ਪਉੜੀ ॥
Pauree:
ਤੂਹੈ ਸਚਾ ਸਚੁ ਤੂ ਸਭ ਦੂ ਉਪਰਿ ਤੂ ਦੀਬਾਣੁ ॥
ਹੇ ਸੱਚੇ ਪ੍ਰਭੂ! ਤੂੰ ਹੀ ਸਭ ਤੋਂ ਵੱਡਾ (ਜੀਵਾਂ ਦਾ) ਆਸਰਾ ਹੈਂ
You are the Truest of the True; Your Regal Court is the most exalted of all.
ਜੋ ਤੁਧੁ ਸਚੁ ਧਿਆਇਦੇ ਸਚੁ ਸੇਵਨਿ ਸਚੇ ਤੇਰਾ ਮਾਣੁ ॥
ਜੋ ਤੇਰਾ ਸਿਮਰਨ ਕਰਦੇ ਹਨ, ਤੇਰੀ ਸੇਵਾ ਕਰਦੇ ਹਨ, ਉਹਨਾਂ ਨੂੰ ਤੇਰਾ ਹੀ ਮਾਣ ਹੈ
Those who meditate on You, O True Lord, serve the Truth; O True Lord, they take pride in You.
ਓਨਾ ਅੰਦਰਿ ਸਚੁ ਮੁਖ ਉਜਲੇ ਸਚੁ ਬੋਲਨਿ ਸਚੇ ਤੇਰਾ ਤਾਣੁ ॥
ਉਹਨਾਂ ਦੇ ਹਿਰਦੇ ਵਿਚ ਸੱਚ ਹੈ (ਇਸ ਕਰਕੇ ਉਹਨਾਂ ਦੇ) ਮੱਥੇ ਖਿੜੇ ਰਹਿੰਦੇ ਹਨ ਤੇ ਹੇ ਸੱਚੇ ਹਰੀ! ਉਹ ਤੇਰਾ ਸਦਾ-ਥਿਰ ਨਾਮ ਉਚਾਰਦੇ ਹਨ, ਤੇ ਤੇਰਾ ਉਹਨਾਂ ਨੂੰ ਤਾਣ ਹੈ
Within them is the Truth; their faces are radiant, and they speak the Truth. O True Lord, You are their strength.
ਸੇ ਭਗਤ ਜਿਨੀ ਗੁਰਮੁਖਿ ਸਾਲਾਹਿਆ ਸਚੁ ਸਬਦੁ ਨੀਸਾਣੁ ॥
ਜੋ ਮਨੁੱਖ ਸਤਿਗੁਰੂ ਦੇ ਸਨਮੁਖ ਰਹਿ ਕੇ ਹਰੀ ਦੀ ਸਿਫ਼ਤਿ-ਸਾਲਾਹ ਕਰਦੇ ਹਨ, ਉਹੀ ਸੱਚੇ ਭਗਤ ਹਨ ਤੇ ਉਹਨਾਂ ਪਾਸ ਸੱਚਾ ਸ਼ਬਦ-ਰੂਪ ਨਿਸ਼ਾਨ ਹੈ
Those who, as Gurmukh, praise You are Your devotees; they have the insignia and the banner of the Shabad, the True Word of God.
ਸਚੁ ਜਿ ਸਚੇ ਸੇਵਦੇ ਤਿਨ ਵਾਰੀ ਸਦ ਕੁਰਬਾਣੁ ॥੧੩॥
ਮੈਂ ਸਦਕੇ ਹਾਂ ਕੁਰਬਾਨ ਹਾਂ ਉਹਨਾਂ ਤੋਂ ਜੋ ਸੱਚੇ ਪ੍ਰਭੂ ਨੂੰ ਤਨੋਂ ਮਨੋਂ ਸਿਮਰਦੇ ਹਨ ।੧੩।
I am truly a sacrifice, forever devoted to those who serve the True Lord. ||13||