ਸਲੋਕ ਮਃ ੪ ॥
Shalok, Fourth Mehl:
ਸਭਿ ਰਸ ਤਿਨ ਕੈ ਰਿਦੈ ਹਹਿ ਜਿਨ ਹਰਿ ਵਸਿਆ ਮਨ ਮਾਹਿ ॥
ਜਿਨ੍ਹਾਂ ਦੇ ਹਿਰਦੇ ਵਿਚ ਪ੍ਰਭੂ ਵੱਸ ਪਿਆ ਹੈ (ਭਾਵ, ਜਿਨ੍ਹਾਂ ਨੇ ਪ੍ਰਭੂ ਨੂੰ ਮਨ ਵਿਚ ਅਨੁਭਵ ਕਰ ਲਿਆ ਹੈ), ਸਾਰੇ ਰਸ ਉਹਨਾਂ ਦੇ ਅੰਦਰ ਹਨ (ਭਾਵ, ਸੰਸਾਰਕ ਪਦਾਰਥਾਂ ਦੇ ਰਸਾਂ ਦਾ ਸੁਆਦ ਲੈਣ ਲਈ ਉਹ ਜੀਵ ਆਪਣੇ ਮਨ ਨੂੰ ਮਾਇਆ ਵਲ ਦੌੜਨ ਨਹੀਂ ਦੇਂਦੇ, ਹਿਰਦੇ ਵਿਚ ਨਾਮ-ਰਸ ਦਾ ਆਨੰਦ ਲੈਂਦੇ ਹਨ, ਜੋ ਸਭ ਰਸਾਂ ਤੋਂ ਉੱਤਮ ਰਸ ਹੈ)
All joy is in the hearts of those, within whose minds the Lord abides.
ਹਰਿ ਦਰਗਹਿ ਤੇ ਮੁਖ ਉਜਲੇ ਤਿਨ ਕਉ ਸਭਿ ਦੇਖਣ ਜਾਹਿ ॥
ਹਰੀ ਦੀ ਦਰਗਾਹ ਵਿਚ ਉਹ ਖਿੜੇ-ਮੱਥੇ ਜਾਂਦੇ ਹਨ; ਤੇ ਸਾਰੇ ਲੋਕ ਉਹਨਾਂ ਦਾ ਦਰਸ਼ਨ ਲੋਚਦੇ ਹਨ ।
In the Court of the Lord, their faces are radiant, and everyone goes to see them.
ਜਿਨ ਨਿਰਭਉ ਨਾਮੁ ਧਿਆਇਆ ਤਿਨ ਕਉ ਭਉ ਕੋਈ ਨਾਹਿ ॥
ਜਿਨ੍ਹਾਂ ਨੇ ਨਿਰਭਉ ਪ੍ਰਭੂ ਦਾ ਨਾਮ ਸਿਮਰਿਆ ਹੈ, ਉਹਨਾਂ ਨੂੰ (ਆਪ ਨੂੰ ਭੀ) ਕੋਈ ਡਰ ਨਹੀਂ ਰਹਿ ਜਾਂਦਾ;
Those who meditate on the Name of the Fearless Lord have no fear.
ਹਰਿ ਉਤਮੁ ਤਿਨੀ ਸਰੇਵਿਆ ਜਿਨ ਕਉ ਧੁਰਿ ਲਿਖਿਆ ਆਹਿ ॥
(ਪਰ ਇਹ) ਉੱਤਮ ਪ੍ਰਭੂ ਉਹਨਾਂ ਮਨੁੱਖਾਂ ਨੇ ਹੀ ਸਿਮਰਿਆ ਹੈ ਜਿਨ੍ਹਾਂ ਦੇ ਹਿਰਦੇ ਵਿਚ ਮੁੱਢ ਤੋਂ (ਚੰਗੇ ਕੀਤੇ ਹੋਏ ਕੰਮਾਂ ਦੇ ਸੰਸਕਾਰ) ਲਿਖੇ ਹੋਏ ਹਨ ।
Those who have such pre-destined destiny remember the Sublime Lord.
ਤੇ ਹਰਿ ਦਰਗਹਿ ਪੈਨਾਈਅਹਿ ਜਿਨ ਹਰਿ ਵੁਠਾ ਮਨ ਮਾਹਿ ॥
ਜਿਨ੍ਹਾਂ ਦੇ ਮਨ ਵਿਚ ਪ੍ਰਭੂ ਵੱਸਦਾ ਹੈ (ਭਾਵ, ਪਰਗਟ ਹੁੰਦਾ ਹੈ) ਉਹਨਾਂ ਨੂੰ ਉਸ ਦੀ ਹਜ਼ੂਰੀ ਵਿਚ ਆਦਰ ਮਿਲਦਾ ਹੈ
Those, within whose minds the Lord abides, are robed with honor in the Court of the Lord.
ਓਇ ਆਪਿ ਤਰੇ ਸਭ ਕੁਟੰਬ ਸਿਉ ਤਿਨ ਪਿਛੈ ਸਭੁ ਜਗਤੁ ਛਡਾਹਿ ॥
ਉਹ ਆਪ ਸਾਰੇ ਪਰਵਾਰ ਸਮੇਤ (ਸੰਸਾਰ-ਸਾਗਰ ਤੋਂ) ਪਾਰ ਲੰਘ ਜਾਂਦੇ ਹਨ । ਤੇ, ਆਪਣੇ ਪੂਰਨਿਆਂ ਤੇ ਤੋਰ ਕੇ ਸਾਰੇ ਸੰਸਾਰ ਨੂੰ (ਵਿਕਾਰਾਂ ਤੋਂ) ਬਚਾ ਲੈਂਦੇ ਹਨ
They are carried across, along with all their family, and the whole world is saved along with them.
ਜਨ ਨਾਨਕ ਕਉ ਹਰਿ ਮੇਲਿ ਜਨ ਤਿਨ ਵੇਖਿ ਵੇਖਿ ਹਮ ਜੀਵਾਹਿ ॥੧॥
। ਹੇ ਹਰੀ! (ਇਹੋ ਜਿਹੇ ਆਪਣੇ) ਬੰਦੇ ਦਾਸ ਨਾਨਕ ਨੂੰ ਭੀ ਮਿਲਾ । ਅਸੀ ਉਹਨਾਂ ਨੂੰ ਵੇਖ ਵੇਖ ਕੇ ਜੀਵੀਏ ।੧।
O Lord, please unite servant Nanak with Your humble servants; beholding them, beholding them, I live. ||1||