ਮਃ ੪ ॥
Fourth Mehl:
ਸਾ ਧਰਤੀ ਭਈ ਹਰੀਆਵਲੀ ਜਿਥੈ ਮੇਰਾ ਸਤਿਗੁਰੁ ਬੈਠਾ ਆਇ ॥
ਜਿਸੁ ਭੋਏਂ ਤੇ ਪਿਆਰਾ ਸਤਿਗੁਰੂ ਆ ਕੇ ਬੈਠਾ ਹੈ, ਉਹ ਭੋਏਂ ਹਰੀ-ਭਰੀ ਹੋ ਗਈ ਹੈ
That land, where my True Guru comes and sits, becomes green and fertile.
ਸੇ ਜੰਤ ਭਏ ਹਰੀਆਵਲੇ ਜਿਨੀ ਮੇਰਾ ਸਤਿਗੁਰੁ ਦੇਖਿਆ ਜਾਇ ॥
ਉਹ ਜੀਵ ਹਰੇ ਹੋ ਗਏ ਹਨ (ਭਾਵ, ਉਹਨਾਂ ਮਨੁੱਖਾਂ ਦੇ ਹਿਰਦੇ ਖਿੜ ਆਏ ਹਨ) ਜਿਨ੍ਹਾਂ ਜਾ ਕੇ ਪਿਆਰੇ ਸਤਿਗੁਰੂ ਦਾ ਦਰਸ਼ਨ ਕੀਤਾ ਹੈ ।
Those beings who go and behold my True Guru are rejuvenated.
ਧਨੁ ਧੰਨੁ ਪਿਤਾ ਧਨੁ ਧੰਨੁ ਕੁਲੁ ਧਨੁ ਧਨੁ ਸੁ ਜਨਨੀ ਜਿਨਿ ਗੁਰੂ ਜਣਿਆ ਮਾਇ ॥
ਹੇ ਮਾਂ! ਉਹ ਪਿਉ ਭਾਗਾਂ ਵਾਲਾ ਹੈ, ਉਹ ਕੁਲ ਭਾਗਾਂ ਵਾਲੀ ਹੈ ਜਿਸ ਨੇ ਸਤਿਗੁਰੂ ਜਣਿਆ ਹੈ
Blessed, blessed is the father; blessed, blessed is the family; blessed, blessed is the mother, who gave birth to the Guru.
ਧਨੁ ਧੰਨੁ ਗੁਰੂ ਜਿਨਿ ਨਾਮੁ ਅਰਾਧਿਆ ਆਪਿ ਤਰਿਆ ਜਿਨੀ ਡਿਠਾ ਤਿਨਾ ਲਏ ਛਡਾਇ ॥
। ਉਹ ਸਤਿਗੁਰੂ ਧੰਨ ਹੈ ਜਿਸ ਨੇ ਪ੍ਰਭੂ ਦਾ ਨਾਮ ਸਿਮਰਿਆ ਹੈ; (ਨਾਮ ਸਿਮਰ ਕੇ) ਆਪ ਤਰਿਆ ਹੈ ਤੇ ਜਿਨ੍ਹਾਂ ਉਸ ਦਾ ਦਰਸ਼ਨ ਕੀਤਾ ਉਹਨਾਂ ਨੂੰ ਭੀ (ਵਿਕਾਰਾਂ ਤੋਂ) ਛੁਡਾ ਲੈਂਦਾ ਹੈ
Blessed, blessed is the Guru, who worships and adores the Naam; He saves Himself, and emancipates those who see Him.
ਹਰਿ ਸਤਿਗੁਰੁ ਮੇਲਹੁ ਦਇਆ ਕਰਿ ਜਨੁ ਨਾਨਕੁ ਧੋਵੈ ਪਾਇ ॥੨॥
ਹੇ ਹਰੀ! ਮਿਹਰ ਕਰ ਕੇ ਮੈਨੂੰ ਭੀ (ਅਜੇਹਾ) ਸਤਿਗੁਰੂ ਮਿਲਾਵੋ, ਦਾਸ ਨਾਨਕ ਉਸ ਦੇ ਪੈਰ ਧੋਵੇ ।੨।
O Lord, be kind, and unite me with the True Guru, that servant Nanak may wash His feet. ||2||