ਪਉੜੀ ॥
Pauree:
ਸਾਲਾਹੀ ਸਚੁ ਸਾਲਾਹਣਾ ਸਚੁ ਸਚਾ ਪੁਰਖੁ ਨਿਰਾਲੇ ॥
(ਮੇਰਾ ਚਿੱਤ ਚਾਹੰੁਦਾ ਹੈ ਕਿ) ਜੋ ਨਿਰਾਲਾ ਪੁਰਖ ਸੱਚਾ ਹਰੀ ਹੈ, ਉਸ ਸੱਚੇ ਹਰੀ ਦੀ ਸਿਫ਼ਤਿ ਕਰਾਂ, ਉਸ ਦੀ ਸਿਫ਼ਤਿ ਕੀਤੀ ਹੋਈ ਸਦਾ ਨਾਲ ਨਿਭਦੀ ਹੈ,
I praise the True One, who alone is worthy of praise. The True Primal Being is True - this is His unique quality.
ਸਚੁ ਸੇਵੀ ਸਚੁ ਮਨਿ ਵਸੈ ਸਚੁ ਸਚਾ ਹਰਿ ਰਖਵਾਲੇ ॥
(ਚਿੱਤ ਲੋਚਦਾ ਹੈ ਕਿ) ਜੋ ਸੱਚਾ ਹਰੀ ਸਭ ਦਾ ਰਾਖਾ ਹੈ ਉਸ ਦੀ ਸੇਵਾ ਕਰਾਂ, ਤੇ ਸੱਚਾ ਹਰੀ ਮੇਰੇ ਮਨ ਵਿਚ ਨਿਵਾਸ ਕਰੇ
Serving the True Lord, the Truth comes to dwell in the mind. The Lord, the Truest of the True, is my Protector.
ਸਚੁ ਸਚਾ ਜਿਨੀ ਅਰਾਧਿਆ ਸੇ ਜਾਇ ਰਲੇ ਸਚ ਨਾਲੇ ॥
ਜਿਨ੍ਹਾਂ ਨੇ ਸੱਚ-ਮੁਚ ਸੱਚਾ ਹਰੀ ਸੇਵਿਆ ਹੈ ਉਹ ਉਸ ਸੱਚੇ ਦੇ ਨਾਲ ਜਾ ਰਲੇ ਹਨ
Those who worship and adore the Truest of the True, shall go and merge with the True Lord.
ਸਚੁ ਸਚਾ ਜਿਨੀ ਨ ਸੇਵਿਆ ਸੇ ਮਨਮੁਖ ਮੂੜ ਬੇਤਾਲੇ ॥
ਜਿਨ੍ਹਾਂ ਨੇ ਸੱਚੇ ਹਰੀ ਨੂੰ ਨਹੀਂ ਸੇਵਿਆ, ਉਹ ਮਨਮੁਖ ਮੂਰਖ ਤੇ ਭੂਤਨੇ
Those who do not serve the Truest of the True - those self-willed manmukhs are foolish demons.
ਓਹ ਆਲੁ ਪਤਾਲੁ ਮੁਹਹੁ ਬੋਲਦੇ ਜਿਉ ਪੀਤੈ ਮਦਿ ਮਤਵਾਲੇ ॥੧੯॥
ਮੂੰਹੋਂ ਅਜਿਹਾ ਬਕਵਾਸ ਕਰਦੇ ਹਨ ਜਿਵੇਂ ਸ਼ਰਾਬ ਪੀਤਿਆਂ ਸ਼ਰਾਬੀ (ਬਕਵਾਸ ਕਰਦੇ ਹਨ) ।੧੯।
With their mouths, they babble on about this and that, like the drunkard who has drunk his wine. ||19||