ਪਉੜੀ ॥
Pauree:
ਨਾਨਕ ਵੀਚਾਰਹਿ ਸੰਤ ਜਨ ਚਾਰਿ ਵੇਦ ਕਹੰਦੇ ॥
ਹੇ ਨਾਨਕ! ਸੰਤ (ਆਪਣੀ) ਵੀਚਾਰ ਦੱਸਦੇ ਹਨ ਤੇ ਚਾਰੇ ਵੇਦ (ਭਾਵ, ਪੁਰਾਤਨ ਧਰਮ ਪੁਸਤਕ ਭੀ ਇਹੀ ਗੱਲ) ਆਖਦੇ ਹਨ (ਕਿ)
O Nanak, the Saints consider, and the four Vedas proclaim,
ਭਗਤ ਮੁਖੈ ਤੇ ਬੋਲਦੇ ਸੇ ਵਚਨ ਹੋਵੰਦੇ ॥
ਭਗਤ ਜਨ ਜੋ ਬਚਨ ਮੂੰਹੋਂ ਬੋਲਦੇ ਹਨ ਉਹ ਸਹੀ ਹੁੰਦੇ ਹਨ
that whatever the Lord's devotees utter with their mouths, shall come to pass.
ਪ੍ਰਗਟ ਪਹਾਰਾ ਜਾਪਦਾ ਸਭਿ ਲੋਕ ਸੁਣੰਦੇ ॥
(ਭਗਤ) ਸਾਰੇ ਜਗਤ ਵਿਚ ਉੱਘੇ ਹੋ ਜਾਂਦੇ ਹਨ, ਉਹਨਾਂ ਦੀ ਸੋਭਾ ਸਾਰੇ ਲੋਕ ਸੁਣਦੇ ਹਨ
He is manifest in His cosmic workshop. All people hear of this.
ਸੁਖੁ ਨ ਪਾਇਨਿ ਮੁਗਧ ਨਰ ਸੰਤ ਨਾਲਿ ਖਹੰਦੇ ॥
ਜੋ ਮੂਰਖ ਮਨੁੱਖ (ਅਜੇਹੇ) ਸੰਤਾਂ ਨਾਲ ਵੈਰ ਕਰਦੇ ਹਨ ਉਹ ਸੁਖ ਨਹੀਂ ਪਾਂਦੇ,
The stubborn men who fight with the Saints shall never find peace.
ਓਇ ਲੋਚਨਿ ਓਨਾ ਗੁਣੈ ਨੋ ਓਇ ਅਹੰਕਾਰਿ ਸੜੰਦੇ ॥
(ਉਹ ਦੋਖੀ) ਸੜਦੇ ਤਾਂ ਅਹੰਕਾਰ ਵਿਚ ਹਨ, ਪਰ ਸੰਤ ਜਨਾਂ ਦੇ ਗੁਣਾਂ ਨੂੰ ਤਰਸਦੇ ਹਨ ।
The Saints seek to bless them with virtue, but they only burn in their egos.
ਓਇ ਵਿਚਾਰੇ ਕਿਆ ਕਰਹਿ ਜਾ ਭਾਗ ਧੁਰਿ ਮੰਦੇ ॥
ਇਹਨਾਂ ਦੋਖੀ ਮਨੁੱਖਾਂ ਦੇ ਵੱਸ ਭੀ ਕੀਹ ਹੈ? ਮੁੱਢ ਤੋਂ (ਮੰਦੇ ਕਰਮ ਕਰਨ ਕਰਕੇ) ਮੰਦੇ ਸੰਸਕਾਰ ਹੀ ਉਹਨਾਂ ਦਾ ਭਾਗ ਹੈ (ਤੇ ਇਹਨਾਂ ਸੰਸਕਾਰਾਂ ਦੇ ਪ੍ਰੇਰੇ ਹੋਏ ਮੰਦੇ ਪਾਸੇ ਪਏ ਰਹਿੰਦੇ ਹਨ)
What can those wretched ones do, since, from the very beginning, their destiny is cursed with evil.
ਜੋ ਮਾਰੇ ਤਿਨਿ ਪਾਰਬ੍ਰਹਮਿ ਸੇ ਕਿਸੈ ਨ ਸੰਦੇ ॥
ਜੋ ਮਨੁੱਖ ਰੱਬ ਵਲੋਂ ਮੋਏ ਹੋਏ ਹਨ, ਉਹ ਕਿਸੇ ਦੇ (ਸੱਕੇ) ਨਹੀਂ
Those who are struck down by the Supreme Lord God are of no use to anyone.
ਵੈਰੁ ਕਰਹਿ ਨਿਰਵੈਰ ਨਾਲਿ ਧਰਮ ਨਿਆਇ ਪਚੰਦੇ ॥
ਨਿਰਵੈਰਾਂ ਨਾਲ ਭੀ ਵੈਰ ਕਰਦੇ ਹਨ ਤੇ ਪਰਮਾਤਮਾ ਦੇ ਧਰਮ ਨਿਆਂ-ਅਨੁਸਾਰ ਦੁਖੀ ਹੁੰਦੇ ਹਨ
Those who hate the One who has no hatred - according to the true justice of Dharma, they shall perish.
ਜੋ ਜੋ ਸੰਤਿ ਸਰਾਪਿਆ ਸੇ ਫਿਰਹਿ ਭਵੰਦੇ ॥
ਜੋ ਜੋ ਮਨੁੱਖ ਸੰਤ (ਗੁਰੂ) ਵਲੋਂ ਫਿਟਕਾਰੇ ਹੋਏ ਹਨ (ਭਾਵ, ਗੁਰੂ ਦੇ ਦਰ ਤੋਂ ਵਾਂਜੇ ਹੋਏ ਹਨ) ਉਹ ਭਟਕਦੇ ਫਿਰਦੇ ਹਨ
Those who are cursed by the Saints will continue wandering aimlessly.
ਪੇਡੁ ਮੁੰਢਾਹੂੰ ਕਟਿਆ ਤਿਸੁ ਡਾਲ ਸੁਕੰਦੇ ॥੧੨॥
ਜੋ ਰੱੁਖ ਮੁਢੋਂ ਪੁਟਿਆ ਜਾਏ, ਉਸ ਦੇ ਟਾਹਣ ਭੀ ਸੱੁਕ ਜਾਂਦੇ ਹਨ ।੧੨।
When the tree is cut off at its roots, the branches wither and die. ||12||