ਪਉੜੀ ॥
Pauree:
ਤੂ ਵੇਪਰਵਾਹੁ ਅਥਾਹੁ ਹੈ ਅਤੁਲੁ ਕਿਉ ਤੁਲੀਐ ॥
ਹੇ ਪ੍ਰਭੂ! ਤੈਨੂੰ ਕਿਵੇਂ ਤੋਲੀਏ? ਤੂੰ ਵੇਪਰਵਾਹ, ਅਥਾਹ ਤੇ ਅਤੋਲ ਹੈਂ
You are carefree, unfathomable and immeasurable; how can You be measured?
ਸੇ ਵਡਭਾਗੀ ਜਿ ਤੁਧੁ ਧਿਆਇਦੇ ਜਿਨ ਸਤਿਗੁਰੁ ਮਿਲੀਐ ॥
ਜਿਨ੍ਹਾਂ ਨੂੰ ਸਤਿਗੁਰੂ ਮਿਲਦਾ ਹੈ ਤੇ ਜੇਹੜੇ ਤੇਰਾ ਸਿਮਰਨ ਕਰਦੇ ਹਨ, ਉਹ ਵੱਡੇ ਭਾਗਾਂ ਵਾਲੇ ਹਨ
Those who have met the True Guru and who meditate on You are very fortunate.
ਸਤਿਗੁਰ ਕੀ ਬਾਣੀ ਸਤਿ ਸਰੂਪੁ ਹੈ ਗੁਰਬਾਣੀ ਬਣੀਐ ॥
ਸਤਿਗੁਰੂ ਦੀ ਬਾਣੀ ਸੱਚੇ ਪ੍ਰਭੂ ਦਾ ਸਰੂਪ ਹੈ (ਕਿਉਂਕਿ ਇਹ ਨਿਰੋਲ ਸੱਚੇ ਪ੍ਰਭੂ ਦੀ ਸਿਫ਼ਤਿ-ਸਾਲਾਹ ਹੈ) ਤੇ ਸਤਿਗੁਰੂ ਦੀ ਬਾਣੀ ਰਾਹੀਂ (ਸਤਿ ਸਰੂਪ) ਬਣ ਜਾਈਦਾ ਹੈ (ਭਾਵ ਜੋ ਨਾਮ ਜਪਦਾ ਹੈ ਉਹ ਨਾਮ ਵਿਚ ਸਮਾ ਜਾਂਦਾ ਹੈ)
The Word of the True Guru's Bani is the embodiment of Truth; through Gurbani, one becomes perfect.
ਸਤਿਗੁਰ ਕੀ ਰੀਸੈ ਹੋਰਿ ਕਚੁ ਪਿਚੁ ਬੋਲਦੇ ਸੇ ਕੂੜਿਆਰ ਕੂੜੇ ਝੜਿ ਪੜੀਐ ॥
ਕਈ ਹੋਰ ਕੂੜ ਦੇ ਵਪਾਰੀ ਸਤਿਗੁਰੂ ਦੀ ਰੀਸ ਕਰ ਕੇ ਕੱਚੀ-ਪਿੱਲੀ ਬਾਣੀ ਉਚਾਰਦੇ ਹਨ, ਪਰ ਉਹ (ਹਿਰਦੇ ਵਿਚ) ਕੂੜ ਹੋਣ ਕਰਕੇ ਝੜ ਪੈਂਦੇ ਹਨ (ਭਾਵ, ਸਤਿਗੁਰੂ ਦੀ ਬਰਾਬਰੀ ਨਹੀਂ ਕਰ ਸਕਦੇ, ਤੇ ਉਹਨਾਂ ਦਾ ਪਾਜ ਖੁੱਲ੍ਹ ਜਾਂਦਾ ਹੈ),
Jealously emulating the True Guru, some others may speak of good and bad, but the false are destroyed by their falsehood.
ਓਨ੍ਹਾ ਅੰਦਰਿ ਹੋਰੁ ਮੁਖਿ ਹੋਰੁ ਹੈ ਬਿਖੁ ਮਾਇਆ ਨੋ ਝਖਿ ਮਰਦੇ ਕੜੀਐ ॥੯॥
ਉਹਨਾਂ ਦੇ ਹਿਰਦੇ ਵਿਚ ਕੁੱਝ ਹੋਰ ਹੁੰਦਾ ਹੈ ਤੇ ਮੂੰਹ ਵਿਚ ਹੋਰ, ਉਹ ਵਿਹੁ-ਮਾਇਆ ਨੂੰ ਇਕੱਤਰ ਕਰਨ ਲਈ ਝੁਰਦੇ ਹਨ ਤੇ ਖਪ ਖਪ ਮਰਦੇ ਹਨ ।੯।
Deep within them is one thing, and in their mouths is another; they suck in the poison of Maya, and then they painfully waste away. ||9||