ਪਉੜੀ ॥
Pauree:
ਇਹੁ ਸਰੀਰੁ ਸਭੁ ਧਰਮੁ ਹੈ ਜਿਸੁ ਅੰਦਰਿ ਸਚੇ ਕੀ ਵਿਚਿ ਜੋਤਿ ॥
ਇਹ ਸਾਰਾ (ਮਨੁੱਖਾ) ਸਰੀਰ ਧਰਮ (ਕਮਾਉਣ ਦੀ ਥਾਂ) ਹੈ, ਇਸ ਵਿਚ ਸੱਚੇ ਪ੍ਰਭੂ ਦੀ ਜੋਤਿ ਲੁਕੀ ਹੋਈ ਹੈ
This body is the home of Dharma; the Divine Light of the True Lord is within it.
ਗੁਹਜ ਰਤਨ ਵਿਚਿ ਲੁਕਿ ਰਹੇ ਕੋਈ ਗੁਰਮੁਖਿ ਸੇਵਕੁ ਕਢੈ ਖੋਤਿ ॥
ਇਸ (ਸਰੀਰ) ਵਿਚ (ਦੈਵੀ ਗੁਣ-ਰੂਪ) ਗੱੁਝੇ ਲਾਲ ਲੁਕੇ ਹੋਏ ਹਨ । ਸਤਿਗੁਰੂ ਦੇ ਸਨਮੁਖ ਹੋਇਆਂ ਕੋਈ ਵਿਰਲਾ ਸੇਵਕ ਇਹਨਾਂ ਨੂੰ ਪੁੱਟ ਕੇ (ਭਾਵ, ਡੂੰਘੀ ਵਿਚਾਰ ਨਾਲ) ਕੱਢਦਾ ਹੈ
Hidden within it are the jewels of mystery; how rare is that Gurmukh, that selfless servant, who digs them out.
ਸਭੁ ਆਤਮ ਰਾਮੁ ਪਛਾਣਿਆ ਤਾਂ ਇਕੁ ਰਵਿਆ ਇਕੋ ਓਤਿ ਪੋਤਿ ॥
(ਜਦੋਂ ਉਹ ਸੇਵਕ ਇਹ ਲਾਲ ਲੱਭ ਲੈਂਦਾ ਹੈ) ਤਦੋਂ ਇਕ ਪ੍ਰਭੂ ਨੂੰ ਸਾਰੀ ਸ੍ਰਿਸ਼ਟੀ ਵਿਚ (ਇਸ ਤਰ੍ਹਾਂ) ਰਵਿਆ ਹੋਇਆ ਪਛਾਣਦਾ ਹੈ, ਜਿਵੇਂ ਤਾਣੇ ਤੇ ਪੇਟੇ ਵਿਚ ਇੱਕੋ ਸੂਤਰ ਹੁੰਦਾ ਹੈ
When someone realizes the All-pervading Soul, then he sees the One and Only Lord permeating, through and through.
ਇਕੁ ਦੇਖਿਆ ਇਕੁ ਮੰਨਿਆ ਇਕੋ ਸੁਣਿਆ ਸ੍ਰਵਣ ਸਰੋਤਿ ॥
(ਤਦੋਂ ਉਹ ਸੇਵਕ ਸਾਰੇ ਸੰਸਾਰ ਵਿਚ) ਇਕ ਹਰੀ ਨੂੰ ਹੀ ਵੇਖਦਾ ਹੈ, ਇਕ ਹਰੀ ਤੇ ਹੀ ਭਰੋਸਾ ਰੱਖਦਾ ਹੈ ਤੇ ਆਪਣੀ ਕੰਨੀਂ ਇਕ ਹਰੀ ਦੀਆਂ ਹੀ ਗੱਲਾਂ ਸੁਣਦਾ ਹੈ
He sees the One, he believes in the One, and with his ears, he listens only to the One.
ਜਨ ਨਾਨਕ ਨਾਮੁ ਸਲਾਹਿ ਤੂ ਸਚੁ ਸਚੇ ਸੇਵਾ ਤੇਰੀ ਹੋਤਿ ॥੧੬॥
ਹੇ ਦਾਸ ਨਾਨਕ! ਤੂੰ (ਭੀ ਇਸੇ ਤਰ੍ਹਾਂ) ਨਾਮ ਦੀ ਉਸਤਤਿ ਕਰ, ਸੱਚ-ਮੁਚ ਤੇਰੀ ਇਹ ਸੇਵਾ ਪ੍ਰਭੂ ਦੇ ਦਰ ਤੇ ਕਬੂਲ ਹੋਵੇਗੀ ।੧੬।
O servant Nanak, praise the Naam, the Name of the Lord; this is your service to the Lord, the Truest of the True. ||16||