ਮਃ ੪ ॥
Fourth Mehl:
ਸਤਿਗੁਰ ਸੇਤੀ ਗਣਤ ਜਿ ਰਖੈ ਹਲਤੁ ਪਲਤੁ ਸਭੁ ਤਿਸ ਕਾ ਗਇਆ ॥
ਜੋ ਮਨੁੱਖ ਸਤਿਗੁਰੂ ਨਾਲ ਕਿੜ ਰੱਖਦਾ ਹੈ, ਉਸ ਦਾ ਲੋਕ ਤੇ ਪਰਲੋਕ ਸਮੁੱਚੇ ਹੀ ਵਿਅਰਥ ਜਾਂਦੇ ਹਨ
One who enters into a calculated relationship with the True Guru loses everything, this world and the next.
ਨਿਤ ਝਹੀਆ ਪਾਏ ਝਗੂ ਸੁਟੇ ਝਖਦਾ ਝਖਦਾ ਝੜਿ ਪਇਆ ॥
(ਉਸ ਦੀ ਪੇਸ਼ ਤਾਂ ਜਾਂਦੀ ਨਹੀਂ, ਇਸ ਕਰਕੇ ਉਹ) ਸਦਾ ਕਚੀਚੀਆਂ ਵੱਟਦਾ ਹੈ ਤੇ ਦੰਦ ਪੀਂਹਦਾ ਹੈ (ਤੇ ਅੰਤ ਨੂੰ) ਖਪਦਾ ਖਪਦਾ ਨਸ਼ਟ ਹੋ ਜਾਂਦਾ ਹੈ (ਆਤਮਕ ਮੌਤ ਸਹੇੜ ਲੈਂਦਾ ਹੈ) ।
He grinds his teeth continually and foams at the mouth; screaming in anger, he perishes.
ਨਿਤ ਉਪਾਵ ਕਰੈ ਮਾਇਆ ਧਨ ਕਾਰਣਿ ਅਗਲਾ ਧਨੁ ਭੀ ਉਡਿ ਗਇਆ ॥
:—(ਸਤਿਗੁਰੂ ਦਾ ਉਹ ਦੋਖੀ) ਸਦਾ ਮਾਇਆ ਲਈ ਵਿਓਂਤਾਂ ਕਰਦਾ ਹੈ, ਪਰ ਉਸ ਦਾ ਅਗਲਾ (ਕਮਾਇਆ ਹੋਇਆ) ਭੀ ਹੱਥੋਂ ਜਾਂਦਾ ਰਹਿੰਦਾ ਹੈ
He continually chases after Maya and wealth, but even his own wealth flies away.
ਕਿਆ ਓਹੁ ਖਟੇ ਕਿਆ ਓਹੁ ਖਾਵੈ ਜਿਸੁ ਅੰਦਰਿ ਸਹਸਾ ਦੁਖੁ ਪਇਆ ॥
ਜਿਸ ਮਨੁੱਖ ਦੇ ਹਿਰਦੇ ਵਿਚ ਝੋਰਾ ਤੇ ਸਾੜਾ ਹੋਵੇ, ਉਸ ਨੇ ਖੱਟਣਾ ਕੀਹ ਤੇ ਖਾਣਾ ਕੀਹ? (ਭਾਵ, ਉਹ ਨਾ ਕੁਝ ਖੱਟ ਸਕਦਾ ਹੈ ਤੇ ਨਾ ਖੱਟੇ ਹੋਏ ਦਾ ਆਨੰਦ ਲੈ ਸਕਦਾ ਹੈ)
What shall he earn, and what shall he eat? Within his heart, there is only cynicism and pain.
ਨਿਰਵੈਰੈ ਨਾਲਿ ਜਿ ਵੈਰੁ ਰਚਾਏ ਸਭੁ ਪਾਪੁ ਜਗਤੈ ਕਾ ਤਿਨਿ ਸਿਰਿ ਲਇਆ ॥
ਜੋ ਮਨੁੱਖ ਨਿਰਵੈਰ ਨਾਲ ਵੈਰ ਕਰਦਾ ਹੈ ਉਹ ਸਾਰੇ ਸੰਸਾਰ ਦੇ ਪਾਪਾਂ (ਦਾ ਭਾਰ) ਆਪਣੇ ਸਿਰ ਤੇ ਲੈਂਦਾ ਹੈ,
One who hates the One who has no hatred, shall bear the load of all the sins of the world on his head.
ਓਸੁ ਅਗੈ ਪਿਛੈ ਢੋਈ ਨਾਹੀ ਜਿਸੁ ਅੰਦਰਿ ਨਿੰਦਾ ਮੁਹਿ ਅੰਬੁ ਪਇਆ ॥
ਉਸ ਨੂੰ ਲੋਕ ਪਰਲੋਕ ਵਿਚ ਕੋਈ ਆਸਰਾ ਨਹੀਂ ਦੇਂਦਾ । ਜਿਸ ਦੇ ਹਿਰਦੇ ਵਿਚ ਤਾਂ ਨਿੰਦਾ ਹੋਵੇ, ਪਰ ਮੂੰਹ ਵਿਚ ਅੰਬ ਪਿਆ ਹੋਵੇ (ਭਾਵ, ਜੋ ਮੂੰਹੋਂ ਮਿੱਠਾ ਬੋਲੇ),
He shall find no shelter here or hereafter; his mouth blisters with the slander in his heart.
ਜੇ ਸੁਇਨੇ ਨੋ ਓਹੁ ਹਥੁ ਪਾਏ ਤਾ ਖੇਹੂ ਸੇਤੀ ਰਲਿ ਗਇਆ ॥
ਇਹੋ ਜਿਹਾ ਖੋਟਾ ਮਨੁੱਖ ਜੇ ਸੋਨੇ ਨੂੰ ਹੱਥ ਪਾਏ ਉਹ ਭੀ ਸੁਆਹ ਨਾਲ ਰਲ ਜਾਂਦਾ ਹੈ ।
If gold comes into his hands, it turns to dust.
ਜੇ ਗੁਰ ਕੀ ਸਰਣੀ ਫਿਰਿ ਓਹੁ ਆਵੈ ਤਾ ਪਿਛਲੇ ਅਉਗਣ ਬਖਸਿ ਲਇਆ ॥
ਫਿਰ ਭੀ (ਭਾਵ, ਇਹੋ ਜਿਹਾ ਪਾਪੀ ਹੁੰਦਿਆਂ ਭੀ) ਜੇ ਉਹ ਸਤਿਗੁਰੂ ਦੀ ਚਰਨੀਂ ਢਹਿ ਪਵੇ ਤਾਂ ਸਤਿਗੁਰੂ ਉਸ ਦੇ ਪਿਛਲੇ ਅਉਗੁਣਾਂ ਨੂੰ ਬਖ਼ਸ਼ ਦੇਂਦਾ ਹੈ
But if he should come again to the Sanctuary of the Guru, then even his past sins shall be forgiven.
ਜਨ ਨਾਨਕ ਅਨਦਿਨੁ ਨਾਮੁ ਧਿਆਇਆ ਹਰਿ ਸਿਮਰਤ ਕਿਲਵਿਖ ਪਾਪ ਗਇਆ ॥੨॥
ਹੇ ਨਾਨਕ! ਜੋ ਮਨੁੱਖ (ਸਤਿਗੁਰੂ ਦੀ ਸਰਣਿ ਪੈ ਕੇ) ਹਰ ਰੋਜ਼ ਨਾਮ ਜਪਦਾ ਹੈ, ਪ੍ਰਭੂ ਨੂੰ ਸਿਮਰਦਿਆਂ ਉਸ ਦੇ ਸਾਰੇ ਪਾਪ ਦੂਰ ਹੋ ਜਾਂਦੇ ਹਨ ।੨।
Servant Nanak meditates on the Naam, night and day. Remembering the Lord in meditation, wickedness and sins are erased. ||2||