ਸਲੋਕ ਮਃ ੪ ॥
Shalok, Fourth Mehl:
ਸਤਿਗੁਰ ਕੀ ਸੇਵਾ ਨਿਰਮਲੀ ਨਿਰਮਲ ਜਨੁ ਹੋਇ ਸੁ ਸੇਵਾ ਘਾਲੇ ॥
ਸਤਿਗੁਰੂ ਦੀ (ਦੱਸੀ) ਸੇਵਾ (ਇਕ) ਪਵ੍ਰਿਤ (ਕੰਮ) ਹੈ, ਜੋ ਮਨੁੱਖ ਨਿਰਮਲ ਹੋਵੇ (ਭਾਵ, ਜਿਸ ਮਨੁੱਖ ਦਾ ਹਿਰਦਾ ਮਲੀਨ ਨਾ ਹੋਵੇ) ਉਹੋ ਹੀ ਇਹ ਔਖੀ ਕਾਰ ਕਰ ਸਕਦਾ ਹੈ
Service to the True Guru is immaculate and pure; those humble beings who are pure perform this service.
ਜਿਨ ਅੰਦਰਿ ਕਪਟੁ ਵਿਕਾਰੁ ਝੂਠੁ ਓਇ ਆਪੇ ਸਚੈ ਵਖਿ ਕਢੇ ਜਜਮਾਲੇ ॥
ਜਿਨ੍ਹਾਂ ਦੇ ਹਿਰਦੇ ਵਿਚ ਧੋਖਾ ਵਿਕਾਰ ਤੇ ਝੂਠ ਹੈ, ਸੱਚੇ ਪ੍ਰਭੂ ਨੇ ਆਪ ਹੀ ਉਹਨਾਂ ਕੋੜ੍ਹਿਆਂ ਨੂੰ (ਗੁਰੂ ਤੋਂ) ਵੱਖਰੇ ਕਰ ਦਿੱਤਾ ਹੈ
Those who have deceit, corruption and falsehood within - the True Lord Himself casts them out like lepers.
ਸਚਿਆਰ ਸਿਖ ਬਹਿ ਸਤਿਗੁਰ ਪਾਸਿ ਘਾਲਨਿ ਕੂੜਿਆਰ ਨ ਲਭਨੀ ਕਿਤੈ ਥਾਇ ਭਾਲੇ ॥
। ਸੱਚ ਦੇ ਵਪਾਰੀ ਸਿੱਖ ਤਾਂ ਸਤਿਗੁਰੂ ਦੇ ਪਾਸ ਬਹਿ ਕੇ (ਸੇਵਾ ਦੀ) ਘਾਲ ਘਾਲਦੇ ਹਨ, ਪਰ ਉਥੇ ਕੂੜ ਦੇ ਵਪਾਰੀ ਕਿਤੇ ਲੱਭਿਆਂ ਭੀ ਨਹੀਂ ਲੱਭਦੇ ।
The truthful Sikhs sit by the True Guru's side and serve Him. The false ones search, but find no place of rest.
ਜਿਨਾ ਸਤਿਗੁਰ ਕਾ ਆਖਿਆ ਸੁਖਾਵੈ ਨਾਹੀ ਤਿਨਾ ਮੁਹ ਭਲੇਰੇ ਫਿਰਹਿ ਦਯਿ ਗਾਲੇ ॥
ਜਿਨ੍ਹਾਂ ਮਨੁੱਖਾਂ ਨੂੰ ਸਤਿਗੁਰੂ ਦੇ ਬਚਨ ਚੰਗੇ ਨਹੀ ਲੱਗਦੇ ਉਹਨਾਂ ਦੇ ਮੂੰਹ ਭਰਿਸ਼ਟੇ ਹੋਏ ਹੁੰਦੇ ਹਨ, ਉਹ ਖਸਮ ਵਲੋਂ ਫਿਟਕਾਰੇ ਹੋਏ ਫਿਰਦੇ ਹਨ
Those who are not pleased with the Words of the True Guru - their faces are cursed, and they wander around, condemned by God.
ਜਿਨ ਅੰਦਰਿ ਪ੍ਰੀਤਿ ਨਹੀ ਹਰਿ ਕੇਰੀ ਸੇ ਕਿਚਰਕੁ ਵੇਰਾਈਅਨਿ ਮਨਮੁਖ ਬੇਤਾਲੇ ॥
ਜਿਨ੍ਹਾਂ ਦੇ ਹਿਰਦੇ ਵਿਚ ਪ੍ਰਭੂ ਦਾ ਪਿਆਰ ਨਹੀ, ਕਦ ਤਾਈਂ ਉਹਨਾਂ ਨੂੰ ਧੀਰਜ ਦਿੱਤੀ ਜਾ ਸਕਦੀ ਹੈ?ਉਹ ਮਨ ਦੇ ਮੁਰੀਦ ਬੰੰਦੇ ਭੂਤਾਂ ਵਾਂਗ ਹੀ ਭਟਕਦੇ ਹਨ
Those who do not have the Love of the Lord within their hearts - how long can those demonic, self-willed manmukhs be consoled?
ਸਤਿਗੁਰ ਨੋ ਮਿਲੈ ਸੁ ਆਪਣਾ ਮਨੁ ਥਾਇ ਰਖੈ ਓਹੁ ਆਪਿ ਵਰਤੈ ਆਪਣੀ ਵਥੁ ਨਾਲੇ ॥
ਜੇਹੜਾ ਮਨੁੱਖ ਸਤਿਗੁਰੂ ਨੂੰ ਮਿਲਦਾ ਹੈ ਉਹ (ਇਕ ਤਾਂ) ਆਪਣੇ ਮਨ ਨੂੰ (ਵਿਕਾਰਾਂ ਵੱਲੋਂ ਰੋਕ ਕੇ) ਟਿਕਾਣੇ ਰੱਖਦਾ ਹੈ, ਨਾਲੇ (ਭਾਵ, ਤੇ ਹੋਰ) ਆਪਣੀ ਵਸਤੂ ਨੂੰ ਉਹ ਆਪ ਹੀ ਵਰਤਦਾ ਹੈ (ਭਾਵ, ਕਾਮਾਦਿਕ ਵੈਰੀ ਉਸ ਦੇ ਆਤਮਕ ਆਨੰਦ ਨੂੰ ਖ਼ਰਾਬ ਨਹੀਂ ਕਰ ਸਕਦੇ),
One who meets the True Guru, keeps his mind in its own place; he spends only his own assets.
ਜਨ ਨਾਨਕ ਇਕਨਾ ਗੁਰੁ ਮੇਲਿ ਸੁਖੁ ਦੇਵੈ ਇਕਿ ਆਪੇ ਵਖਿ ਕਢੈ ਠਗਵਾਲੇ ॥੧॥
(ਪਰ) ਹੇ ਦਾਸ ਨਾਨਕ! (ਜੀਵ ਦੇ ਹੱਥ ਵਿਚ ਕੁੱਝ ਨਹੀਂ) ਇਕਨਾਂ ਨੂੰ ਆਪ ਹਰੀ ਸਤਿਗੁਰੂ ਮਿਲਾਂਦਾ ਹੈ ਤੇ ਸੁਖ ਬਖ਼ਸ਼ਦਾ ਹੈ ਅਤੇ ਇਕਨਾਂ ਠੱਗੀ ਕਰਨ ਵਾਲਿਆਂ ਨੂੰ ਵੱਖ ਕਰ ਦੇਂਦਾ ਹੈ (ਭਾਵ, ਸਤਿਗੁਰੂ ਮਿਲਣ ਨਹੀਂ ਦੇਂਦਾ) ।੧।
O servant Nanak, some are united with the Guru; to some, the Lord grants peace, while others - deceitful cheats - suffer in isolation. ||1||