ਸਿਰੀਰਾਗੁ ਮਹਲਾ ੩ ॥
Siree Raag, Third Mehl:
 
ਇਕਿ ਪਿਰੁ ਰਾਵਹਿ ਆਪਣਾ ਹਉ ਕੈ ਦਰਿ ਪੂਛਉ ਜਾਇ ॥
ਕਈ (ਭਾਗਾਂ ਵਾਲੀਆਂ ਜੀਵ-ਇਸਤ੍ਰੀਆਂ) ਆਪਣੇ ਪ੍ਰਭੂ-ਪਤੀ ਨੂੰ ਪ੍ਰਸੰਨ ਕਰਦੀਆਂ ਹਨ (ਉਹਨਾਂ ਨੂੰ ਵੇਖ ਕੇ ਮੇਰੇ ਅੰਦਰ ਭੀ ਤਾਂਘ ਪੈਦਾ ਹੁੰਦੀ ਹੈ ਕਿ) ਮੈਂ ਕਿਸ ਦੇ ਦਰ ਤੇ ਜਾ ਕੇ (ਪ੍ਰਭੂ-ਪਤੀ ਨੂੰ ਪ੍ਰਸੰਨ ਕਰਨ ਦਾ ਤਰੀਕਾ) ਪੁੱਛਾਂ
Some enjoy their Husband Lord; unto whose door should I go to ask for Him?
 
ਸਤਿਗੁਰੁ ਸੇਵੀ ਭਾਉ ਕਰਿ ਮੈ ਪਿਰੁ ਦੇਹੁ ਮਿਲਾਇ ॥
ਮੈਂ ਸਰਧਾ ਧਾਰ ਕੇ ਸਤਿਗੁਰੂ ਦੀ ਸਰਨ ਪਕੜਦੀ ਹਾਂ (ਤੇ ਗੁਰੂ ਅੱਗੇ ਬੇਨਤੀ ਕਰਦੀ ਹਾਂ ਕਿ)
I serve my True Guru with love, that He may lead me to Union with my Husband Lord.
 
ਸਭੁ ਉਪਾਏ ਆਪੇ ਵੇਖੈ ਕਿਸੁ ਨੇੜੈ ਕਿਸੁ ਦੂਰਿ ॥
ਪ੍ਰਭੂ ਆਪ ਹੀ ਸਾਰਾ ਜਗਤ ਪੈਦਾ ਕਰਦਾ ਹੈ ਤੇ (ਸਭ ਦੀ) ਸੰਭਾਲ ਕਰਦਾ ਹੈ, ਹਰੇਕ ਜੀਵ ਵਿਚ ਇਕ ਸਮਾਨ ਮੌਜੂਦ ਹੈ
He created all, and He Himself watches over us. Some are close to Him, and some are far away.
 
ਜਿਨਿ ਪਿਰੁ ਸੰਗੇ ਜਾਣਿਆ ਪਿਰੁ ਰਾਵੇ ਸਦਾ ਹਦੂਰਿ ॥੧॥
ਜਿਸ (ਜੀਵ-ਇਸਤ੍ਰੀ) ਨੇ (ਗੁਰੂ ਦੀ ਸਰਨ ਪੈ ਕੇ) ਉਸ ਪ੍ਰਭੂ-ਪਤੀ ਨੂੰ ਆਪਣੇ ਅੰਗ-ਸੰਗ ਜਾਣ ਲਿਆ ਹੈ, ਉਹ ਉਸ ਹਾਜ਼ਰ-ਨਾਜ਼ਰ ਵੱਸਦੇ ਨੂੰ ਸਦਾ ਹਿਰਦੇ ਵਿਚ ਵਸਾਂਦੀ ਹੈ ।੧।
She who knows her Husband Lord to be always with her, enjoys His Constant Presence. ||1||
 
ਮੁੰਧੇ ਤੂ ਚਲੁ ਗੁਰ ਕੈ ਭਾਇ ॥
ਹੇ ਜੀਵ-ਇਸਤ੍ਰੀਏ ! ਤੂੰ ਗੁਰੂ ਦੇ ਪ੍ਰੇਮ ਵਿਚ (ਰਹਿ ਕੇ ਜੀਵਨ-ਸਫ਼ਰ ਤੇ) ਤੁਰ
O woman, you must walk in harmony with the Guru's Will.
 
ਅਨਦਿਨੁ ਰਾਵਹਿ ਪਿਰੁ ਆਪਣਾ ਸਹਜੇ ਸਚਿ ਸਮਾਇ ॥੧॥ ਰਹਾਉ ॥
(ਜੇਹੜੀਆਂ ਜੀਵ-ਇਸਤ੍ਰੀਆਂ ਗੁਰੂ ਦੇ ਪ੍ਰੇਮ ਵਿਚ ਤੁਰਦੀਆਂ ਹਨ ਉਹ) ਆਤਮਕ ਅਡੋਲਤਾ ਦੀ ਰਾਹੀਂ ਸਦਾ-ਥਿਰ ਪ੍ਰਭੂ ਵਿਚ ਲੀਨ ਹੋ ਕੇ ਹਰ ਵੇਲੇ ਆਪਣੇ ਪ੍ਰਭੂ-ਪਤੀ ਨੂੰ ਮਿਲੀਆਂ ਰਹਿੰਦੀਆਂ ਹਨ ।੧।ਰਹਾਉ।
Night and day, you shall enjoy your Husband, and you shall intuitively merge into the True One. ||1||Pause||
 
ਸਬਦਿ ਰਤੀਆ ਸੋਹਾਗਣੀ ਸਚੈ ਸਬਦਿ ਸੀਗਾਰਿ ॥
ਜੇਹੜੀਆਂ ਜੀਵ-ਇਸਤ੍ਰੀਆਂ ਗੁਰੂ ਦੇ ਸ਼ਬਦ ਵਿਚ ਰੰਗੀਆਂ ਰਹਿੰਦੀਆਂ ਹਨ, ਉਹ ਭਾਗਾਂ ਵਾਲੀਆਂ ਹੋ ਜਾਂਦੀਆਂ ਹਨ, ਉਹ ਸਦਾ-ਥਿਰ ਪ੍ਰਭੂ ਦੀ ਸਿਫ਼ਤਿ-ਸਾਲਾਹ ਦੀ ਬਾਣੀ ਨਾਲ ਆਪਣੇ ਜੀਵਨ ਨੂੰ ਸੰਵਾਰ ਲੈਂਦੀਆਂ ਹਨ
Attuned to the Shabad, the happy soul-brides are adorned with the True Word of the Shabad.
 
ਹਰਿ ਵਰੁ ਪਾਇਨਿ ਘਰਿ ਆਪਣੈ ਗੁਰ ਕੈ ਹੇਤਿ ਪਿਆਰਿ ॥
ਉਹ (ਆਪਣੇ) ਗੁਰੂ ਦੇ ਪ੍ਰੇਮ ਵਿਚ, ਪਿਆਰ ਵਿਚ ਟਿਕ ਕੇ ਪ੍ਰਭੂ-ਪਤੀ ਨੂੰ ਆਪਣੇ ਹਿਰਦੇ-ਘਰ ਵਿਚ ਲੱਭ ਲੈਂਦੀਆਂ ਹਨ
Within their own home, they obtain the Lord as their Husband, with love for the Guru.
 
ਸੇਜ ਸੁਹਾਵੀ ਹਰਿ ਰੰਗਿ ਰਵੈ ਭਗਤਿ ਭਰੇ ਭੰਡਾਰ ॥
ਪ੍ਰਭੂ (-ਪਤੀ) ਉਹਨਾਂ ਦੀ ਸੋਹਣੀ ਹਿਰਦੇ-ਸੇਜ ਉਤੇ ਪ੍ਰੇਮ ਨਾਲ ਆ ਪ੍ਰਗਟਦਾ ਹੈ । ਉਹਨਾਂ ਪਾਸ ਭਗਤੀ ਦੇ ਖ਼ਜ਼ਾਨੇ ਭਰ ਜਾਂਦੇ ਹਨ
Upon her beautiful and cozy bed, she enjoys the Love of her Lord. She is overflowing with the treasure of devotion.
 
ਸੋ ਪ੍ਰਭੁ ਪ੍ਰੀਤਮੁ ਮਨਿ ਵਸੈ ਜਿ ਸਭਸੈ ਦੇਇ ਅਧਾਰੁ ॥੨॥
ਉਹਨਾਂ ਦੇ ਮਨ ਵਿਚ ਉਹ ਪ੍ਰੀਤਮ ਪ੍ਰਭੂ ਆ ਵਸਦਾ ਹੈ, ਜੇਹੜਾ ਹਰੇਕ ਜੀਵ ਨੂੰ ਆਸਰਾ ਦੇ ਰਿਹਾ ਹੈ ।੨।
That Beloved God abides in her mind; He gives His Support to all. ||2||
 
ਪਿਰੁ ਸਾਲਾਹਨਿ ਆਪਣਾ ਤਿਨ ਕੈ ਹਉ ਸਦ ਬਲਿਹਾਰੈ ਜਾਉ ॥
ਜੇਹੜੀਆਂ ਜੀਵ-ਇਸਤ੍ਰੀਆਂ ਆਪਣੇ ਪ੍ਰਭੂ-ਪਤੀ ਦੀ ਸਿਫ਼ਤਿ-ਸਾਲਾਹ ਕਰਦੀਆਂ ਹਨ, ਮੈਂ ਉਹਨਾਂ ਤੋਂ ਸਦਾ ਕੁਰਬਾਨ ਜਾਂਦੀ ਹਾਂ
I am forever a sacrifice to those who praise their Husband Lord.
 
ਮਨੁ ਤਨੁ ਅਰਪੀ ਸਿਰੁ ਦੇਈ ਤਿਨ ਕੈ ਲਾਗਾ ਪਾਇ ॥
ਮੈਂ ਉਹਨਾਂ ਅੱਗੇ ਆਪਣਾ ਤਨ ਭੇਟਾ ਕਰਦੀ ਹਾਂ, ਮੈਂ (ਉਹਨਾਂ ਦੇ ਚਰਨਾਂ ਵਿਚ) ਆਪਣਾ ਸਿਰ ਧਰਦੀ ਹਾਂ, ਮੈਂ ਉਹਨਾਂ ਦੇ ਚਰਨੀਂ ਲੱਗਦੀ ਹਾਂ
I dedicate my mind and body to them, and give my head as well; I fall at their feet.
 
ਜਿਨੀ ਇਕੁ ਪਛਾਣਿਆ ਦੂਜਾ ਭਾਉ ਚੁਕਾਇ ॥
ਕਿਉਂਕਿ ਉਹਨਾਂ ਨੇ ਮਾਇਆ ਦਾ ਪਿਆਰ (ਆਪਣੇ ਅੰਦਰੋਂ) ਦੂਰ ਕਰ ਕੇ ਸਿਰਫ਼ ਪ੍ਰਭੂ-ਪਤੀ ਨਾਲ ਜਾਣ-ਪਛਾਣ ਪਾ ਲਈ ਹੈ ।
Those who recognize the One renounce the love of duality.
 
ਗੁਰਮੁਖਿ ਨਾਮੁ ਪਛਾਣੀਐ ਨਾਨਕ ਸਚਿ ਸਮਾਇ ॥੩॥੨੯॥੬੨॥
ਹੇ ਨਾਨਕ ! ਗੁਰੂ ਦੇ ਸਨਮੁਖ ਹੋ ਕੇ ਸਦਾ-ਥਿਰ ਪ੍ਰਭੂ ਵਿਚ ਲੀਨ ਹੋ ਕੇ ਉਸ ਦੇ ਨਾਮ ਨਾਲ ਜਾਣ-ਪਛਾਣ ਪੈ ਸਕਦੀ ਹੈ ।੪।੨੯।੬੨।
The Gurmukh recognizes the Naam, O Nanak, and is absorbed into the True One. ||3||29||62||
 
We are very thankful to Bhai Balwinder Singh Ji and Bhai Surinder Pal Singh Ji USA Wale (originally from Jalandhar) for all their contributions, hard work, and efforts to make this project a success. This site is best viewed on desktop or ipad (than phones). This website provides help in understanding what Sri Guru Granth Sahib Ji says in regard to various topics of life; listed under the topics tab. We understand that to err is human. This website is made with good intentions in mind, but we might have made some mistakes. If you find any mistakes, or want to suggest new topics, , please email us at contact{at}gurbanitabs[dot]com

Translation Language

Suggestions?
designed by