ਸਲੋਕ ਮਃ ੪ ॥
Shalok Fourth Mehl:
ਅੰਤਰਿ ਹਰਿ ਗੁਰੂ ਧਿਆਇਦਾ ਵਡੀ ਵਡਿਆਈ ॥
ਸਤਿਗੁਰੂ ਦੀ ਵਡਿਆਈ ਵੱਡੀ ਹੈ (ਕਿਉਂਕਿ ਉਹ) ਹਰੀ ਨੂੰ ਹਿਰਦੇ ਵਿਚ ਸਿਮਰਦਾ ਹੈ
Great is the greatness of the Guru, who meditates on the Lord within.
ਤੁਸਿ ਦਿਤੀ ਪੂਰੈ ਸਤਿਗੁਰੂ ਘਟੈ ਨਾਹੀ ਇਕੁ ਤਿਲੁ ਕਿਸੈ ਦੀ ਘਟਾਈ ॥
ਪੂਰੇ ਪ੍ਰਭੂ ਨੇ ਸਤਿਗੁਰੂ ਨੂੰ ਪ੍ਰਸੰਨ ਹੋ ਕੇ (ਇਹੀ ਵਡਿਆਈ) ਬਖ਼ਸ਼ੀ ਹੈ (ਇਸ ਕਰਕੇ) ਕਿਸੇ ਦੇ ਘਟਾਇਆਂ ਰਤਾ ਭੀ ਨਹੀਂ ਘਟਦੀ ।
By His Pleasure, the Lord has bestowed this upon the Perfect True Guru; it is not diminished one bit by anyone's efforts.
ਸਚੁ ਸਾਹਿਬੁ ਸਤਿਗੁਰੂ ਕੈ ਵਲਿ ਹੈ ਤਾਂ ਝਖਿ ਝਖਿ ਮਰੈ ਸਭ ਲੋੁਕਾਈ ॥
ਜਦੋਂ ਸੱਚਾ ਖਸਮ ਪ੍ਰਭੂ ਸਤਿਗੁਰੂ ਦਾ ਅੰਗ ਪਾਲਦਾ ਹੈ, ਤਾਂ ਸਾਰੀ ਦੁਨੀਆ (ਭਾਵੇਂ) ਪਈ ਝਖਾਂ ਮਾਰੇ (ਸਤਿਗੁਰੂ ਦਾ ਕੁਝ ਵਿਗਾੜ ਨਹੀਂ ਸਕਦੀ)
The True Lord and Master is on the side of the True Guru; and so, all those who oppose Him waste away to death in anger, envy and conflict.
ਨਿੰਦਕਾ ਕੇ ਮੁਹ ਕਾਲੇ ਕਰੇ ਹਰਿ ਕਰਤੈ ਆਪਿ ਵਧਾਈ ॥
ਸਤਿਗੁਰੂ ਦੀ ਵਡਿਆਈ ਸਿਰਜਣਹਾਰ ਨੇ ਆਪ ਵਧਾਈ ਹੈ ਤੇ ਦੋਖੀਆਂ ਦੇ ਮੂੰਹ ਕਾਲੇ ਕੀਤੇ ਹਨ
The Lord, the Creator, blackens the faces of the slanderers, and increases the glory of the Guru.
ਜਿਉ ਜਿਉ ਨਿੰਦਕ ਨਿੰਦ ਕਰਹਿ ਤਿਉ ਤਿਉ ਨਿਤ ਨਿਤ ਚੜੈ ਸਵਾਈ ॥
ਜਿਉਂ ਜਿਉਂ ਨਿੰਦਕ ਮਨੁੱਖ ਸਤਿਗੁਰੂ ਦੀ ਨਿੰਦਾ ਕਰਦੇ ਹਨ, ਤਿਉਂ ਤਿਉਂ ਸਤਿਗੁਰੂ ਦੀ ਵਡਿਆਈ ਵਧਦੀ ਹੈ
As the slanderers spread their slander, so does the Guru's glory increase day by day.
ਜਨ ਨਾਨਕ ਹਰਿ ਆਰਾਧਿਆ ਤਿਨਿ ਪੈਰੀ ਆਣਿ ਸਭ ਪਾਈ ॥੧॥
ਹੇ ਦਾਸ ਨਾਨਕ! (ਸਤਿਗੁਰੂ ਨੇ ਜਿਸ) ਪ੍ਰਭੂ ਦਾ ਸਿਮਰਨ ਕੀਤਾ ਹੈ, ਉਸ (ਪ੍ਰਭੂ) ਨੇ ਸਾਰੀ ਲੁਕਾਈ ਲਿਆ ਕੇ ਸਤਿਗੁਰੂ ਦੇ ਪੈਰਾਂ ਤੇ ਪਾ ਦਿੱਤੀ ਹੈ ।੧।
Servant Nanak worships the Lord, who makes everyone fall at His Feet. ||1||