ਮਃ ੪ ॥
Fourth Mehl:
ਜਿ ਹੋਂਦੈ ਗੁਰੂ ਬਹਿ ਟਿਕਿਆ ਤਿਸੁ ਜਨ ਕੀ ਵਡਿਆਈ ਵਡੀ ਹੋਈ ॥
ਜਿਸ ਮਨੁੱਖ ਨੂੰ ਸਤਿਗੁਰੂ ਨੇ ਆਪ ਹੰੁਦਿਆਂ ਬਹਿ ਕੇ (ਭਾਵ, ਆਪਣੀ ਜ਼ਿੰਦਗੀ ਵਿਚ ਆਪਣੀ ਹੱਥੀਂ) ਤਿਲਕ ਦਿੱਤਾ ਹੋਵੇ, ਉਸ ਦੀ ਬਹੁਤ ਸੋਭਾ ਹੁੰਦੀ ਹੈ
Great is the greatness of that humble being, whom the Guru Himself anointed in His Presence.
ਤਿਸੁ ਕਉ ਜਗਤੁ ਨਿਵਿਆ ਸਭੁ ਪੈਰੀ ਪਇਆ ਜਸੁ ਵਰਤਿਆ ਲੋਈ ॥
ਉਸ ਦੇ ਅੱਗੇ ਸਾਰਾ ਸੰਸਾਰ ਨਿਊਂਦਾ ਹੈ ਤੇ ਉਸ ਦੀ ਚਰਨੀਂ ਲੱਗਦਾ ਹੈ, ਉਸ ਦੀ ਸੋਭਾ ਸਾਰੇ ਜਗਤ ਵਿਚ ਖਿੱਲਰ ਜਾਂਦੀ ਹੈ
All the world comes and bows to him, falling at his feet. His praises spread throughout the world.
ਤਿਸ ਕਉ ਖੰਡ ਬ੍ਰਹਮੰਡ ਨਮਸਕਾਰੁ ਕਰਹਿ ਜਿਸ ਕੈ ਮਸਤਕਿ ਹਥੁ ਧਰਿਆ ਗੁਰਿ ਪੂਰੈ ਸੋ ਪੂਰਾ ਹੋਈ ॥
ਜਿਸ ਦੇ ਮਥੇ ਤੇ ਪੂਰੇ ਸਤਿਗੁਰੂ ਨੇ ਹੱਥ ਰੱਖਿਆ ਹੋਵੇ (ਭਾਵ, ਜਿਸ ਦੀ ਸਹਾਇਤਾ ਸਤਿਗੁਰੂ ਨੇ ਕੀਤੀ) ਉਹ (ਸਭ ਗੁਣਾਂ ਵਿਚ) ਪੂਰਨ ਹੋ ਗਿਆ ਤੇ ਸਭ ਖੰਡਾਂ-ਬ੍ਰਹਮੰਡਾਂ ਦੇ ਜੀਆ-ਜੰਤ ਉਸ ਨੂੰ ਨਮਸਕਾਰ ਕਰਦੇ ਹਨ
The galaxies and solar systems bow in reverence to him; the Perfect Guru has placed His hand upon his head, and he has become perfect.
ਗੁਰ ਕੀ ਵਡਿਆਈ ਨਿਤ ਚੜੈ ਸਵਾਈ ਅਪੜਿ ਕੋ ਨ ਸਕੋਈ ॥
ਸਤਿਗੁਰੂ ਦੀ ਵਡਿਆਈ ਦਿਨੋ-ਦਿਨ ਵਧਦੀ ਹੈ, ਕੋਈ ਮਨੱੁਖ ਉਸ ਦੀ ਬਰਾਬਰੀ ਨਹੀਂ ਕਰ ਸਕਦਾ,
The glorious greatness of the Guru increases day by day; no one can equal it.
ਜਨੁ ਨਾਨਕੁ ਹਰਿ ਕਰਤੈ ਆਪਿ ਬਹਿ ਟਿਕਿਆ ਆਪੇ ਪੈਜ ਰਖੈ ਪ੍ਰਭੁ ਸੋਈ ॥੩॥
(ਕਿਉਂਕਿ) ਆਪਣੇ ਸੇਵਕ ਨਾਨਕ ਨੂੰ ਸਿਰਜਨਹਾਰ ਪ੍ਰਭੂ ਨੇ ਆਪ ਮਾਣ ਬਖ਼ਸ਼ਿਆ ਹੈ, (ਇਸ ਕਰਕੇ) ਪ੍ਰਭੂ ਆਪ ਲਾਜ ਰੱਖਦਾ ਹੈ ।੩।
O servant Nanak, the Creator Lord Himself established him; God preserves his honor. ||3||