ਸਲੋਕ ਮਃ ੪ ॥
Shalok, Fourth Mehl:
 
ਹਰਿ ਪ੍ਰਭ ਕਾ ਸਭੁ ਖੇਤੁ ਹੈ ਹਰਿ ਆਪਿ ਕਿਰਸਾਣੀ ਲਾਇਆ ॥
ਸਾਰਾ ਸੰਸਾਰ ਪ੍ਰਭੂ ਦੀ (ਮਾਨੋ) ਪੈਲੀ ਹੈ (ਜਿਸ ਵਿਚ) ਪ੍ਰਭੂ ਨੇ (ਜੀਵਾਂ ਨੂੰ) ਵਾਹੀ ਦੇ ਕੰਮ ਵਿਚ ਜੋੜਿਆ ਹੈ (ਭਾਵ, ਨਾਮ ਜਪਣ ਲਈ ਭੇਜਿਆ ਹੋਇਆ ਹੈ)
Everyone is the field of the Lord God; the Lord Himself cultivates this field.
 
ਗੁਰਮੁਖਿ ਬਖਸਿ ਜਮਾਈਅਨੁ ਮਨਮੁਖੀ ਮੂਲੁ ਗਵਾਇਆ ॥
ਜੋ ਮਨੁੱਖ ਸਤਿਗੁਰੂ ਦੇ ਸਨਮੁਖ ਰਹਿੰਦੇ ਹਨ, ਉਹਨਾਂ ਦੀ (ਖੇਤੀ) ਪ੍ਰਭੂ ਨੇ ਮਿਹਰ ਕਰ ਕੇ ਉਗਾ ਦਿੱਤੀ ਹੈ, (ਪਰ) ਜੋ ਮਨੁੱਖ ਮਨ ਦੇ ਪਿਛੇ ਭੁੱਲੇ ਰਹੇ, ਉਹਨਾਂ ਮੂਲ ਭੀ ਗਵਾ ਲਿਆ (ਭਾਵ, ਮਨੁੱਖਾ ਜਨਮ ਹੱਥੋਂ ਖੋਹ ਲਿਆ) ।
The Gurmukh grows the crop of forgiveness, while the self-willed manmukh loses even his roots.
 
ਸਭੁ ਕੋ ਬੀਜੇ ਆਪਣੇ ਭਲੇ ਨੋ ਹਰਿ ਭਾਵੈ ਸੋ ਖੇਤੁ ਜਮਾਇਆ ॥
(ਆਪਣੇ ਵਲੋਂ) ਹਰ ਕੋਈ ਆਪਣੇ ਭਲੇ ਲਈ ਬੀਜਦਾ ਹੈ (ਪਰ) ਉਹੀ ਖੇਤ ਚੰਗਾ ਉੱਗਦਾ ਹੈ (ਭਾਵ, ਉਹੀ ਕਮਾਈ ਸਫਲ ਹੁੰਦੀ ਹੈ) ਜੋ ਪ੍ਰਭੂ ਨੂੰ ਚੰਗਾ ਲੱਗਦਾ ਹੈ
They all plant for their own good, but the Lord causes to grow only that field with which He is pleased.
 
ਗੁਰਸਿਖੀ ਹਰਿ ਅੰਮ੍ਰਿਤੁ ਬੀਜਿਆ ਹਰਿ ਅੰਮ੍ਰਿਤ ਨਾਮੁ ਫਲੁ ਅੰਮ੍ਰਿਤੁ ਪਾਇਆ ॥
(ਇਸ ਕਰਕੇ ਹਰੀ ਦੀ ਪ੍ਰਸੰਨਤਾ ਲਈ) ਸਤਿਗੁਰੂ ਦੇ ਸਿੱਖ ਅਮਰ ਕਰਨ ਵਾਲੇ ਪ੍ਰਭੂ ਦਾ ਆਤਮਕ ਜੀਵਨ ਦੇਣ ਵਾਲਾ ਨਾਮ ਬੀਜਦੇ ਹਨ ਤੇ ਉਹਨਾਂ ਨੂੰ ਹਰਿਨਾਮ-ਰੂਪ ਅੰਮ੍ਰਿਤ ਫਲ ਦੀ ਪ੍ਰਾਪਤੀ ਹੋ ਜਾਂਦੀ ਹੈ ।
The GurSikh plants the seed of the Lord's Ambrosial Nectar, and obtains the Lord's Ambrosial Naam as his Ambrosial Fruit.
 
ਜਮੁ ਚੂਹਾ ਕਿਰਸ ਨਿਤ ਕੁਰਕਦਾ ਹਰਿ ਕਰਤੈ ਮਾਰਿ ਕਢਾਇਆ ॥
(ਮਨਮੁਖਾਂ ਦੀ) ਕਿਰਸਾਣੀ ਨੂੰ ਜੋ ਜਮ (ਰੂਪ) ਚੂਹਾ ਸਦਾ ਟੁੱਕੀ ਜਾਂਦਾ ਹੈ ਗੁਰਸਿੱਖਾਂ ਦਾ ਉਹ ਕੋਈ ਵਿਗਾੜ ਨਹੀਂ ਕਰ ਸਕਦਾ, (ਕਿਉਂਕਿ) ਸਿਰਜਣਹਾਰ ਪ੍ਰਭੂ ਨੇ ਮਾਰ ਕੇ ਉਸ ਨੂੰ ਕੱਢ ਦਿੱਤਾ ਹੈ (ਭਾਵ, ਗੁਰਸਿੱਖਾਂ ਦੇ ਹਿਰਦੇ ਵਿਚ ਮਾਇਆ ਵਾਲਾ ਪ੍ਰਭਾਵ ਹੀ ਨਹੀਂ ਰਹਿਣ ਦਿੱਤਾ),
The mouse of Death is continually gnawing away at the crop, but the Creator Lord has beaten it off and driven it away.
 
ਕਿਰਸਾਣੀ ਜੰਮੀ ਭਾਉ ਕਰਿ ਹਰਿ ਬੋਹਲ ਬਖਸ ਜਮਾਇਆ ॥
(ਇਸ ਵਾਸਤੇ ਉਹਨਾਂ ਦੀ) ਫ਼ਸਲ ਪ੍ਰੇਮ ਨਾਲ (ਭਾਵ, ਚੰਗੀ ਫੱਬ ਕੇ) ਉੱਗਦੀ ਹੈ ਤੇ ਪ੍ਰਭੂ ਦੀ ਮਿਹਰ-ਰੂਪੀ ਬੋਹਲ ਦਾ ਢੇਰ ਲੱਗ ਜਾਂਦਾ ਹੈ ।
The farm was successful, by the Love of the Lord, and the crop was produced by God's Grace.
 
ਤਿਨ ਕਾ ਕਾੜਾ ਅੰਦੇਸਾ ਸਭੁ ਲਾਹਿਓਨੁ ਜਿਨੀ ਸਤਿਗੁਰੁ ਪੁਰਖੁ ਧਿਆਇਆ ॥
ਜੇਹੜੇ ਮਨੁੱਖ ਸਤਿਗੁਰ ਪੁਰਖ ਦਾ ਧਿਆਨ ਧਰਦੇ ਹਨ, ਪ੍ਰਭੂ ਨੇ ਉਹਨਾਂ ਦਾ ਸਾਰਾ ਝੋਰਾ ਤੇ ਚਿੰਤਾ ਲਾਹ ਦਿੱਤਾ ਹੈ
He has removed all the burning and anxiety of those, who have meditated on the True Guru, the Primal Being.
 
ਜਨ ਨਾਨਕ ਨਾਮੁ ਅਰਾਧਿਆ ਆਪਿ ਤਰਿਆ ਸਭੁ ਜਗਤੁ ਤਰਾਇਆ ॥੧॥
। ਹੇ ਦਾਸ ਨਾਨਕ! ਜੋ ਮਨੁੱਖ ਪ੍ਰਭੂ-ਨਾਮ ਦਾ ਸਿਮਰਨ ਕਰਦਾ ਹੈ, ਉਹ ਆਪ (ਇਸ ਕਾੜੇ ਅੰਦੇਸੇ-ਭਰੇ ਸਮੁੰਦਰ ਵਿਚੋਂ) ਤਰ ਜਾਂਦਾ ਹੈ ਤੇ ਸਾਰੇ ਸੰਸਾਰ ਨੂੰ ਤਾਰ ਲੈਂਦਾ ਹੈ ।੧।
O servant Nanak, one who worships and adores the Naam, the Name of the Lord, swims across, and saves the whole world as well. ||1||
 
We are very thankful to Bhai Balwinder Singh Ji and Bhai Surinder Pal Singh Ji USA Wale (originally from Jalandhar) for all their contributions, hard work, and efforts to make this project a success. This site is best viewed on desktop or ipad (than phones). This website provides help in understanding what Sri Guru Granth Sahib Ji says in regard to various topics of life; listed under the topics tab. We understand that to err is human. This website is made with good intentions in mind, but we might have made some mistakes. If you find any mistakes, or want to suggest new topics, , please email us at contact{at}gurbanitabs[dot]com

Translation Language

Suggestions?
designed by