ਸਲੋਕ ਮਹਲਾ ੩ ॥
Shalok, Third Mehl:
ਗਉੜੀ ਰਾਗਿ ਸੁਲਖਣੀ ਜੇ ਖਸਮੈ ਚਿਤਿ ਕਰੇਇ ॥
(ਜੀਵ-ਰੂਪੀ ਇਸਤ੍ਰੀ) ਗਉੜੀ ਰਾਗਣੀ ਦੁਆਰਾ ਤਾਂ ਹੀ ਚੰਗੇ ਲੱਛਣਾਂ ਵਾਲੀ ਹੋ ਸਕਦੀ ਹੈ ਜੇ ਪ੍ਰਭੂ-ਪਤੀ ਨੂੰ ਹਿਰਦੇ ਵਿਚ ਵਸਾਏ;
Gauree Raga is auspicious, if, through it, one comes to think of his Lord and Master.
ਭਾਣੈ ਚਲੈ ਸਤਿਗੁਰੂ ਕੈ ਐਸਾ ਸੀਗਾਰੁ ਕਰੇਇ ॥
ਸਤਿਗੁਰੂ ਦੇ ਭਾਣੇ ਵਿਚ ਤੁਰੇ—ਇਹੋ ਜਿਹਾ ਸ਼ਿੰਗਾਰ ਕਰੇ
He should walk in harmony with the Will of the True Guru; this should be his decoration.
ਸਚਾ ਸਬਦੁ ਭਤਾਰੁ ਹੈ ਸਦਾ ਸਦਾ ਰਾਵੇਇ ॥
ਸੱਚਾ ਸ਼ਬਦ (ਰੂਪ ਜੋ) ਖਸਮ (ਹੈ) ਉਸ ਦਾ ਸਦਾ ਆਨੰਦ ਲਏ (ਭਾਵ, ਉਸ ਨੂੰ ਸਦਾ ਜਪੇ)
The True Word of the Shabad is our spouse; ravish and enjoy it, forever and ever.
ਜਿਉ ਉਬਲੀ ਮਜੀਠੈ ਰੰਗੁ ਗਹਗਹਾ ਤਿਉ ਸਚੇ ਨੋ ਜੀਉ ਦੇਇ ॥
ਜਿਵੇਂ ਮਜੀਠ ਉਬਾਲਾ ਸਹਾਰਦੀ ਹੈ ਤੇ ਉਸ ਦਾ ਰੰਗ ਗੂੜ੍ਹਾ ਹੋ ਜਾਂਦਾ ਹੈ, ਤਿਵੇਂ (ਜੀਵ ਰੂਪ ਇਸਤ੍ਰੀ) ਆਪਣਾ ਆਪ ਖਸਮ ਤੋਂ ਸਦਕੇ ਕਰੇ,
Like the deep crimson color of the madder plant - such is the dye which shall color you, when you dedicate your soul to the True One.
ਰੰਗਿ ਚਲੂਲੈ ਅਤਿ ਰਤੀ ਸਚੇ ਸਿਉ ਲਗਾ ਨੇਹੁ ॥
(ਇਸ ਨੂੰ ਭੀ ਨਾਮ ਦਾ ਗੂੜ੍ਹਾ ਰੰਗ ਚੜ੍ਹ ਜਾਏ) ਤਾਂ ਉਸ ਦਾ ਸੱਚੇ ਪ੍ਰਭੂ ਨਾਲ ਪਿਆਰ ਬਣ ਜਾਂਦਾ ਹੈ, ਉਹ (ਨਾਮ ਦੇ) ਗੂੜ੍ਹੇ ਰੰਗ ਵਿਚ ਰੱਤੀ ਜਾਂਦੀ ਹੈ ।
One who loves the True Lord is totally imbued with the Lord's Love, like the deep crimson color of the poppy.
ਕੂੜੁ ਠਗੀ ਗੁਝੀ ਨਾ ਰਹੈ ਕੂੜੁ ਮੁਲੰਮਾ ਪਲੇਟਿ ਧਰੇਹੁ ॥
ਕੂੜ (ਰੂਪ) ਮੁਲੰਮਾ (ਬੇਸ਼ੱਕ ਸੱਚ ਨਾਲ) ਲਪੇਟ ਕੇ ਰਖੋ, (ਫਿਰ ਭੀ) ਜੋ ਝੂਠ ਤੇ ਠੱਗੀ ਹੈ ਉਹ ਲੁਕੇ ਨਹੀਂ ਰਹਿ ਸਕਦੇ
Falsehood and deception may be covered with false coatings, but they cannot remain hidden.
ਕੂੜੀ ਕਰਨਿ ਵਡਾਈਆ ਕੂੜੇ ਸਿਉ ਲਗਾ ਨੇਹੁ ॥
(ਹਿਰਦੇ ਵਿਚ ਠੱਗੀ ਰੱਖਣ ਵਾਲੇ ਐਵੇਂ) ਝੂਠੀ ਵਡਿਆਈ ਕਰਦੇ ਹਨ, ਉਹਨਾਂ ਦਾ ਪਿਆਰ ਝੂਠ ਨਾਲ ਹੀ ਹੰੁਦਾ ਹੈ (ਤੇ ਇਹ ਗੱਲ ਲੁਕੀ ਨਹੀਂ ਰਹਿੰਦੀ) ।
False is the uttering of praises, by those who love falsehood.
ਨਾਨਕ ਸਚਾ ਆਪਿ ਹੈ ਆਪੇ ਨਦਰਿ ਕਰੇਇ ॥੧॥
(ਪਰ) ਹੇ ਨਾਨਕ! (ਇਹ ਕਿਸੇ ਦੇ ਵੱਸ ਨਹੀਂ) ਜੋ ਹਰੀ ਸੱਚਾ ਆਪ ਹੈ ਉਹੋ ਹੀ ਮਿਹਰ ਕਰਦਾ ਹੈ (ਤੇ ਹਿਰਦੇ ਵਿਚੋਂ ਠੱਗੀ ਦੂਰ ਹੋ ਸਕਦੀ ਹੈ) ।੧।
O Nanak, He alone is True; He Himself casts His Glance of Grace. ||1||