ਮਃ ੪ ॥
Fourth Mehl:
ਸਾਰਾ ਦਿਨੁ ਲਾਲਚਿ ਅਟਿਆ ਮਨਮੁਖਿ ਹੋਰੇ ਗਲਾ ॥
ਮਨ ਦੇ ਅਧੀਨ ਹੋਇਆ ਮਨੁੱਖ ਸਾਰਾ ਦਿਨ ਲਾਲਚ ਵਿਚ ਲਿੱਬੜਿਆ ਹੋਇਆ (ਨਾਮ ਤਂੋ ਛੁਟ) ਹੋਰ ਹੋਰ ਗੱਲਾਂ ਕਰਦਾ ਫਿਰਦਾ ਹੈ
The self-willed manmukh is occupied with greed all day long, although he may claim otherwise.
ਰਾਤੀ ਊਘੈ ਦਬਿਆ ਨਵੇ ਸੋਤ ਸਭਿ ਢਿਲਾ ॥
(ਦਿਨ ਦੀ ਕਿਰਤ-ਕਾਰ ਕਰ ਕੇ ਥੱਕਿਆ ਹੋਇਆ) ਰਾਤ ਨੂੰ ਨੀਂਦਰ ਵਿਚ ਘੁੱਟਿਆ ਜਾਂਦਾ ਹੈ, ਉਸ ਦੇ ਸਾਰੇ ਨੌ ਹੀ ਇੰਦਰੇ ਢਿੱਲੇ ਹੋ ਜਾਂਦੇ ਹਨ
At night, he is overcome by fatigue, and all his nine holes are weakened.
ਮਨਮੁਖਾ ਦੈ ਸਿਰਿ ਜੋਰਾ ਅਮਰੁ ਹੈ ਨਿਤ ਦੇਵਹਿ ਭਲਾ ॥
(ਇਹੋ ਜਿਹੇ) ਮਨਮੁਖਾਂ ਦੇ ਸਿਰ ਤੇ ਇਸਤ੍ਰੀਆਂ ਦਾ ਹੁਕਮ ਹੁੰਦਾ ਹੈ, ਤੇ ਉਹ ਉਹਨਾਂ ਨੂੰ (ਹੀ) ਸਦਾ ਚੰਗੇ ਚੰਗੇ ਪਦਾਰਥ ਲਿਆ ਕੇ ਦੇਂਦੇ ਹਨ
Over the head of the manmukh is the order of the woman; to her, he ever holds out his promises of goodness.
ਜੋਰਾ ਦਾ ਆਖਿਆ ਪੁਰਖ ਕਮਾਵਦੇ ਸੇ ਅਪਵਿਤ ਅਮੇਧ ਖਲਾ ॥
ਜੋ ਮਨੁੱਖ ਇਸਤ੍ਰੀਆਂ ਦੇ ਕਹੇ ਵਿਚ ਟੁਰਦੇ ਹਨ (ਭਾਵ, ਆਪਣਾ ਵਜ਼ੀਰ ਜਾਣ ਕੇ ਸਲਾਹ ਨਹੀ ਲੈਂਦੇ, ਸਗੋਂ ਨਿਰੋਲ ਜੋ ਇਸਤ੍ਰੀਆਂ ਆਖਣ ਉਹੀ ਕਰਦੇ ਹਨ), ਉਹ (ਆਮ ਤੌਰ ਤੇ) ਮਲੀਨ-ਮਤਿ ਬੁਧ-ਹੀਨ ਤੇ ਮੂਰਖ ਹੁੰਦੇ ਹਨ,
Those men who act according to the orders of women are impure, filthy and foolish.
ਕਾਮਿ ਵਿਆਪੇ ਕੁਸੁਧ ਨਰ ਸੇ ਜੋਰਾ ਪੁਛਿ ਚਲਾ ॥
(ਕਿਉਂਕਿ) ਜੋ ਵਿਸ਼ੇ ਦੇ ਮਾਰੇ ਹੋਏ ਗੰਦੇ ਆਚਰਨ ਵਾਲੇ ਹੁੰਦੇ ਹਨ, ਉਹੋ ਹੀ ਇਸਤ੍ਰੀਆਂ ਦੇ ਕਹੇ ਵਿਚ ਹੀ ਤੁਰਦੇ ਹਨ ।
Those impure men are engrossed in sexual desire; they consult their women and walk accordingly.
ਸਤਿਗੁਰ ਕੈ ਆਖਿਐ ਜੋ ਚਲੈ ਸੋ ਸਤਿ ਪੁਰਖੁ ਭਲ ਭਲਾ ॥
ਸੱਚਾ ਤੇ ਚੰਗੇ ਤੋਂ ਚੰਗਾ ਮਨੁੱਖ ਉਹ ਹੈ, ਜੋ ਸਤਿਗੁਰੁੂ ਦੇ ਹੁਕਮ ਵਿਚ ਚਲਦਾ ਹੈ
One who walks as the True Guru tells him to, is the true man, the best of the best.
ਜੋਰਾ ਪੁਰਖ ਸਭਿ ਆਪਿ ਉਪਾਇਅਨੁ ਹਰਿ ਖੇਲ ਸਭਿ ਖਿਲਾ ॥
(ਪਰ, ਇਸਤ੍ਰੀ ਜਾਂ ਮਨਮੁਖ ਮਨੁੱਖ ਦੇ ਕੀਹ ਇਖ਼ਤਿਆਰ? ਸਭ ਇਸਤ੍ਰੀਆਂ ਤੇ ਮਨੁੱਖ ਪ੍ਰਭੂ ਨੇ ਆਪ ਪੈਦਾ ਕੀਤੇ ਹਨ
He Himself created all women and men; the Lord Himself plays every play.
ਸਭ ਤੇਰੀ ਬਣਤ ਬਣਾਵਣੀ ਨਾਨਕ ਭਲ ਭਲਾ ॥੨॥
ਹੇ ਨਾਨਕ! (ਆਖ ਕਿ) ਹੇ ਪ੍ਰਭੂ! (ਸੰਸਾਰ ਦੀ) ਇਹ ਸਾਰੀ ਬਣਤ ਤੇਰੀ ਬਣਾਈ ਹੋਈ ਹੈ, ਜੋ ਕੁੱਝ ਤੂੰ ਕੀਤਾ ਹੈ ਸਭ ਭਲਾ ਹੈ ।੨।
You created the entire creation; O Nanak, it is the best of the best. ||2||