਨਮੁਖਾਂ ਨੂੰ ਗੁਰੂ ਦੀ ਵਡਿਆਈ ਸਮਝਣ ਦਾ ਉਹ ਸਮਾਂ ਹੱਥ ਨਹੀਂ ਆਉਂਦਾ ।੨।
The glorious greatness of the Perfect Guru is pleasing to the GurSikh; the self-willed manmukhs have lost this opportunity. ||2||