ਮਃ ੪ ॥
Fourth Mehl:
ਜਿਨਾ ਅੰਦਰਿ ਨਾਮੁ ਨਿਧਾਨੁ ਹਰਿ ਤਿਨ ਕੇ ਕਾਜ ਦਯਿ ਆਦੇ ਰਾਸਿ ॥
ਜਿਨ੍ਹਾਂ ਦੇ ਹਿਰਦੇ ਵਿਚ ਪ੍ਰਭੂ ਦਾ ਨਾਮ ਖ਼ਜ਼ਾਨਾ ਹੈ, ਖਸਮ-ਪ੍ਰਭੂ ਨੇ ਉਹਨਾਂ ਦੇ ਕੰਮ ਆਪ ਸਿਰੇ ਚਾੜ੍ਹੇ ਹਨ;
Those who have the treasure of the Lord's Name deep within their hearts - the Lord resolves their affairs.
ਤਿਨ ਚੂਕੀ ਮੁਹਤਾਜੀ ਲੋਕਨ ਕੀ ਹਰਿ ਪ੍ਰਭੁ ਅੰਗੁ ਕਰਿ ਬੈਠਾ ਪਾਸਿ ॥
ਉਹਨਾਂ ਨੂੰ ਲੋਕਾਂ ਦੀ ਮੁਥਾਜੀ ਕਰਨ ਦੀ ਲੋੜ ਨਹੀਂ ਰਹਿੰਦੀ (ਕਿਉਂਕਿ) ਪ੍ਰਭੂ ਉਹਨਾਂ ਦਾ ਪੱਖ ਕਰ ਕੇ (ਸਦਾ) ਉਹਨਾਂ ਦੇ ਅੰਗ-ਸੰਗ ਹੈ
They are no longer subservient to other people; the Lord God sits by them, at their side.
ਜਾਂ ਕਰਤਾ ਵਲਿ ਤਾ ਸਭੁ ਕੋ ਵਲਿ ਸਭਿ ਦਰਸਨੁ ਦੇਖਿ ਕਰਹਿ ਸਾਬਾਸਿ ॥
(ਮੁਥਾਜੀ ਤਾਂ ਕਿਤੇ ਰਹੀ, ਸਗੋਂ) ਸਭ ਲੋਕ ਉਹਨਾਂ ਦਾ ਦਰਸ਼ਨ ਕਰ ਕੇ ਉਹਨਾਂ ਦੀ ਵਡਿਆਈ ਕਰਦੇ ਹਨ (ਕਿਉਂਕਿ) ਜਦੋਂ ਸਿਰਜਨਹਾਰ ਆਪ ਉਹਨਾਂ ਦਾ ਪੱਖ ਕਰਦਾ ਹੈ ਤਾਂ ਹਰ ਕਿਸੇ ਨੇ ਪੱਖ ਕਰਨਾ ਹੋਇਆ,
When the Creator is on their side, then everyone is on their side. Beholding their vision, everyone applauds them.
ਸਾਹੁ ਪਾਤਿਸਾਹੁ ਸਭੁ ਹਰਿ ਕਾ ਕੀਆ ਸਭਿ ਜਨ ਕਉ ਆਇ ਕਰਹਿ ਰਹਰਾਸਿ ॥
(ਇਥੋਂ ਤਕ ਕਿ) ਸ਼ਾਹ ਪਾਤਸ਼ਾਹ (ਭੀ) ਸਾਰੇ ਹਰੀ ਦੇ ਦਾਸ ਦੇ ਅੱਗੇ ਸਿਰ ਨਿਵਾਉਂਦੇ ਹਨ (ਕਿਉਂਕਿ ਉਹ ਭੀ ਤਾਂ) ਸਾਰੇ ਪ੍ਰਭੂ ਦੇ ਹੀ ਬਣਾਏ ਹੋਏ ਹਨ (ਪ੍ਰਭੂ ਦੇ ਦਾਸ ਤੋਂ ਆਕੀ ਕਿਵੇਂ ਹੋਣ)?
Kings and emperors are all created by the Lord; they all come and bow in reverence to the Lord's humble servant.
ਗੁਰ ਪੂਰੇ ਕੀ ਵਡੀ ਵਡਿਆਈ ਹਰਿ ਵਡਾ ਸੇਵਿ ਅਤੁਲੁ ਸੁਖੁ ਪਾਇਆ ॥
(ਇਹੀ) ਵੱਡੀ ਵਡਿਆਈ ਪੂਰੇ ਸਤਿਗੁਰੂ ਦੀ ਹੀ ਹੈ (ਕਿ ਹਰੀ ਦੇ ਦਾਸ ਦਾ ਸ਼ਾਹਾਂ ਪਾਤਸ਼ਾਹਾਂ ਸਮੇਤ ਲੋਕ ਆਦਰ ਕਰਦੇ ਹਨ, ਤੇ ਉਹ) ਵੱਡੇ ਹਰੀ ਦੀ ਸੇਵਾ ਕਰ ਕੇ ਅਤੁਲ ਸੁਖ ਪਾਂਦਾ ਹੈ
Great is the greatness of the Perfect Guru. Serving the Great Lord, I have obtained immeasurable peace.
ਗੁਰਿ ਪੂਰੈ ਦਾਨੁ ਦੀਆ ਹਰਿ ਨਿਹਚਲੁ ਨਿਤ ਬਖਸੇ ਚੜੈ ਸਵਾਇਆ ॥
ਪੂਰੇ ਸਤਿਗੁਰੂ ਦੀ ਰਾਹੀਂ ਪ੍ਰਭੂ ਨੇ (ਜੋ ਆਪਣੇ ਨਾਮ ਦਾ) ਦਾਨ (ਆਪਣੇ ਸੇਵਕ ਨੂੰ) ਬਖ਼ਸ਼ਿਆ ਹੈ ਉਹ ਮੱੁਕਦਾ ਨਹੀਂ, ਕਿਉਂਕਿ ਪ੍ਰਭੂ ਸਦਾ ਬਖ਼ਸ਼ਸ਼ ਕਰੀ ਜਾਂਦਾ ਹੈ ਤੇ ਉਹ ਦਾਨ (ਦਿਨੋ ਦਿਨ) ਵਧਦਾ ਰਹਿੰਦਾ ਹੈ
The Lord has bestowed this eternal gift upon the Perfect Guru; His blessings increase day by day.
ਕੋਈ ਨਿੰਦਕੁ ਵਡਿਆਈ ਦੇਖਿ ਨ ਸਕੈ ਸੋ ਕਰਤੈ ਆਪਿ ਪਚਾਇਆ ॥
ਜੇਹੜਾ ਕੋਈ ਨਿੰਦਕ (ਇਹੋ ਜਿਹੇ ਹਰੀ ਦੇ ਦਾਸ ਦੀ) ਵਡਿਆਈ ਵੇਖ ਕੇ ਜਰ ਨਹੀਂ ਸਕਦਾ, ਉਸ ਨੂੰ ਸਿਰਜਣਹਾਰ ਨੇ ਆਪ (ਈਰਖਾ ਦੀ ਅੱਗ ਵਿਚ) ਦੁਖੀ ਕੀਤਾ ਹੈ
The slanderer, who cannot endure His greatness, is destroyed by the Creator Himself.
ਜਨੁ ਨਾਨਕੁ ਗੁਣ ਬੋਲੈ ਕਰਤੇ ਕੇ ਭਗਤਾ ਨੋ ਸਦਾ ਰਖਦਾ ਆਇਆ ॥੨॥
ਮੈਂ ਦਾਸ ਨਾਨਕ ਸਿਰਜਣਹਾਰ ਦੇ ਗੁਣ ਗਾਉਂਦਾ ਹਾਂ, ਉਹ ਆਪਣੇ ਭਗਤਾਂ ਦੀ ਸਦਾ ਰਾਖੀ ਕਰਦਾ ਆਇਆ ਹੈ ।੨।
Servant Nanak chants the Glorious Praises of the Creator, who protects His devotees forever. ||2||