ਸਲੋਕ ਮਃ ੪ ॥
Shalok, Fourth Mehl:
ਮਲੁ ਜੂਈ ਭਰਿਆ ਨੀਲਾ ਕਾਲਾ ਖਿਧੋਲੜਾ ਤਿਨਿ ਵੇਮੁਖਿ ਵੇਮੁਖੈ ਨੋ ਪਾਇਆ ॥
ਮਲ ਤੇ ਜੂਆਂ ਨਾਲ ਭਰਿਆ ਹੋਇਆ ਨੀਲਾ ਤੇ ਕਾਲਾ ਜੁੱਲਾ ਉਸ ਬੇ-ਮੁਖ ਨੇ ਬੇ-ਮੁਖ ਨੂੰ ਪਾ ਦਿੱਤਾ
The faithless baymukh sent out his faithless servant, wearing a blue-black coat, filled with filth and vermin.
ਪਾਸਿ ਨ ਦੇਈ ਕੋਈ ਬਹਣਿ ਜਗਤ ਮਹਿ ਗੂਹ ਪੜਿ ਸਗਵੀ ਮਲੁ ਲਾਇ ਮਨਮੁਖੁ ਆਇਆ ॥
ਸੰਸਾਰ ਵਿਚ ਉਸ ਨੂੰ ਕੋਈ ਕੋਲ ਬਹਿਣ ਨਹੀਂ ਦੇਂਦਾ, ਗੰਦ ਪੈ ਕੇ ਸਗੋਂ ਬਹੁਤੀ ਮੈਲ ਲਾ ਕੇ ਮਨਮੁਖ (ਵਾਪਸ) ਆਇਆ ।
No one in the world will sit near him; the self-willed manmukh fell into manure, and returned with even more filth covering him.
ਪਰਾਈ ਜੋ ਨਿੰਦਾ ਚੁਗਲੀ ਨੋ ਵੇਮੁਖੁ ਕਰਿ ਕੈ ਭੇਜਿਆ ਓਥੈ ਭੀ ਮੁਹੁ ਕਾਲਾ ਦੁਹਾ ਵੇਮੁਖਾ ਦਾ ਕਰਾਇਆ ॥
ਜੋ ਮਨਮੁਖ ਪਰਾਈ ਨਿੰਦਾ ਤੇ ਚੁਗਲੀ ਕਰਨ ਲਈ (ਸਾਲਾਹ) ਕਰ ਕੇ ਭੇਜਿਆ ਗਿਆ ਸੀ, ਉਥੇ ਭੀ ਦੋਹਾਂ ਦਾ ਮੂੰਹ ਕਾਲਾ ਕੀਤਾ ਗਿਆ
The faithless baymukh was sent to slander and back-bite others, but when he went there, the faces of both he and his faithless master were blackened instead.
ਤੜ ਸੁਣਿਆ ਸਭਤੁ ਜਗਤ ਵਿਚਿ ਭਾਈ ਵੇਮੁਖੁ ਸਣੈ ਨਫਰੈ ਪਉਲੀ ਪਉਦੀ ਫਾਵਾ ਹੋਇ ਕੈ ਉਠਿ ਘਰਿ ਆਇਆ ॥
ਸੰਸਾਰ ਵਿਚ ਸਭਨੀਂ ਪਾਸੀਂ ਤੁਰਤ ਸੁਣਿਆ ਗਿਆ ਕਿ ਹੇ ਭਾਈ! ਬੇਮੁਖ ਨੂੰ ਨੌਕਰ ਸਮੇਤ ਜੱੁਤੀਆਂ ਪਈਆਂ ਤੇ ਚੰਗਾ ਹੌਲਾ ਹੋ ਕੇ ਘਰ ਨੂੰ ਉੱਠ ਆਇਆ ਹੈ ।
It was immediately heard throughout the whole world, O Siblings of Destiny, that this faithless man, along with his servant, was kicked and beaten with shoes; in humiliation, they got up and returned to their homes.
ਅਗੈ ਸੰਗਤੀ ਕੁੜਮੀ ਵੇਮੁਖੁ ਰਲਣਾ ਨ ਮਿਲੈ ਤਾ ਵਹੁਟੀ ਭਤੀਜੀਂ ਫਿਰਿ ਆਣਿ ਘਰਿ ਪਾਇਆ ॥
ਅੱਗੋਂ ਸੰਗਤਾਂ ਤੇ ਕੁੜਮਾਂ (ਭਾਵ, ਸਾਕਾਂ ਅੰਗਾਂ) ਵਿਚ ਬੇਮੁਖ ਨੂੰ ਬਹਿਣਾ ਨਾ ਮਿਲੇ, ਤਾਂ ਫਿਰ ਵਹੁਟੀ ਤੇ ਭਤੀਜਿਆਂ ਨੇ ਲਿਆ ਕੇ ਘਰ ਵਿਚ ਟਿਕਾਣਾ ਦਿੱਤਾ
The faithless baymukh was not allowed to mingle with others; his wife and niece then brought him home to lie down.
ਹਲਤੁ ਪਲਤੁ ਦੋਵੈ ਗਏ ਨਿਤ ਭੁਖਾ ਕੂਕੇ ਤਿਹਾਇਆ ॥
ਉਸ ਦੇ ਲੋਕ ਪਰਲੋਕ ਦੋਵੇਂ ਅਜਾਈਂ ਗਏ ਤੇ (ਹੁਣ) ਭੁੱਖਾ ਤੇ ਤਿਹਾਇਆ ਕੂਕਦਾ ਹੈ ।
He has lost both this world and the next; he cries out continually, in hunger and thirst.
ਧਨੁ ਧਨੁ ਸੁਆਮੀ ਕਰਤਾ ਪੁਰਖੁ ਹੈ ਜਿਨਿ ਨਿਆਉ ਸਚੁ ਬਹਿ ਆਪਿ ਕਰਾਇਆ ॥
ਧੰਨ ਸਿਰਜਣਹਾਰ ਮਾਲਕ ਹੈ ਜਿਸ ਨੇ ਆਪ ਗਹੁ ਨਾਲ ਸੱਚਾ ਨਿਆਉਂ ਕਰਾਇਆ ਹੈ
Blessed, blessed is the Creator, the Primal Being, our Lord and Master; He Himself sits and dispenses true justice.
ਜੋ ਨਿੰਦਾ ਕਰੇ ਸਤਿਗੁਰ ਪੂਰੇ ਕੀ ਸੋ ਸਾਚੈ ਮਾਰਿ ਪਚਾਇਆ ॥
(ਕਿ) ਜੋ ਮਨੁੱਖ ਪੂਰੇ ਸਤਿਗੁਰੂ ਦੀ ਨਿੰਦਾ ਕਰਦਾ ਹੈ, ਸੱਚਾ ਪ੍ਰਭੂ ਉਸ ਨੂੰ ਆਪ (ਆਤਮਕ ਮੌਤ) ਮਾਰ ਕੇ ਦੁਖੀ ਕਰਦਾ ਹੈ,
One who slanders the Perfect True Guru is punished and destroyed by the True Lord.
ਏਹੁ ਅਖਰੁ ਤਿਨਿ ਆਖਿਆ ਜਿਨਿ ਜਗਤੁ ਸਭੁ ਉਪਾਇਆ ॥੧॥
(ਇਹ) ਨਿਆਂ ਦਾ ਬਚਨ ਉਸ ਪ੍ਰਭੂ ਨੇ ਆਪ ਆਖਿਆ ਹੈ ਜਿਸ ਨੇ ਸਾਰਾ ਸੰਸਾਰ ਪੈਦਾ ਕੀਤਾ ਹੈ ।੧।
This Word is spoken by the One who created the whole universe. ||1||