ਪਉੜੀ ॥
Pauree:
ਜੋ ਤੁਧੁ ਸਚੁ ਧਿਆਇਦੇ ਸੇ ਵਿਰਲੇ ਥੋੜੇ ॥
ਹੇ ਸੱਚੇ ਪ੍ਰੑਭੂ! ਉਹ ਬਹੁਤ ਥੋਹੜੇ ਜੀਵ ਹਨ, ਜੋ (ਇਕਾਗਰ ਚਿੱਤ) ਤੇਰਾ ਸਿਮਰਨ ਕਰਦੇ ਹਨ
Those who meditate on You, O True Lord - they are very rare.
ਜੋ ਮਨਿ ਚਿਤਿ ਇਕੁ ਅਰਾਧਦੇ ਤਿਨ ਕੀ ਬਰਕਤਿ ਖਾਹਿ ਅਸੰਖ ਕਰੋੜੇ ॥
ਪੂਰਨ ਇਕਾਗ੍ਰਤਾ ਵਿਚ ਜੋ ਮਨੁੱਖ ਇੱਕ ਦਾ ਅਰਾਧਨ ਕਰਦੇ ਹਨ, ਉਹਨਾਂ ਦੀ ਕਮਾਈ ਬੇਅੰਤ ਜੀਵ ਖਾਂਦੇ ਹਨ
Those who worship and adore the One Lord in their conscious minds - through their generosity, countless millions are fed.
ਤੁਧੁਨੋ ਸਭ ਧਿਆਇਦੀ ਸੇ ਥਾਇ ਪਏ ਜੋ ਸਾਹਿਬ ਲੋੜੇ ॥
ਹੇ ਹਰੀ! (ਉਂਞ ਤਾਂ) ਸਾਰੀ ਸ੍ਰਿਸ਼ਟੀ ਤੇਰਾ ਧਿਆਨ ਧਰਦੀ ਹੈ, ਪਰ ਪਰਵਾਨ ਉਹ ਹੁੰਦੇ ਹਨ ਜਿਨ੍ਹਾਂ ਨੂੰ ਤੂੰ ਮਾਲਕ ਪਸੰਦ ਕਰਦਾ ਹੈਂ
All meditate on You, but they alone are accepted, who are pleasing to their Lord and Master.
ਜੋ ਬਿਨੁ ਸਤਿਗੁਰ ਸੇਵੇ ਖਾਦੇ ਪੈਨਦੇ ਸੇ ਮੁਏ ਮਰਿ ਜੰਮੇ ਕੋੜ੍ਹੇ ॥
ਸਤਿਗੁਰੂ ਦੀ ਸੇਵਾ ਤੋਂ ਸੱਖਣੇ ਰਹਿ ਕੇ ਜੋ ਮਨੁੱਖ ਖਾਣ ਪੀਣ ਤੇ ਪੈਨਣ ਦੇ ਰਸਾਂ ਵਿਚ ਲੱਗੇ ਹੋਏ ਹਨ, ਉਹ ਕੋੜ੍ਹੇ ਮੁੜ ਮੁੜ ਜੰਮਦੇ ਹਨ
Those who eat and dress without serving the True Guru die; after death, those wretched lepers are consigned to reincarnation.
ਓਇ ਹਾਜਰੁ ਮਿਠਾ ਬੋਲਦੇ ਬਾਹਰਿ ਵਿਸੁ ਕਢਹਿ ਮੁਖਿ ਘੋਲੇ ॥
ਇਹੋ ਜਿਹੇ ਮਨੁੱਖ ਸਾਹਮਣੇ (ਤਾਂ) ਮਿੱਠੀਆਂ ਗੱਲਾਂ ਕਰਦੇ ਹਨ (ਪਰ) ਪਿਛੋਂ ਮੂੰਹ ਵਿਚੋਂ ਵਿਹੁ ਘੋਲ ਕੇ ਕੱਢਦੇ ਹਨ (ਭਾਵ, ਰੱਜ ਕੇ ਨਿੰਦਾ ਕਰਦੇ ਹਨ)
In His Sublime Presence, they talk sweetly, but behind His back, they exude poison from their mouths.
ਮਨਿ ਖੋਟੇ ਦਯਿ ਵਿਛੋੜੇ ॥੧੧॥
ਇਹੋ ਜਿਹੇ ਮਨੋਂ ਖੋਟਿਆਂ ਨੂੰ ਖਸਮ ਨੇ (ਆਪਣੇ ਨਾਲੋਂ) ਵਿਛੋੜ ਦਿੱਤਾ ਹੈ
The evil-minded are consigned to separation from the Lord. ||11||